22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਕੂਲ ਆਫ਼ ਐਮੀਨੈਂਸ ਬਾਘਾ ਪੁਰਾਣਾ ਵਿਖੇ ਐਨ.ਐਮ. ਐਮ.ਐਸ. ਪ੍ਰੀਖਿਆ ਸ਼ਾਂਤਮਈ ਢੰਗ ਨਾਲ ਮੁਕੰਮਲ

ਬਾਘਾ ਪੁਰਾਣਾ, 22 ਨਵੰਬਰ (ਟਿੰਕੂ ਕਾਠਪਾਲ)- ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੋਗਾ ਅਤੇ ਸਕੂਲ ਪ੍ਰਿੰਸੀਪਲ ਮੈਡਮ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਸਕੂਲ ਆਫ਼ ਐਮੀਨੈਂਸ ਵਿਖੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਸਕੀਮ (ਐਨ. ਐਮ.

ਅਜੀਤ ਡੈਸਕ 23-11-2026
ਬਾਘਾ ਪੁਰਾਣਾ, 22 ਨਵੰਬਰ (ਟਿੰਕੂ ਕਾਠਪਾਲ)- ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੋਗਾ ਅਤੇ ਸਕੂਲ ਪ੍ਰਿੰਸੀਪਲ ਮੈਡਮ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਸਕੂਲ ਆਫ਼ ਐਮੀਨੈਂਸ ਵਿਖੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਸਕੀਮ (ਐਨ.ਐਮ.ਐਮ.ਐਸ.) ਤਹਿਤ ਵਿਦਿਆਰਥੀਆਂ ਦੀ ਪ੍ਰੀਖਿਆ ਲਈ ਗਈ। ਇਸ ਪ੍ਰੀਖਿਆ ਕੇਂਦਰ ਨੂੰ ਅਲਾਟ ਕੀਤੇ ਗਏ ਕੁੱਲ 241 ਵਿਦਿਆਰਥੀਆਂ ਵਿਚੋਂ 202 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਪ੍ਰੀਖਿਆ ਦਿੱਤੀ, ਜਦ ਕਿ ਸਮੁੱਚੀ ਪ੍ਰੀਖਿਆ ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹੀ। ਕੇਂਦਰ ਕੰਟਰੋਲਰ ਗੁਰਿੰਦਰ ਕੌਰ (ਲੈਕਚਰਾਰ ਪੰਜਾਬੀ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੀਖਿਆ ਵਿੱਚ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਦਸਵੀਂ ਜਮਾਤ ਤੱਕ ਵਜ਼ੀਫ਼ਾ ਪ੍ਰਦਾਨ ਕੀਤਾ ਜਾਂਦਾ ਹੈ। ਕੇਂਦਰ ਸੁਪਰਡੈਂਟ ਨੀਰੂ ਭੰਡਾਰੀ ਨੇ ਪ੍ਰੀਖਿਆ ਦੇਣ ਪਹੁੰਚੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ। ਵੱਖ-ਵੱਖ ਸਕੂਲਾਂ ਤੋਂ ਡਿਊਟੀ ਲਈ ਆਏ ਕਰਮਚਾਰੀਆਂ ਨੇ ਸਕੂਲ ਦੇ ਸੁਖਾਵੇਂ ਮਾਹੌਲ , ਬਿਹਤਰੀਨ ਪ੍ਰਬੰਧਾਂ ਅਤੇ ਸਟਾਫ਼ ਦੇ ਸਹਿਯੋਗ ਦੀ ਸ਼ਲਾਘਾ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ (ਐਸ.ਐਸ. ਮਾਸਟਰ) ਨੇ ਬਾਹਰੋਂ ਆਏ ਡਿਊਟੀ ਸਟਾਫ਼ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਸਹਿਯੋਗ ਦੀ ਕਾਮਨਾ ਕਰਦਿਆਂ ਚਾਹ-ਪਾਣੀ ਦੀ ਸੇਵਾ ਉਪਰੰਤ ਸਭ ਨੂੰ ਰੁਖ਼ਸਤ ਕੀਤਾ। ਪ੍ਰੀਖਿਆ ਦੇ ਸੁਚਾਰੂ ਸੰਚਾਲਨ ਵਿਚ ਸਕੂਲ ਦੇ ਦਰਜਾ ਚਾਰ ਕਰਮਚਾਰੀਆਂ ਨੇ ਵੀ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ।
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਲਗਾਏ ਬਿਨਾਂ 2016 ਤੋਂ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਜਸਵੰਤ ਸਿੰਘ 16 ਏਕੜ ਰਕਬੇ ’ਚ ਖੇਤੀ ਕਰ ਕੇ ਵ... ਅਗਲੀ ਖ਼ਬਰ ਮੋਗਾ ਜ਼ਿਲ੍ਹੇ ਦੇ ਪਿੰਡ ਡਗਰੂ ਦੇ 411 ਪਰਿਵਾਰਾਂ ਨੂੰ ਮਿਲੇ ਮਕਾਨਾਂ ਦੇ ਮਾਲਕੀ ਹੱਕ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।