24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ

ਬੱਧਨੀ ਕਲਾਂ, 24 ਨਵੰਬਰ (ਸੰਜੀਵ ਕੋਛੜ)- ਸੰਤ ਆਸ਼ਰਮ ਗਉੂਸ਼ਾਲਾ ਨਹਿਰ ਵਾਲੀ, ਪ੍ਰਵਾਸੀ ਭਾਰਤੀ ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਬੰਧਕੀ ਸੁਸਾਇਟੀ ਬੱਧਨੀ ਕਲਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਵੱਡਾ ਗੁਰਦੁਆਰਾ ਸਾਹਿਬ ਮੇਨ ਰੋਡ ਬੱਧਨੀ ਕਲਾਂ ਵਿਖੇ ਕਰਵਾਇਆ ਗਿਆ| ਜਿਸ ਦੇ ਦੂਸਰੇ ਦਿਨ ਵਿਸ਼ੇਸ਼ ਤੌਰ ’ਤੇ ਪਹੁੰਚੇ ਗਿਆਨੀ ਵਿਸ਼ਾਲ ਸਿੰਘ ਕਥਾ ਵਾਚਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਾਲਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਦੌਰਾਨ ਗੁਰੂ ਨਾਨਕ ਦੇਵ ਜੀ ਦੀ ਜੀਵਨੀ ’ਤੇ ਚਾਨਣਾ ਪਾਉਂਦਿਆਂ ਜਿੱਥੇ ਸਮੁੱਚੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਉੱਥੇ ਹੀ ਉਨ੍ਹਾਂ ਪ੍ਰਵਚਨ ਕਰਦਿਆਂ ਕਿਹਾ ਕਿ ਜਿਸ ਘਰ ’ਚੋਂ ਇਕ ਵੀ ਮੈਂਬਰ ਮਨੋਂ ਗੁਰੂ ਨਾਨਕ ਦੇ ਚਰਨਾਂ ਨਾਲ ਜੁੜ ਗਿਆ ਤਾਂ ਸਾਰੇ ਪਰਿਵਾਰ ਦਾ ਭਲਾ ਹੋ ਜਾਂਦਾ ਹੈ| ਉਨ੍ਹਾਂ ਸੰਗਤਾਂ ਨੂੰ ਕਿਹਾ ਕਿ ਗੁਰੂ ਨਾਨਕ ਦੀ ਬਾਣੀ ਤੇ ਜਪੁਜੀ ਸਾਹਿਬ ਦਾ ਪਾਠ ਕਰਦੇ ਰਹੋ, ਕੋਈ ਵੀ ਦੁੱਖ ਤਕਲੀਫ ਨੇੜੇ ਨਹੀਂ ਆਵੇਗੀ| ਇਸ ਸੰਬੰਧ ’ਚ ਪ੍ਰਕਾਸ਼ ਕੀਤੇ ਗਏ ਸ੍ਰੀ ਅਖੰਡ ਪਾਠ ਅਤੇ ਜਪੁਜੀ ਸਾਹਿਬ ਦੇ ਭੋਗ ਪਾਉਣ ਉਪਰੰਤ ਹੈੱਡ ਗ੍ਰੰਥੀ ਨਿਰਮਲ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਤਜਿੰਦਰ ਸਿੰਘ ਦੇ ਕੀਰਤਨੀ ਜਥੇ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ| ਗੁਰਦੁਆਰਾ ਸਾਹਿਬ ਪ੍ਰਬੰਧਕੀ ਸੁਸਾਇਟੀ ਅਤੇ ਨਗਰ ਪੰਚਾਇਤ ਦੇ ਪ੍ਰਧਾਨ ਜਗਜੀਤ ਸਿੰਘ ਦੀਸ਼ਾ, ਸੁਰਜੀਤ ਸਿੰਘ ਮੀਤ ਪ੍ਰਧਾਨ, ਸੁਖਦੇਵ ਸਿੰਘ ਧੰਮੂ, ਅਮਨਦੀਪ ਸਿੰਘ ਸਿੱਧੂ ਨੰਬਰਦਾਰ, ਜਸਵੀਰ ਸਿੰਘ ਨੰਬਰਦਾਰ, ਜਸਕਰਨ ਸਿੰਘ ਜੱਸਾ ਦੁਆਬੀਆ (ਸਾਰੇ ਮੈਂਬਰਾਂ), ਨਿਰਮਲ ਸਿੰਘ, ਖੁਸ਼ਪ੍ਰੀਤ ਸਿੰਘ ਆਦਿ ਨੇ ਗਿਆਨੀ ਵਿਸ਼ਾਲ ਸਿੰਘ ਅਤੇ ਕੀਰਤਨੀ ਜਥੇ ਨੂੰ ਸਿਰੋਪਾਉ ਤੇ ਸਨਮਾਨ ਚਿੰਨ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ| ਇਸ ਦੌਰਾਨ ਭਾਈ ਸਿਮਰਜੀਤ ਸਿੰਘ ਹਜ਼ੂਰੀ ਰਾਗੀ ਜਥੇ ਨੇ ਆਸਾ ਦੀ ਵਾਰ ਦਾ ਕੀਰਤਨ ਕੀਤਾ| ਇਸ ਮੌਕੇ ਗੁਰਚਰਨ ਸਿੰਘ ਮਿਆਣਾ, ਪਿਆਰਾ ਸਿੰਘ ਕੰਡਿਆਲੀਆ, ਗੁਰਪ੍ਰੀਤ ਸਿੰਘ ਧਾਲੀਵਾਲ ਪ੍ਰਧਾਨ, ਕਲਿਆਣ ਸਿੰਘ, ਖੁਸ਼ਪ੍ਰੀਤ ਸਿੰਘ, ਨਿਰਮਲ ਸਿੰਘ, ਗੁਰਮੀਤ ਸਿੰਘ ਸਾਬਕਾ ਐਮ. ਸੀ.

ਅਜੀਤ ਡੈਸਕ 25-11-2026
ਬੱਧਨੀ ਕਲਾਂ, 24 ਨਵੰਬਰ (ਸੰਜੀਵ ਕੋਛੜ)- ਸੰਤ ਆਸ਼ਰਮ ਗਉੂਸ਼ਾਲਾ ਨਹਿਰ ਵਾਲੀ, ਪ੍ਰਵਾਸੀ ਭਾਰਤੀ ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਬੰਧਕੀ ਸੁਸਾਇਟੀ ਬੱਧਨੀ ਕਲਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਵੱਡਾ ਗੁਰਦੁਆਰਾ ਸਾਹਿਬ ਮੇਨ ਰੋਡ ਬੱਧਨੀ ਕਲਾਂ ਵਿਖੇ ਕਰਵਾਇਆ ਗਿਆ| ਜਿਸ ਦੇ ਦੂਸਰੇ ਦਿਨ ਵਿਸ਼ੇਸ਼ ਤੌਰ ’ਤੇ ਪਹੁੰਚੇ ਗਿਆਨੀ ਵਿਸ਼ਾਲ ਸਿੰਘ ਕਥਾ ਵਾਚਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਾਲਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਦੌਰਾਨ ਗੁਰੂ ਨਾਨਕ ਦੇਵ ਜੀ ਦੀ ਜੀਵਨੀ ’ਤੇ ਚਾਨਣਾ ਪਾਉਂਦਿਆਂ ਜਿੱਥੇ ਸਮੁੱਚੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਉੱਥੇ ਹੀ ਉਨ੍ਹਾਂ ਪ੍ਰਵਚਨ ਕਰਦਿਆਂ ਕਿਹਾ ਕਿ ਜਿਸ ਘਰ ’ਚੋਂ ਇਕ ਵੀ ਮੈਂਬਰ ਮਨੋਂ ਗੁਰੂ ਨਾਨਕ ਦੇ ਚਰਨਾਂ ਨਾਲ ਜੁੜ ਗਿਆ ਤਾਂ ਸਾਰੇ ਪਰਿਵਾਰ ਦਾ ਭਲਾ ਹੋ ਜਾਂਦਾ ਹੈ| ਉਨ੍ਹਾਂ ਸੰਗਤਾਂ ਨੂੰ ਕਿਹਾ ਕਿ ਗੁਰੂ ਨਾਨਕ ਦੀ ਬਾਣੀ ਤੇ ਜਪੁਜੀ ਸਾਹਿਬ ਦਾ ਪਾਠ ਕਰਦੇ ਰਹੋ, ਕੋਈ ਵੀ ਦੁੱਖ ਤਕਲੀਫ ਨੇੜੇ ਨਹੀਂ ਆਵੇਗੀ| ਇਸ ਸੰਬੰਧ ’ਚ ਪ੍ਰਕਾਸ਼ ਕੀਤੇ ਗਏ ਸ੍ਰੀ ਅਖੰਡ ਪਾਠ ਅਤੇ ਜਪੁਜੀ ਸਾਹਿਬ ਦੇ ਭੋਗ ਪਾਉਣ ਉਪਰੰਤ ਹੈੱਡ ਗ੍ਰੰਥੀ ਨਿਰਮਲ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਤਜਿੰਦਰ ਸਿੰਘ ਦੇ ਕੀਰਤਨੀ ਜਥੇ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ| ਗੁਰਦੁਆਰਾ ਸਾਹਿਬ ਪ੍ਰਬੰਧਕੀ ਸੁਸਾਇਟੀ ਅਤੇ ਨਗਰ ਪੰਚਾਇਤ ਦੇ ਪ੍ਰਧਾਨ ਜਗਜੀਤ ਸਿੰਘ ਦੀਸ਼ਾ, ਸੁਰਜੀਤ ਸਿੰਘ ਮੀਤ ਪ੍ਰਧਾਨ, ਸੁਖਦੇਵ ਸਿੰਘ ਧੰਮੂ, ਅਮਨਦੀਪ ਸਿੰਘ ਸਿੱਧੂ ਨੰਬਰਦਾਰ, ਜਸਵੀਰ ਸਿੰਘ ਨੰਬਰਦਾਰ, ਜਸਕਰਨ ਸਿੰਘ ਜੱਸਾ ਦੁਆਬੀਆ (ਸਾਰੇ ਮੈਂਬਰਾਂ), ਨਿਰਮਲ ਸਿੰਘ, ਖੁਸ਼ਪ੍ਰੀਤ ਸਿੰਘ ਆਦਿ ਨੇ ਗਿਆਨੀ ਵਿਸ਼ਾਲ ਸਿੰਘ ਅਤੇ ਕੀਰਤਨੀ ਜਥੇ ਨੂੰ ਸਿਰੋਪਾਉ ਤੇ ਸਨਮਾਨ ਚਿੰਨ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ| ਇਸ ਦੌਰਾਨ ਭਾਈ ਸਿਮਰਜੀਤ ਸਿੰਘ ਹਜ਼ੂਰੀ ਰਾਗੀ ਜਥੇ ਨੇ ਆਸਾ ਦੀ ਵਾਰ ਦਾ ਕੀਰਤਨ ਕੀਤਾ| ਇਸ ਮੌਕੇ ਗੁਰਚਰਨ ਸਿੰਘ ਮਿਆਣਾ, ਪਿਆਰਾ ਸਿੰਘ ਕੰਡਿਆਲੀਆ, ਗੁਰਪ੍ਰੀਤ ਸਿੰਘ ਧਾਲੀਵਾਲ ਪ੍ਰਧਾਨ, ਕਲਿਆਣ ਸਿੰਘ, ਖੁਸ਼ਪ੍ਰੀਤ ਸਿੰਘ, ਨਿਰਮਲ ਸਿੰਘ, ਗੁਰਮੀਤ ਸਿੰਘ ਸਾਬਕਾ ਐਮ.ਸੀ., ਮਲਕੀਤ ਸਿੰਘ ਮੁੱਕਰ, ਬਲਦੇਵ ਸਿੰਘ ਧੰਮੂ, ਮਾ. ਸਿਮਰਨਜੀਤ ਸਿੰਘ, ਰੇਸ਼ਮ ਸਿੰਘ, ਸੁਖਪਾਲ ਸਿੰਘ, ਜਸਪਾਲ ਸਿੰਘ, ਮਾ. ਜ਼ੋਰਾਵਰ ਸਿੰਘ, ਗੁਰਦੀਪ ਸਿੰਘ, ਦਰਸ਼ਨ ਸਿੰਘ ਗੋਲੂ ਨੰਬਰਦਾਰ, ਅਮਰ ਸਿੰਘ ਧਾਲੀਵਾਲ, ਮਨਦੀਪ ਸਿੰਘ ਝਾਂਜੀ, ਤੋਤਾ ਸਿੰਘ ਮਿਸਤਰੀ, ਗੁਰਮੇਲ ਸਿੰਘ ਮਿਸਤਰੀ, ਜਗਰਾਜ ਸਿੰਘ ਜਾਜ਼ੀ ਨੰਬਰਦਾਰ, ਜਸਵੀਰ ਸਿੰਘ, ਰਣਜੀਤ ਸਿੰਘ, ਜਰਨੈਲ ਸਿੰਘ ਮਿਸਤਰੀ, ਪਰਮਿੰਦਰ ਸਿੰਘ, ਹੈਪੀ ਸਿੰਘ, ਦਲਜੀਤ ਸਿੰਘ, ਰਾਜਦੀਪ ਸਿੰਘ, ਨਾਹਰ ਸਿੰਘ ਪ੍ਰਧਾਨ, ਵਿਜੇ ਕੁਮਾਰ, ਈਸ਼ਵਰ ਸਿੰਘ ਬੱਬੂ, ਟੋਨੀ ਮੱਤਲ, ਧੀਰਾ ਸਿੰਘ, ਦੀਪਾ ਧਾਲੀਵਾਲ, ਸਤਨਾਮ ਸਿੰਘ, ਗਗਨ ਸਿੰਘ, ਪਵਨ ਸਿੰਘ, ਹਨੀ, ਜਗਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਪਰਵਿੰਦਰ ਸਿੰਘ, ਜਗਦੀਪ ਸਿੰਘ, ਰਵਿੰਦਰ ਸਿੰਘ, ਰੁਮਾਨ ਸਿੰਘ, ਬਲਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ|
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਕਬੀਰ ਦਾਸ ਦੀ ਅਗਵਾਈ ’ਚ ਆਤਿਸ਼ਬਾਜ਼ੀ ਚਲਾ ਕੇ ਮਨਾਈਆਂ ਖੁਸ਼ੀਆਂ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਮੋਗਾ ਜ਼ਿਲ੍ਹੇ ਦੀਆਂ ਸ਼ਾਨਦਾਰ ਪ੍ਰਾਪਤੀਆਂ 18 ਸੋਨ, 10 ਚਾਂਦੀ ਅਤੇ 5 ਕਾਂਸੀ ਦੇ ਤਗਮੇ ਜਿੱਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।