26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਬਲੂਮਿੰਗ ਬਡਜ਼ ਸਕੂਲ ਦੀ ਖੇਡਾਂ ਵਤਨ ਪੰਜਾਬ ਦੀਆਂ 2026 ’ਚ ਸ਼ਾਨਦਾਰ ਪ੍ਰਾਪਤੀ ਦੋ ਹੋਣਹਾਰ ਖਿਡਾਰੀਆਂ ਨੇ ਸਕੂਲ ਅਤੇ ਮੋਗਾ ਦਾ ਨਾਂਅ ਕੀਤਾ ਰੌਸ਼ਨ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ) ਬਲੂਮਿੰਗ ਬਡਜ਼ ਸਕੂਲ ਦੇ ਦੋ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸਟੇਟ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਸੋਨੇ ਅਤੇ ਦੋ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਮੋਗਾ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਡਾ.

ਬਲੂਮਿੰਗ ਬਡਜ਼ ਸਕੂਲ ਦੇ ਖੇਡਾਂ ਵਤਨ ਪੰਜਾਬ ਦੀਆਂ 2026 ’ਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਪ੍ਰਿੰਸੀਪਲ ਤੇ ਸਟਾਫ਼। ਅਜੀਤ ਤਸਵੀਰ 27-11-2026
ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ) ਬਲੂਮਿੰਗ ਬਡਜ਼ ਸਕੂਲ ਦੇ ਦੋ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸਟੇਟ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਸੋਨੇ ਅਤੇ ਦੋ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਮੋਗਾ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਇਨ੍ਹਾਂ ਰਾਜ ਪੱਧਰੀ ਖੇਡਾਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਸਖ਼ਤ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਦੀ ਸੱਤਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਜੈਨੀਫਰ ਨੇ ਬੈਡਮਿੰਟਨ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਲਈ ਵੱਡੀ ਉਪਲਬਧੀ ਹਾਸਲ ਕੀਤੀ। ਬੈਡਮਿੰਟਨ ਦੇ ਇਹ ਰਾਜ ਪੱਧਰੀ ਮੁਕਾਬਲੇ 17 ਤੋਂ 22 ਨਵੰਬਰ ਤੱਕ ਬਰਨਾਲਾ ਵਿਖੇ ਕਰਵਾਏ ਗਏ। ਇਸੇ ਤਰ੍ਹਾਂ ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਨੇ ਰੋਇੰਗ ਦੇ ਮੁਕਾਬਲਿਆਂ ਵਿਚ ਆਪਣੀ ਸ਼ਾਨਦਾਰ ਖੇਡ ਦਾ ਲੋਹਾ ਮਨਵਾਉਂਦਿਆਂ ਦੋ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦੀ ਮੈਡਲ ਸੂਚੀ ਵਿਚ ਵਾਧਾ ਕੀਤਾ। ਰੋਇੰਗ ਦੇ ਇਹ ਮੁਕਾਬਲੇ ਰੂਪਨਗਰ ਵਿਖੇ ਆਯੋਜਿਤ ਕੀਤੇ ਗਏ ਸਨ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਦੀ ਖ਼ੁਸ਼ੀ ਵਿਚ ਸਕੂਲ ਦੀ ਪ੍ਰਿੰਸੀਪਲ ਅਤੇ ਵਾਈਸ ਪ੍ਰਿੰਸੀਪਲ ਵਲੋਂ ਦੋਵੇਂ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਭਾਵਨਾ ਦੀ ਭਰਪੂਰ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼ : ਕਾਮਰੇਡ ਦਰਸ਼ਨ ਸਿੰਘ ਮਿਸ਼ਰੀ ਵਾਲਾ ਅਗਲੀ ਖ਼ਬਰ ਮਾਤਾ ਸੁਰਜੀਤ ਕੌਰ ਕਿੰਗਰਾ ਦੇ ਅਕਾਲ ਚਲਾਣੇ ’ਤੇ ਡਾ. ਚੀਮਾ ਨੇ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।