23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮੋਗਾ ਜ਼ਿਲ੍ਹੇ ’ਚ ਜ਼ਮੀਨੀ ਧੋਖਾਧੜੀ ਦੇ ਮਾਮਲਿਆਂ ਦੀ ਜਾਂਚ ਤੇਜ਼ ਹੋਣ ਨਾਲ ਸਿਆਸੀ ਹਲਕਿਆਂ ’ਚ ਚਰਚਾ ਤੇਜ਼ ਜਾਂਚ ਨਿਰਪੱਖ ਅਤੇ ਪਾਰਦਰਸ਼ੀ ਹੋਣੀ ਚਾਹੀਦੀ-ਸ਼ਮਸ਼ੇਰ ਸਿੰਘ ਕੈਲਾ

ਧਰਮਕੋਟ, 23 ਨਵੰਬਰ (ਪਰਮਜੀਤ ਸਿੰਘ)- ਮੋਗਾ ਜ਼ਿਲ੍ਹੇ ਦੀ ਸਿਆਸਤ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)

ਅਜੀਤ ਡੈਸਕ 24-11-2026
ਧਰਮਕੋਟ, 23 ਨਵੰਬਰ (ਪਰਮਜੀਤ ਸਿੰਘ)- ਮੋਗਾ ਜ਼ਿਲ੍ਹੇ ਦੀ ਸਿਆਸਤ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਕੀਤੀ ਜਾ ਰਹੀ ਕਾਰਵਾਈ ਤੋਂ ਬਾਅਦ ਨਵੀਂ ਹਲਚਲ ਪੈਦਾ ਹੋ ਗਈ ਹੈ। ਪਿਛਲੇ ਦਿਨੀਂ ਈ.ਡੀ. ਦੀ ਟੀਮ ਵਲੋਂ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਮੌਜੂਦਾ ਵਿਧਾਇਕਾ ਬੀਬੀ ਅਮਨਦੀਪ ਕੌਰ ਅਰੋੜਾ ਦੇ ਘਰ, ਹਸਪਤਾਲ ਅਤੇ ਉਨ੍ਹਾਂ ਦੇ ਕੁਝ ਰਿਸ਼ਤੇਦਾਰਾਂ ਦੇ ਘਰਾਂ ਸਮੇਤ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ। ਇਸ ਕਾਰਵਾਈ ਤੋਂ ਬਾਅਦ ਮਾਮਲੇ ਨੇ ਉਸ ਸਮੇਂ ਹੋਰ ਗੰਭੀਰ ਰੂਪ ਧਾਰਨ ਕਰ ਲਿਆ, ਜਦੋਂ ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਸਮੇਤ ਕਰੀਬ 10 ਹੋਰ ਵਿਅਕਤੀਆਂ ਨੂੰ ਪੁੱਛ ਗਿੱਛ ਲਈ ਸੰਮਨ ਜਾਰੀ ਕੀਤੇ ਜਾਣ ਦੀ ਗੱਲ ਸਾਹਮਣੇ ਆਈ। ਇਸ ਸਾਰੇ ਮਾਮਲੇ ਵਿਚ ਸਭ ਤੋਂ ਵੱਧ ਚਰਚਾ ਉਸ ਸਮੇਂ ਸ਼ੁਰੂ ਹੋਈ, ਜਦੋਂ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਵੀ ਈ.ਡੀ. ਵਲੋਂ ਸੰਮਨ ਜਾਰੀ ਕੀਤੇ ਜਾਣ ਦੀ ਜਾਣਕਾਰੀ ਮਿਲੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ 27 ਤਰੀਕ ਨੂੰ ਈ.ਡੀ. ਦੇ ਸਾਹਮਣੇ ਪੇਸ਼ ਹੋ ਕੇ ਜਾਂਚ ’ਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ। ਭਾਵੇਂ ਸੰਮਨ ਜਾਰੀ ਹੋਣ ਦਾ ਮਕਸਦ ਜਾਂਚ ਦੇ ਸਬੰਧ ਵਿਚ ਪੁੱਛ ਗਿੱਛ ਕਰਨਾ ਹੈ ਅਤੇ ਇਸ ਨੂੰ ਕਿਸੇ ਵਿਅਕਤੀ ਵਿਰੁੱਧ ਦੋਸ਼ ਸਾਬਤ ਹੋਣਾ ਨਹੀਂ ਮੰਨਿਆ ਜਾ ਸਕਦਾ, ਪਰ ਮੋਗਾ ਜ਼ਿਲ੍ਹੇ ਦੇ ਦੋ ਮੌਜੂਦਾ ਵਿਧਾਇਕਾਂ ਦੇ ਨਾਮ ਇਸ ਮਾਮਲੇ ਨਾਲ ਜੁੜਨ ਕਾਰਨ ਸਿਆਸੀ ਅਤੇ ਸਮਾਜਿਕ ਹਲਕਿਆਂ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸ ਸਬੰਧੀ ਧਰਮਕੋਟ ਤੋਂ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਕੈਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਗਾ ਜ਼ਿਲ੍ਹੇ ਵਿਚ ਜ਼ਮੀਨਾਂ ਦੀ ਧੋਖਾਧੜੀ ਨਾਲ ਸੰਬੰਧਿਤ ਕਈ ਗੰਭੀਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ ਵਿਚ ਕਥਿਤ ਤੌਰ ‘ਤੇ ਵੱਡੇ ਪੱਧਰ ‘ਤੇ ਗੜਬੜੀਆਂ ਹੋਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਜਾਂਚ ਏਜੰਸੀਆਂ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਈ.ਡੀ. ਵਲੋਂ ਕੀਤੀ ਜਾ ਰਹੀ ਜਾਂਚ ਨੂੰ ਇਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ ਅਤੇ ਉਹ ਜਾਂਚ ਏਜੰਸੀ ਦੀ ਇਸ ਕਾਰਵਾਈ ਦਾ ਸਵਾਗਤ ਕਰਦੇ ਹਨ ।
ਪਿਛਲੀ ਖ਼ਬਰ ਸਪੱਸ਼ਟ ਹਾਰ ਦਿਸਦੀ ਵੇਖ ਕੇ ‘ਆਪ’ ਸਰਕਾਰ ਬੁਖਲਾਹਟ ’ਚ- ਯੂਥ ਕਾਂਗਰਸੀ ਆਗੂ ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ’ਚ ਮਨਾਇਆ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।