ਪਿੰਡ ਘੋਲੀਆ ਕਲਾਂ ਵਿਖੇ ਕਈ ਪਰਿਵਾਰ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਸ਼ਾਮਿਲ
ਬਾਘਾ ਪੁਰਾਣਾ, 26 ਨਵੰਬਰ (ਟਿੰਕੂ ਕਾਠਪਾਲ)- ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਘੋਲੀਆ ਕਲਾਂ ਵਿਖੇ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਈ ਸਥਾਨਕ ਨਿਵਾਸੀਆਂ ਵਲੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ। ਪਾਰਟੀ ਆਗੂਆਂ ਵਲੋਂ ਜਾਰੀ ਕੀਤੇ ਗਏ ਬਿਆਨ ਅਨੁਸਾਰ , ਸ਼ਾਮਿਲ ਹੋਣ ਵਾਲੇ ਇਨ੍ਹਾਂ ਨਵੇਂ ਮੈਂਬਰਾਂ ਨੇ ਦੀਪ ਸਿੱਧੂ ਅਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਵਿਚਾਰਧਾਰਾ ਪ੍ਰਤੀ ਆਪਣੀ ਸਹਿਮਤੀ ਅਤੇ ਸਮਰਥਨ ਦਾ ਪ੍ਰਗਟਾਵਾ ਕੀਤਾ।
ਅਜੀਤ ਡੈਸਕ
27-11-2026