21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

26 ਨੂੰ ਹੋਣ ਵਾਲਾ ਰਾਜ ਪੱਧਰੀ ਸਮਾਗਮ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮੰਚ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)- ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨਵੰਬਰ ਨੂੰ ਹੋਣ ਵਾਲੇ ਵਿਸ਼ਾਲ ਰਾਜ ਪੱਧਰੀ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਜਾਵੇਗੀ।

ਅਜੀਤ ਡੈਸਕ 22-11-2026
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)- ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨਵੰਬਰ ਨੂੰ ਹੋਣ ਵਾਲੇ ਵਿਸ਼ਾਲ ਰਾਜ ਪੱਧਰੀ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਲਾਹਕਾਰ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਸਕੱਤਰ ਤੇ ਹਲਕਾ ਇੰਚਾਰਜ ਜਲੰਧਰ ਕੈਂਟ ਦੀਪਕ ਬਾਲੀ ਨੇ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਵੱਖ-ਵੱਖ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮੋਗਾ ਬਰਿੰਦਰ ਕੁਮਾਰ ਸ਼ਰਮਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਗੁਰਤੇਜ ਸਿੰਘ ਖੋਸਾ ਪ੍ਰਸ਼ਾਸਨ ਤਰਫ਼ੋਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ। ਕੁਲਤਾਰ ਸਿੰਘ ਸੰਧਵਾਂ ਅਤੇ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਹੋਣ ਵਾਲਾ ਇਹ ਸਮਾਗਮ ਲੋਕਾਂ ਲਈ ਅਹਿਮ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਲਈ ਕਰੀਬ 116 ਏਕੜ ਜਗ੍ਹਾ ਵਿਚ ਵਿਸ਼ਾਲ ਪ੍ਰਬੰਧ ਕੀਤੇ ਜਾ ਰਹੇ ਹਨ । ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਲੋਕਾਂ ਦੀ ਵੱਡੀ ਗਿਣਤੀ ਨੂੰ ਧਿਆਨ ਵਿਚ ਰੱਖਦਿਆਂ ਸਮਾਗਮ ਵਾਲੀ ਥਾਂ ‘ਤੇ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਯੋਜਨਾਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵੱਡੇ ਸਮਾਗਮ ਦੀ ਸਫਲਤਾ ਲਈ ਪ੍ਰਬੰਧਾਂ ਦੇ ਨਾਲ-ਨਾਲ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੁੰਦੀ ਹੈ। ਇਸ ਲਈ ਪਾਰਕਿੰਗ, ਆਵਾਜਾਈ ਦੇ ਬਦਲਵੇਂ ਰੂਟਾਂ, ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ, ਬੈਠਣ ਦੀ ਵਿਵਸਥਾ ਅਤੇ ਹੋਰ ਮੁੱਢਲੀਆਂ ਸਹੂਲਤਾਂ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ।
ਪਿਛਲੀ ਖ਼ਬਰ ਹਰਜਿੰਦਰ ਸਿੰਘ ਧਾਮੀ ਦੇ ਮੁੜ ਐੱਸ.ਜੀ.ਪੀ.ਸੀ. ਪ੍ਰਧਾਨ ਬਣਨ ’ਤੇ ਅਕਾਲੀ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਪੰਜਾਬ ’ਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਖਿਡਾਰੀ ਦਾ ਪੰਚਾਇਤ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।