ਸੰਤ ਆਸ਼ਰਮ ਲੋਪੋ ਵਿਖੇ ਸੁਆਮੀ ਸੰਤ ਮਿੱਤ ਸਿੰਘ ਅਤੇ ਸੁਆਮੀ ਸੰਤ ਜੋਰਾ ਸਿੰਘ ਦੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਚੌਥੀ ਲੜੀ ਦੇ ਅਖੰਡ ਪਾਠ ਪ੍ਰਕਾਸ਼
ਨਿਹਾਲ ਸਿੰਘ ਵਾਲਾ, 20 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪ੍ਰਦਾਇ ਦੇ ਬਾਨੀ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਦਰਬਾਰ ਸੰਪਰਦਾਇ ਨਾਲ ਅਥਾਹ ਪ੍ਰੇਮ-ਸ਼ਰਧਾ ਰੱਖਣ ਵਾਲੀਆਂ ਦੇਸ਼-ਵਿਦੇਸ਼ ਅਤੇ ਪੰਜਾਬ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੁਆਮੀ ਸੰਤ ਮਿੱਤ ਸਿੰਘ ਦੀ 76 ਵੀਂ ਬਰਸੀ ਅਤੇ ਸੁਆਮੀ ਸੰਤ ਜ਼ੋਰਾ ਸਿੰਘ ਦੀ 21 ਵੀਂ ਬਰਸੀ ਸਮਾਗਮ ਬਹੁਤ ਹੀ ਸ਼ਰਧਾ-ਭਾਵਨਾ ਨਾਲ 8 ਅਤੇ 10 ਦਸੰਬਰ ਨੂੰ ਮਨਾਏ ਜਾ ਰਹੇ ਹਨ। ਇਨ੍ਹਾਂ ਬਰਸੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਹੋਇਆਂ ਸੰਤ ਆਸ਼ਰਮ ਲੋਪੋ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਚੌਥੀ ਲੜੀ ਦੇ ਅਖੰਡ ਪਾਠ ਪ੍ਰਕਾਸ਼ ਕੀਤੇ ਗਏ ਜਿਨ੍ਹਾਂ ਦੇ ਭੋਗ 22 ਨਵੰਬਰ ਨੂੰ ਪਾਏ ਜਾਣਗੇ।
ਅਜੀਤ ਡੈਸਕ
21-11-2026