20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਟੀ.ਐੱਲ.ਐੱਫ. ਸਕੂਲ ਵਿਚ ਇੰਟਰ ਹਾਊਸ ਸਪੈਲ ਬੀ ਮੁਕਾਬਲਾ ਕਰਵਾਇਆ, ਫ੍ਰੈਗਰੈਂਸ ਹਾਊਸ ਨੇ ਮਾਰੀ ਬਾਜ਼ੀ

ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਗਿਆਨ, ਆਤਮ-ਵਿਸ਼ਵਾਸ ਅਤੇ ਬੌਧਿਕ ਸਮਰੱਥਾ ਨੂੰ ਵਿਕਸਿਤ ਕਰਨ ਦੇ ਉਦੇਸ਼ ਨਾਲ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਚ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਇੰਟਰ ਹਾਊਸ ਸਪੈਲ ਬੀ ਮੁਕਾਬਲਾ ਬੜੇ ਉਤਸ਼ਾਹ ਅਤੇ ਜੋਸ਼ ਨਾਲ ਕਰਵਾਇਆ ਗਿਆ। ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ.

ਮੋਗਾ ਦੇ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਚ ਕਰਵਾਏ ਗਏ ਇੰਟਰ ਹਾਊਸ ਸਪੈਲ ਬੀ ਮੁਕਾਬਲੇ ਵਿਚ ਹਿੱਸਾ ਲੈਂਦੇ ਨੰਨ੍ਹੇ ਵਿਦਿਆਰਥੀ। ਅਜੀਤ ਤਸਵੀਰ 21-11-2026
ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਗਿਆਨ, ਆਤਮ-ਵਿਸ਼ਵਾਸ ਅਤੇ ਬੌਧਿਕ ਸਮਰੱਥਾ ਨੂੰ ਵਿਕਸਿਤ ਕਰਨ ਦੇ ਉਦੇਸ਼ ਨਾਲ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਚ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਇੰਟਰ ਹਾਊਸ ਸਪੈਲ ਬੀ ਮੁਕਾਬਲਾ ਬੜੇ ਉਤਸ਼ਾਹ ਅਤੇ ਜੋਸ਼ ਨਾਲ ਕਰਵਾਇਆ ਗਿਆ। ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ ਇਸ ਮੁਕਾਬਲੇ ਵਿਚ ਸਕੂਲ ਦੇ ਸਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਮੁਕਾਬਲੇ ਦੌਰਾਨ ਨੰਨ੍ਹੇ ਵਿਦਿਆਰਥੀਆਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਸਾਰੇ ਹਾਊਸਾਂ ਦੇ ਪ੍ਰਤੀਯੋਗੀਆਂ ਨੇ ਪੂਰੇ ਆਤਮ-ਵਿਸ਼ਵਾਸ, ਇਕਾਗਰਤਾ ਅਤੇ ਟੀਮ ਭਾਵਨਾ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੂੰ ਵੱਖ-ਵੱਖ ਸ਼ਬਦ ਸੁਣਾਏ ਗਏ ਅਤੇ ਉਨ੍ਹਾਂ ਦੇ ਸਹੀ ਸ਼ਬਦ-ਜੋੜ ਦੱਸਣ ਦਾ ਮੌਕਾ ਦਿੱਤਾ ਗਿਆ। ਬੱਚਿਆਂ ਨੇ ਧਿਆਨ ਨਾਲ ਸ਼ਬਦ ਸੁਣ ਕੇ ਆਪਣੀ ਸਮਝ ਅਤੇ ਅਭਿਆਸ ਦੇ ਆਧਾਰ ‘ਤੇ ਸਹੀ ਅੱਖਰ ਦੱਸਦਿਆਂ ਸਾਰਿਆਂ ਨੂੰ ਪ੍ਰਭਾਵਿਤ ਕੀਤਾ। ਇਸ ਦੌਰਾਨ ਸਾਰੇ ਹਾਊਸਾਂ ਵਿਚਕਾਰ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਤਾੜੀਆਂ ਅਤੇ ਹੌਸਲਾ-ਅਫ਼ਜ਼ਾਈ ਨਾਲ ਪ੍ਰਤੀਯੋਗੀਆਂ ਦਾ ਮਨੋਬਲ ਵਧਾਇਆ। ਸਖ਼ਤ ਅਤੇ ਰੋਮਾਂਚਕ ਮੁਕਾਬਲੇ ਤੋਂ ਬਾਅਦ ਫ੍ਰੈਗਰੈਂਸ ਹਾਊਸ ਨੂੰ ਜੇਤੂ ਐਲਾਨਿਆ ਗਿਆ। ਫ੍ਰੈਗਰੈਂਸ ਹਾਊਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਟੀਮ ਭਾਵਨਾ, ਆਪਸੀ ਤਾਲਮੇਲ ਅਤੇ ਸ਼ਬਦਾਂ ਦੇ ਬਿਹਤਰ ਗਿਆਨ ਦਾ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਵਿੱਦਿਅਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ ਅਤੇ ਮਾਨਸਿਕ ਸਮਰੱਥਾ ਨੂੰ ਵਧਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਾਰੇ ਪ੍ਰਤੀਯੋਗੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁਕਾਬਲੇ ਵਿਚ ਜਿੱਤਣਾ ਹੀ ਮਹੱਤਵਪੂਰਨ ਨਹੀਂ, ਸਗੋਂ ਪੂਰੇ ਉਤਸ਼ਾਹ ਅਤੇ ਮਿਹਨਤ ਨਾਲ ਹਿੱਸਾ ਲੈਣਾ ਵੀ ਆਪਣੇ ਆਪ ਵਿਚ ਵੱਡੀ ਪ੍ਰਾਪਤੀ ਹੈ । ਉਨ੍ਹਾਂ ਫ੍ਰੈਗਰੈਂਸ ਹਾਊਸ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਹੋਰਨਾਂ ਹਾਊਸਾਂ ਦੇ ਵਿਦਿਆ ਰਥੀਆਂ ਨੂੰ ਵੀ ਸ਼ਾਨਦਾਰ ਪ੍ਰਦਰਸ਼ਨ ਲਈ ਉਤਸ਼ਾਹਿਤ ਕੀਤਾ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਗਿਆਨ ਵਰਧਕ ਅਤੇ ਮਨੋਰੰਜਕ ਮੁਕਾਬਲੇ ਕਰਵਾਉਣੇ ਬਹੁਤ ਜ਼ਰੂਰੀ ਹਨ। ਪ੍ਰਬੰਧਕਾਂ ਨੇ ਕਿਹਾ ਕਿ ਹਰ ਪ੍ਰਤੀਯੋਗੀ ਨੇ ਆਪਣੀ ਮਿਹਨਤ, ਲਗਨ ਅਤੇ ਉਤਸ਼ਾਹ ਨਾਲ ਇਸ ਸਮਾਗਮ ਨੂੰ ਯਾਦਗਾਰ ਬਣਾਇਆ।
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਦੇ ਕਿੰਡਰਗਾਰਟਨ ਵਿੰਗ ਵਿਚ ਮਨਾਇਆ ਪਿੰਕ ਡੇ ਅਗਲੀ ਖ਼ਬਰ ਸ਼ਿਆਮ ਸੇਵਾ ਸੁਸਾਇਟੀ ਨੇ ਸ਼ੀਸ਼ ਪੂਜਣ, ਨਿਸ਼ਾਨ ਪੂਜਣ ਅਤੇ ਲੱਡੂ ਗੋਪਾਲ ਪੂਜਣ ਨਾਲ ਕੀਤਾ ਸ਼ਿਆਮ ਜਨਮ ਉਤਸਵ ਦਾ ਸ਼ੁੱਭ ਅਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।