ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਵਾਰ ਮੇਲੇ ਵਿਚ ਮਾਰੀਆਂ ਮੱਲਾਂ
ਬੱਧਨੀ ਕਲਾਂ, 21 ਨਵੰਬਰ (ਸੰਜੀਵ ਕੋਛੜ)-ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ ਅਸ਼ੀਸ਼ ਕੁਮਾਰ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਿਆਲ ਸਿੰਘ ਮਠਾੜੂ ਦੀ ਯੋਗ ਅਗਵਾਈ ਹੇਠ, ਸਕੂਲ ਪ੍ਰਿੰਸੀਪਲ ਧਰਮਿੰਦਰ ਸਿੰਘ ਦੀ ਰਹਿਨੁਮਾਈ ਹੇਠ, ਪ੍ਰੋਗਰਾਮ ਨੋਡਲ ਇੰਚਾਰਜ ਅਰਚਨਾ ਗੁਪਤਾ, ਜਸਵੀਰ ਕੌਰ ਅਤੇ ਰਮਨਦੀਪ ਕੌਰ ਦੇ ਸਹਿਯੋਗ ਨਾਲ ਸਕੂਲ ਵਿਚ ਦੋ ਰੋਜ਼ਾ ਬਲਾਕ ਪੱਧਰੀ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵਿਦਿਆਰਥੀਆਂ ਲਈ ਤਿੰਨ ਥੀਮ ਰੱਖੇ ਗਏ।
ਬੱਧਨੀ ਕਲਾਂ, 21 ਨਵੰਬਰ (ਸੰਜੀਵ ਕੋਛੜ)-ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ ਅਸ਼ੀਸ਼ ਕੁਮਾਰ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਿਆਲ ਸਿੰਘ ਮਠਾੜੂ ਦੀ ਯੋਗ ਅਗਵਾਈ ਹੇਠ, ਸਕੂਲ ਪ੍ਰਿੰਸੀਪਲ ਧਰਮਿੰਦਰ ਸਿੰਘ ਦੀ ਰਹਿਨੁਮਾਈ ਹੇਠ, ਪ੍ਰੋਗਰਾਮ ਨੋਡਲ ਇੰਚਾਰਜ ਅਰਚਨਾ ਗੁਪਤਾ, ਜਸਵੀਰ ਕੌਰ ਅਤੇ ਰਮਨਦੀਪ ਕੌਰ ਦੇ ਸਹਿਯੋਗ ਨਾਲ ਸਕੂਲ ਵਿਚ ਦੋ ਰੋਜ਼ਾ ਬਲਾਕ ਪੱਧਰੀ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵਿਦਿਆਰਥੀਆਂ ਲਈ ਤਿੰਨ ਥੀਮ ਰੱਖੇ ਗਏ। ਰੀਅਲ ਲਾਈਫ, ਇੰਡੀਅਨ ਏਥੋਸਸ ਅਤੇ ਆਰਟ ਐਂਟੀਗਰੇਟਡ ਤਿੰਨੋ ਥੀਮ ਵਿਚ ਵਿਦਿਆਰਥੀ ਵੱਖ-ਵੱਖ ਵਿਸ਼ਿਆਂ ਦੇ ਮਾਡਲ ਅਤੇ ਗਤੀਵਿਧੀਆਂ ਲੈ ਕੇ ਬਲਾਕ ਨਿਹਾਲ ਸਿੰਘ ਵਾਲਾ ਦੇ 22 ਸਕੂਲਾਂ ਨੇ ਹਿੱਸਾ ਲਿਆ। ਸਕੂਲ ਪ੍ਰਿੰਸੀਪਲ ਧਰਮਿੰਦਰ ਸਿੰਘ ਦੁਆਰਾ ਸ਼ਮ੍ਹਾ ਰੁਸ਼ਨਾ ਕੇ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ। ਇਸ ਮੇਲੇ ਵਿਚ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਿਆਲ ਸਿੰਘ ਮਠਾੜੂ ਪਹੁੰਚੇ| ਉਨ੍ਹਾਂ ਨੇ ਮੇਲੇ ਵਿਚ ਵੱਖ-ਵੱਖ ਮਾਡਲਾਂ ਦਾ ਨਿਰੀਖਣ ਕੀਤਾ ਅਤੇ ਮੇਲੇ ਦੀ ਵਿਲੱਖਣਤਾ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਖੂਬਸੂਰਤ ਮੇਲੇ ਨੂੰ ਹੋਰ ਖੂਬਸੂਰਤ ਬਣਾਉਣ ਲਈ ਪੀ ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਦੇ ਪ੍ਰਿੰਸੀਪਲ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ| ਉਨ੍ਹਾਂ ਨੇ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਨੂੰ ਇਨਾਮ ਤਕਸੀਮ ਕੀਤੇ| ਉਨ੍ਹਾਂ ਨੂੰ ਪ੍ਰਿੰਸੀਪਲ ਅਤੇ ਸਮੂਹ ਸਟਾਫ ਵਲੋਂ ਸਨਮਾਨਿਤ ਕੀਤਾ ਗਿਆ। ਸਟੇਜ ਦੀ ਭੂਮਿਕਾ ਜਸਵੀਰ ਕੌਰ ਲੈਕਚਰਾਰ ਅਰਥ ਸ਼ਾਸਤਰ ਅਤੇ ਰਮਨਦੀਪ ਕੌਰ ਦੁਆਰਾ ਨਿਭਾਈ ਗਈ। ਅਖੀਰ ’ਤੇ ਸਕੂਲ ਪ੍ਰਿੰਸੀਪਲ ਵਲੋਂ ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ, ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ| ਇਸ ਮੌਕੇ ਜਸਵੀਰ ਕੌਰ, ਰਮਨਦੀਪ ਕੌਰ, ਅਰਚਨਾ ਗੁਪਤਾ, ਜਸਵਿੰਦਰ ਸਿੰਘ, ਸੁਖਮੰਦਰ ਸਿੰਘ, ਰੂਪ ਸਿੰਘ, ਗੁਰਮੀਤ ਕੌਰ, ਸੰਗੀਤਾ ਮਨਮੋਹਨਜੋਤ ਕੌਰ, ਕੁਲਦੀਪ ਕੌਰ, ਗੀਤਾਂਜਲੀ, ਰੇਨੂੰ, ਰਵਿੰਦਰ ਸਿੰਘ, ਹਰਸੰਗੀਤ ਸਿੰਘ, ਹਰਪ੍ਰੀਤ ਕੌਰ, ਨੀਤਿਕਾ, ਆਰਤੀ, ਜਸਪ੍ਰੀਤ ਕੌਰ, ਪਰਵਿੰਦਰ ਕੌਰ, ਕੁਲਵੰਤ ਕੌਰ, ਕੁਲਵੰਤ ਸਿੰਘ, ਜਗਤਾਰ ਸਿੰਘ, ਹਰਦੀਪ ਕੌਰ ਸਮੇਤ ਸਮੂਹ ਵਿਦਿਆਰਥੀਆਂ ਹਾਜ਼ਰ ਸਨ।