28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਦਾਨੀ ਪਰਿਵਾਰਾਂ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਕੰਨੀਆਂ ਕਲਾਂ ਵਿਖੇ ਨਵੇਂ ਕਮਰੇ ਦੀ ਉਸਾਰੀ ਸ਼ੁਰੂ 2 ਲੱਖ 21 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਸਕੂਲ ਨੂੰ ਕੀਤਾ ਭੇਟ

ਕਿਸ਼ਨਪੁਰਾ ਕਲਾਂ, 27 ਨਵੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸਰਕਾਰੀ ਪ੍ਰਾਇਮਰੀ ਸਕੂਲ ਚੱਕ ਕੰਨੀਆਂ ਕਲਾਂ ਵਿਖੇ ਪਿੰਡ ਦੇ ਦਾਨੀ ਪਰਿਵਾਰਾਂ ਦੇ ਸਹਿਯੋਗ ਨਾਲ ਨਵੇਂ ਕਮਰੇ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਧਰਮਕੋਟ-1 ਗੁਰਪ੍ਰੀਤ ਸਿੰਘ, ਬੀ.

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਕੰਨੀਆਂ ਕਲਾਂ ਵਿਖੇ ਰਾਸ਼ੀ ਦਾ ਚੈੱਕ ਭੇਟ ਕਰਦੇ ਹੋਏ ਚਰਨਜੀਤ ਸਿੰਘ ਬਰਾੜ ਅਤੇ ਹੋਰ ਸ਼ਖ਼ਸੀਅਤਾਂ। ਤਸਵੀਰ : ਗਿੱਲ 28-11-2026
ਕਿਸ਼ਨਪੁਰਾ ਕਲਾਂ, 27 ਨਵੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸਰਕਾਰੀ ਪ੍ਰਾਇਮਰੀ ਸਕੂਲ ਚੱਕ ਕੰਨੀਆਂ ਕਲਾਂ ਵਿਖੇ ਪਿੰਡ ਦੇ ਦਾਨੀ ਪਰਿਵਾਰਾਂ ਦੇ ਸਹਿਯੋਗ ਨਾਲ ਨਵੇਂ ਕਮਰੇ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਧਰਮਕੋਟ-1 ਗੁਰਪ੍ਰੀਤ ਸਿੰਘ, ਬੀ.ਪੀ.ਈ.ਓ. ਨਿਹਾਲ ਸਿੰਘ ਵਾਲਾ ਦੇਵੀ ਪ੍ਰਸਾਦ ਅਤੇ ਡਾ. ਭੁਪਿੰਦਰ ਸਿੰਘ ਵਲੋਂ ਸਾਂਝੇ ਤੌਰ ‘ਤੇ ਕਮਰੇ ਦੀ ਨੀਂਹ ਰੱਖੀ ਗਈ। ਇਸ ਮੌਕੇ ਚਰਨਜੀਤ ਸਿੰਘ ਬਰਾੜ, ਹਰਮਨਦੀਪ ਸਿੰਘ ਬਰਾੜ ਅਤੇ ਕਿਸਮਤ ਸਿੰਘ ਬਰਾੜ ਦੇ ਪਰਿਵਾਰਾਂ ਵਲੋਂ ਸਕੂਲ ਨੂੰ 2 ਲੱਖ 21 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਪਿੰਡ ਦੇ ਦਾਨੀ ਪਰਿਵਾਰਾਂ ਵਲੋਂ ਸਕੂਲ ਦੀ ਬਿਹਤਰੀ ਲਈ ਕੀਤੇ ਗਏ ਇਸ ਉਪਰਾਲੇ ਦੀ ਹਾਜ਼ਰ ਸ਼ਖ਼ਸੀਅਤਾਂ ਨੇ ਸ਼ਲਾਘਾ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਅਤੇ ਬੱਚਿਆਂ ਨੂੰ ਵਧੀਆ ਸਹੂਲਤਾਂ ਦੇਣ ਲਈ ਸਮਾਜ ਦੇ ਹਰ ਵਰਗ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਕੀਤਾ ਗਿਆ ਦਾਨ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਇਸ ਨਾਲ ਬੱਚਿਆਂ ਨੂੰ ਵਧੀਆ ਵਿੱਦਿਅਕ ਮਾਹੌਲ ਮਿਲਦਾ ਹੈ। ਉਨ੍ਹਾਂ ਕਿਹਾ ਕਿ ਦਾਨੀ ਪਰਿਵਾਰਾਂ ਦਾ ਇਹ ਉਪਰਾਲਾ ਹੋਰਨਾਂ ਲੋਕਾਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗਾ। ਸਕੂਲ ਦੇ ਸਮੂਹ ਸਟਾਫ਼ ਵਲੋਂ ਦਾਨੀ ਪਰਿਵਾਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਚਰਨਜੀਤ ਸਿੰਘ ਬਰਾੜ, ਜਗਦੀਪ ਸਿੰਘ ਢਿੱਲੋਂ, ਹੀਰਾ ਸਿੰਘ ਢਿੱਲੋਂ, ਹੈੱਡ ਟੀਚਰ ਰਣਜੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਦਾਤਾ, ਕਿਸਮਤ ਸਿੰਘ ਬਰਾੜ, ਮਾਸਟਰ ਜਸਪਾਲ ਸਿੰਘ ਮੋਗੇ ਵਾਲੇ, ਜਸਵਿੰਦਰ ਸਿੰਘ ਬਰਾੜ, ਡਾ. ਮੱਸਾ ਸਿੰਘ, ਇਮਰਾਜਵੀਰ ਸਿੰਘ ਬਰਾੜ, ਅਵਤਾਰ ਸਿੰਘ, ਸਿੰਬਲਜੀਤ ਕੌਰ, ਹਰਸ਼, ਮਦਨ ਗੋਪਾਲ, ਮਨਪ੍ਰੀਤ ਕੌਰ, ਪਰਮਿੰਦਰ ਕੌਰ, ਗੁਰਮੀਤ ਕੌਰ ਅਤੇ ਮਿਸਤਰੀ ਸੁਖਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਗ਼ਦਰੀ ਬਾਬਾ ਬਚਨ ਸਿੰਘ ਘੋਲੀਆ ਦੀ ਮਨਾਈ 43ਵੀਂ ਸਾਲਾਨਾ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਆਗੂ। ਅਗਲੀ ਖ਼ਬਰ ਪੰਜਾਬ ਵਿਚ ਇਲੈਕਟ੍ਰੋਹੋਮਿਓਪੈਥੀ ਤੇ ਕੁਦਰਤੀ ਇਲਾਜ ਪ੍ਰਣਾਲੀ ਦੇ ਵਿਕਾਸ ਨੂੰ ਲੈ ਕੇ ਵਿਚਾਰ-ਵਟਾਂਦਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।