26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਿੰਡ ਮੱਦੋਕੇ ਵਿਖੇ ਵਿਧਾਇਕ ਬਿਲਾਸਪੁਰ ਨੇ ਤੀਰਥ ਯਾਤਰਾ ਕਰ ਕੇ ਪਰਤੇ ਬਜ਼ੁਰਗਾਂ ਨਾਲ ਕੀਤੀ ਗੱਲਬਾਤ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਮੱਦੋਕੇ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਕੇ ਪਰਤੇ ਬਜ਼ੁਰਗਾਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਇਸ ਮੌਕੇ ਵਿਧਾਇਕ ਨੇ ਬਜ਼ੁਰਗਾਂ ਨਾਲ ਬੈਠ ਕੇ ਉਨ੍ਹਾਂ ਦੇ ਯਾਤਰਾ ਦੌਰਾਨ ਦੇ ਤਜਰਬੇ ਬਾਰੇ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ।

ਅਜੀਤ ਡੈਸਕ 26-11-2026
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਮੱਦੋਕੇ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਕੇ ਪਰਤੇ ਬਜ਼ੁਰਗਾਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਇਸ ਮੌਕੇ ਵਿਧਾਇਕ ਨੇ ਬਜ਼ੁਰਗਾਂ ਨਾਲ ਬੈਠ ਕੇ ਉਨ੍ਹਾਂ ਦੇ ਯਾਤਰਾ ਦੌਰਾਨ ਦੇ ਤਜਰਬੇ ਬਾਰੇ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦਾ ਇਕ ਬਹੁਤ ਹੀ ਸ਼ਲਾਘਾਯੋਗ ਲੋਕ ਭਲਾਈ ਉਪਰਾਲਾ ਹੈ, ਜਿਸ ਰਾਹੀਂ ਸੂਬੇ ਦੇ ਬਜ਼ੁਰਗਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਦੀ ਸਹੂਲਤ ਦੇ ਕੇ ਉਨ੍ਹਾਂ ਦੀਆਂ ਚਿਰਾਂ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀਆਂ ਇੱਛਾਵਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪੰਜਾਬ ਦੇ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਅਜੀਤਵਾਲ ਗੁਰਮੇਲ ਸਿੰਘ ਮੱਦੋਕੇ, ਸਰਪੰਚ ਜਗਤਾਰ ਸਿੰਘ ਕੂੰਨਰ, ਐਮ.ਸੀ. ਮਨਪ੍ਰੀਤ ਸਿੰਘ ਬੱਧਨੀ ਕਲਾਂ ਅਤੇ ਬਲਾਕ ਪ੍ਰਧਾਨ ਸਵਰਗ ਸਿੰਘ ਮਾਨ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਨੂੰ ਮਿਲੇਗੀ ਨਵੀਂ ਦਿਸ਼ਾ, ਵਿਕਾਸ ਦੀ ਰਫ਼ਤਾਰ ਹੋਵੇਗੀ ਤੇਜ਼-ਡਾ. ਸੀਮਾਂਤ ਗਰਗ ਅਗਲੀ ਖ਼ਬਰ ਭਾਜਪਾ ਅਕਾਲੀ ਦਲ ਗੱਠਜੋੜ ਨੇ ਲਗਾਈ ਪੰਜਾਬ ’ਚ ਡਬਲ ਇੰਜਣ ਵਿਕਾਸ ’ਤੇ ਮੋਹਰ-ਰਾਹੁਲ ਗਰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।