ਨਵ-ਨਿਯੁਕਤ ਸਰਕਲ ਪ੍ਰਧਾਨ ਗੁਰਮੀਤ ਸਿੰਘ ਡਾਲਾ ਦਾ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਸਵਾਗਤ
ਬੱਧਨੀ ਕਲਾਂ, 23 ਨਵੰਬਰ (ਸੰਜੀਵ ਕੋਛੜ)- ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ: ਨੰ: 49) ਪੰਜਾਬ ਦੇ ਨਵ-ਨਿਯੁਕਤ ਸਰਕਲ ਪ੍ਰਧਾਨ ਸਾਥੀ ਗੁਰਮੀਤ ਸਿੰਘ ਡਾਲਾ ਦਾ ਅੱਜ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਪਹੁੰਚਣ ‘ਤੇ ਸਮੂਹ ਮੁਲਾਜ਼ਮ ਸਾਥੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਾਥੀਆਂ ਵਲੋਂ ਉਨ੍ਹਾਂ ਨੂੰ ਨਵੀਂ ਜਥੇਬੰਦਕ ਜ਼ਿੰਮੇਵਾਰੀ ਸੰਭਾਲਣ ‘ਤੇ ਮੁਬਾਰਕਬਾਦ ਦਿੱਤੀ ਗਈ ਅਤੇ ਸਨਮਾਨਿਤ ਕੀਤਾ ਗਿਆ।
—
— ਪਿਤਾ — ਵਿਨੀਤ ਗੁਲਾਟੀ — ਮਾਤਾ — ਨਿਧੀ ਗੁਲਾਟੀ — ਵਾਸੀ — ਬ੍ਰਿਸਬੇਨ (ਆਸਟ੍ਰੇਲੀਆ)
24-11-2026
ਬੱਧਨੀ ਕਲਾਂ, 23 ਨਵੰਬਰ (ਸੰਜੀਵ ਕੋਛੜ)- ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ: ਨੰ: 49) ਪੰਜਾਬ ਦੇ ਨਵ-ਨਿਯੁਕਤ ਸਰਕਲ ਪ੍ਰਧਾਨ ਸਾਥੀ ਗੁਰਮੀਤ ਸਿੰਘ ਡਾਲਾ ਦਾ ਅੱਜ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਪਹੁੰਚਣ ‘ਤੇ ਸਮੂਹ ਮੁਲਾਜ਼ਮ ਸਾਥੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਾਥੀਆਂ ਵਲੋਂ ਉਨ੍ਹਾਂ ਨੂੰ ਨਵੀਂ ਜਥੇਬੰਦਕ ਜ਼ਿੰਮੇਵਾਰੀ ਸੰਭਾਲਣ ‘ਤੇ ਮੁਬਾਰਕਬਾਦ ਦਿੱਤੀ ਗਈ ਅਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸਾਥੀ ਸੇਵਕ ਸਿੰਘ ਬੱਧਨੀ, ਸਰਕਲ ਪ੍ਰੈੱਸ ਸਕੱਤਰ ਬਲਜੀਤ ਸਿੰਘ ਬੱਧਨੀ, ਮਨੋਜ ਕੁਮਾਰ, ਜਗਦੀਪ ਕੌਰ, ਮਾਲ ਲੇਖਾਕਾਰ ਪੂਜਾ ਸ਼ਰਮਾ, ਸਾਬਕਾ ਪ੍ਰਧਾਨ ਬੰਤਾ ਸਿੰਘ ਅਤੇ ਸਬ ਡਵੀਜ਼ਨ ਪ੍ਰਧਾਨ ਗੁਰਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਹਾਜ਼ਰ ਜਥੇਬੰਦਕ ਆਗੂਆਂ ਨੇ ਕਿਹਾ ਕਿ ਟੈਕਨੀਕਲ ਸਰਵਿਸਿਜ਼ ਯੂਨੀਅਨ ਦਾ ਸ਼ਾਨਾਮੱਤਾ ਇਤਿਹਾਸ ਮੁਲਾਜ਼ਮਾਂ ਦੇ ਹੱਕਾਂ, ਹਿਤਾਂ ਅਤੇ ਮੰਗਾਂ ਦੀ ਪ੍ਰਾਪਤੀ ਲਈ ਕੀਤੇ ਗਏ ਲੰਬੇ ਅਤੇ ਜੁਝਾਰੂ ਸੰਘਰਸ਼ਾਂ ਨਾਲ ਜੁੜਿਆ ਹੋਇਆ ਹੈ। ਮੌਜੂਦਾ ਸਮੇਂ ਵਿਚ ਮੁਲਾਜ਼ਮ ਵਰਗ ਨੂੰ ਦਰਪੇਸ਼ ਚੁਣੌਤੀਆਂ ਅਤੇ ਲਟਕਦੀਆਂ ਮੰਗਾਂ ਦੇ ਮੱਦੇਨਜ਼ਰ ਜਥੇਬੰਦੀ ਦੀ ਏਕਤਾ, ਮਜ਼ਬੂਤ ਜਥੇਬੰਦਕ ਢਾਂਚੇ ਅਤੇ ਸੰਘਰਸ਼ਸ਼ੀਲ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਆਗੂਆਂ ਨੇ ਆਸ ਪ੍ਰਗਟਾਈ ਕਿ ਸਾਥੀ ਗੁਰਮੀਤ ਸਿੰਘ ਡਾਲਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇ ਮਾਨਦਾਰੀ, ਤਨਦੇਹੀ ਅਤੇ ਦ੍ਰਿੜਤਾ ਨਾਲ ਨਿਭਾਉਂਦੇ ਹੋਏ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਅਤੇ ਜਥੇਬੰਦੀ ਦੀ ਮਜ਼ਬੂਤੀ ਲਈ ਅਹਿਮ ਯੋਗਦਾਨ ਪਾਉਣਗੇ। ਅੰਤ ਵਿਚ ਸਮੂਹ ਸਾਥੀਆਂ ਨੇ ਨਵ-ਨਿਯੁਕਤ ਸਰਕਲ ਪ੍ਰਧਾਨ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਜਥੇਬੰਦੀ ਦੀ ਏਕਤਾ, ਆਪਸੀ ਸਹਿਯੋਗ ਅਤੇ ਮੁਲਾਜ਼ਮ ਹਿਤਾਂ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਪ੍ਰਗਟਾਇਆ।