ਕਿਸ਼ਨਪੁਰ ਕਲਾਂ ’ਚ ਪ੍ਰਕਾਸ਼ ਪੁਰਬ ਮਨਾਇਆ
ਕਿਸ਼ਨਪੁਰਾ ਕਲਾਂ, 24 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਜਥੇ ਨੇ ਕੀਰਤਨ ਕੀਤਾ ਤੇ ਕਥਾਵਾਚਕ ਭਾਈ ਅਰਜਿੰਦਰ ਸਿੰਘ ਕਾਲਾ ਨੇ ਕਥਾ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੇ ਪਾਏ ਹੋਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਅਜੀਤ ਡੈਸਕ
25-11-2026