26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੰਤ ਆਸ਼ਰਮ ਲੋਪੋਂ ਵਿਖੇ ਸਾਲਾਨਾ ਬਰਸੀ ਸਮਾਗਮ ਸੰਬੰਧੀ ਸੱਤਵੀਂ ਲੜੀ ਦੇ ਅਖੰਡ ਪਾਠ ਪ੍ਰਕਾਸ਼

ਨਿਹਾਲ ਸਿੰਘ ਵਾਲਾ, 26 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪ੍ਰਦਾਇ ਦੇ ਬਾਨੀ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਦਰਬਾਰ ਸੰਪਰਦਾਇ ਨਾਲ ਅਥਾਹ ਪ੍ਰੇਮ-ਸ਼ਰਧਾ ਰੱਖਣ ਵਾਲੀਆਂ ਦੇਸ਼-ਵਿਦੇਸ਼ ਅਤੇ ਪੰਜਾਬ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੁਆਮੀ ਸੰਤ ਮਿੱਤ ਸਿੰਘ ਦੀ 76 ਵੀਂ ਬਰਸੀ ਅਤੇ ਸੁਆਮੀ ਸੰਤ ਜ਼ੋਰਾ ਸਿੰਘ ਦੀ 21 ਵੀਂ ਬਰਸੀ ਸਮਾਗਮ 8 ਅਤੇ 10 ਦਸੰਬਰ ਨੂੰ ਮਨਾਏ ਜਾ ਰਹੇ ਹਨ। ਇਨ੍ਹਾਂ ਬਰਸੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਹੋਇਆਂ ਸੰਤ ਆਸ਼ਰਮ ਲੋਪੋ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੀ ਸੱਤਵੀਂ ਲੜੀ ਦੇ ਅਖੰਡ ਪਾਠ ਪ੍ਰਕਾਸ਼ ਕੀਤੇ ਗਏ, ਜਿਨ੍ਹਾਂ ਦੇ ਭੋਗ 28 ਨਵੰਬਰ ਨੂੰ ਪਾਏ ਜਾਣਗੇ।

ਅਜੀਤ ਡੈਸਕ 27-11-2026
ਨਿਹਾਲ ਸਿੰਘ ਵਾਲਾ, 26 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪ੍ਰਦਾਇ ਦੇ ਬਾਨੀ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਦਰਬਾਰ ਸੰਪਰਦਾਇ ਨਾਲ ਅਥਾਹ ਪ੍ਰੇਮ-ਸ਼ਰਧਾ ਰੱਖਣ ਵਾਲੀਆਂ ਦੇਸ਼-ਵਿਦੇਸ਼ ਅਤੇ ਪੰਜਾਬ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੁਆਮੀ ਸੰਤ ਮਿੱਤ ਸਿੰਘ ਦੀ 76 ਵੀਂ ਬਰਸੀ ਅਤੇ ਸੁਆਮੀ ਸੰਤ ਜ਼ੋਰਾ ਸਿੰਘ ਦੀ 21 ਵੀਂ ਬਰਸੀ ਸਮਾਗਮ 8 ਅਤੇ 10 ਦਸੰਬਰ ਨੂੰ ਮਨਾਏ ਜਾ ਰਹੇ ਹਨ। ਇਨ੍ਹਾਂ ਬਰਸੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਹੋਇਆਂ ਸੰਤ ਆਸ਼ਰਮ ਲੋਪੋ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੀ ਸੱਤਵੀਂ ਲੜੀ ਦੇ ਅਖੰਡ ਪਾਠ ਪ੍ਰਕਾਸ਼ ਕੀਤੇ ਗਏ, ਜਿਨ੍ਹਾਂ ਦੇ ਭੋਗ 28 ਨਵੰਬਰ ਨੂੰ ਪਾਏ ਜਾਣਗੇ। ਇਸ ਮੌਕੇ ਸੰਤ ਜਗਜੀਤ ਸਿੰਘ ਲੋਪੋ ਨੇ ਸੰਗਤਾਂ ਨੂੰ ਬਰਸੀ ਸਮਾਗਮਾਂ ’ਚ ਹਾਜ਼ਰੀ ਭਰਨ ਦੀ ਅਪੀਲ ਕੀਤੀ। ਇਸ ਮੌਕੇ ਹਰਪ੍ਰੀਤ ਸਿੰਘ, ਗੁਰਨੇਕ ਸਿੰਘ, ਟੇਕ ਸਿੰਘ, ਦਿਲਬਾਗ ਸਿੰਘ, ਮੇਜਰ ਸਿੰਘ, ਜਸਵੀਰ ਸਿੰਘ, ਨਿਸ਼ਾਨ ਸਿੰਘ, ਅਭੀਰਾਜ ਸਿੰਘ, ਸੁਖਦੇਵ ਸਿੰਘ, ਲਖਵੀਰ ਸਿੰਘ, ਹਰਵਿੰਦਰ ਸਿੰਘ ਤੋਂ ਇਲਾਵਾ ਸਮਾਲਸਰ ਨਗਰ ਦੀਆਂ ਸੰਗਤਾਂ ਵਲੋਂ ਅਖੰਡ ਪਾਠਾਂ ਦੀਆਂ ਲੜੀਆਂ ‘ਚ ਸੇਵਾਵਾਂ ਨਿਭਾਈਆਂ ਗਈਆਂ।
ਪਿਛਲੀ ਖ਼ਬਰ ਮਾਤਾ ਸੁਰਜੀਤ ਕੌਰ ਕਿੰਗਰਾ ਦੇ ਅਕਾਲ ਚਲਾਣੇ ’ਤੇ ਡਾ. ਚੀਮਾ ਨੇ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਬੰਬੀਹਾ ਭਾਈ ਵਿਖੇ ਬਾਲ ਵਿਆਹ ਮੁਕਤ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।