ਡੇਰਾ ਭੋਰੇ ਵਾਲਾ ਸੁਖਾਨੰਦ ਤੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ-ਮਹੰਤ ਕਮਲਜੀਤ ਸਿੰਘ ਸ਼ਾਸਤਰੀ
ਠੱਠੀ ਭਾਈ, 22 ਨਵੰਬਰ (ਜਗਰੂਪ ਸਿੰਘ ਮਠਾੜੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਮਹਾਨ ਨਗਰ ਕੀਰਤਨ 23 ਨਵੰਬਰ ਅੱਜ ਸੋਮਵਾਰ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਮਹੰਤ ਕਮਲਜੀਤ ਸਿੰਘ ਸ਼ਾਸਤਰੀ ਨੇ ਦੱਸਿਆ ਕਿ ਇਹ ਮਹਾਨ ਨਗਰ ਕੀਰਤਨ ਸ਼੍ਰੀਮਾਨ ਸੰਤ ਬਾਬਾ ਭਾਗ ਸਿੰਘ ਜੀ ਡੇਰਾ ਭੋਰੇ ਵਾਲਿਆਂ ਦੇ ਅਸਥਾਨ ਅੰਗੀਠਾ ਸਾਹਿਬ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਤੋਂ ਆਰੰਭ ਹੋਵੇਗਾ।
ਅਜੀਤ ਡੈਸਕ
23-11-2026