ਮੋਗਾ ਵਿਖੇ ਆਮ ਆਦਮੀ ਪਾਰਟੀ ਵਲੋਂ ਕੀਤੀ ਗਈ ਸੂਬਾ ਪੱਧਰੀ ਖ਼ੁਸ਼ਹਾਲ ਰੈਲੀ ਦੁਬਾਰਾ ਸਰਕਾਰ ਆਉਣ ਦਾ ਮੁੱਢ ਬੰਨ੍ਹੇਗੀ-ਕੁਲਵੰਤ ਸਿੰਘ ਰਾਮਗੜ੍ਹੀਆ
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਆਪ ਪਾਰਟੀ ਦੇ ਸੀਨੀਅਰ ਆਗੂ ਤੇ ਰਾਮਗੜ੍ਹੀਆ ਵੈਲਫੇਅਰ ਸਟੇਟ ਬੋਰਡ ਦੇ ਮੈਂਬਰ ਕੁਲਵੰਤ ਸਿੰਘ ਰਾਮਗੜ੍ਹੀਆ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 26 ਨਵੰਬਰ ਨੂੰ ਨੱਥੂਵਾਲਾ ਜਦੀਦ (ਮੋਗਾ) ਵਿਖੇ ਆਪ ਪਾਰਟੀ ਵਲੋਂ ਕੀਤੀ ਗਈ ਸੂਬਾ ਪੱਧਰੀ ਖ਼ੁਸ਼ਹਾਲ ਰੈਲੀ ਤੇ ਸਮਾਰਟ ਰਾਸ਼ਨ ਕਾਰਡ ਵੰਡ ਸਮਾਗਮ ਵਿਚ ਸੂਬੇ ਭਰ ਤੋਂ ਹਜ਼ਾਰਾਂ ਦੀ ਤਾਦਾਦ ਵਿਚ ਲੋਕਾਂ ਨੇ ਪੁੱਜ ਕੇ ਜਿੱਥੇ ਨਵਾਂ ਇਤਿਹਾਸ ਸਿਰਜਿਆ ਉੱਥੇ ਆਪ ਪਾਰਟੀ ਦੀ ਦੁਬਾਰਾ ਸਰਕਾਰ ਆਉਣ ਦਾ ਮੁੱਢ ਵੀ ਬੰਨ੍ਹ ਦਿੱਤਾ। ਰਾਮਗੜ੍ਹੀਆ ਨੇ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਬੇਹੱਦ ਖ਼ੁਸ਼ ਹਨ ਤੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਜੋ ਪੰਜਾਬ ਦੇ ਲੋਕਾਂ ਨਾਲ ਪੰਜ ਗਰੰਟੀਆਂ ਦਿੱਤੀਆਂ ਸਨ ਉਨ੍ਹਾਂ ਨੂੰ 4 ਸਾਲ ਵਿਚ ਪੂਰਾ ਕਰ ਲਿਆ ਗਿਆ ਤੇ ਹੁਣ ਵੀ ਇਸ ਰੈਲੀ ਵਿਚ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜੇਕਰ 2027 ਚੋਣਾਂ ਵਿਚ ਮਾਨ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਇਹ ਗਰੰਟੀਆਂ ਇਸੇ ਤਰ੍ਹਾਂ ਹੀ ਜਾਰੀ ਰਹਿਣਗੀਆਂ ਜਦ ਕਿ ਵਿਰੋਧੀ ਪਾਰਟੀਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਤੇ ਉਹ ਲੋਕਾਂ ਨੂੰ ਗੁਮਰਾਹ ਕਰਨ ‘ਤੇ ਲੱਗੇ ਹੋਏ ਹਨ।
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਆਪ ਪਾਰਟੀ ਦੇ ਸੀਨੀਅਰ ਆਗੂ ਤੇ ਰਾਮਗੜ੍ਹੀਆ ਵੈਲਫੇਅਰ ਸਟੇਟ ਬੋਰਡ ਦੇ ਮੈਂਬਰ ਕੁਲਵੰਤ ਸਿੰਘ ਰਾਮਗੜ੍ਹੀਆ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 26 ਨਵੰਬਰ ਨੂੰ ਨੱਥੂਵਾਲਾ ਜਦੀਦ (ਮੋਗਾ) ਵਿਖੇ ਆਪ ਪਾਰਟੀ ਵਲੋਂ ਕੀਤੀ ਗਈ ਸੂਬਾ ਪੱਧਰੀ ਖ਼ੁਸ਼ਹਾਲ ਰੈਲੀ ਤੇ ਸਮਾਰਟ ਰਾਸ਼ਨ ਕਾਰਡ ਵੰਡ ਸਮਾਗਮ ਵਿਚ ਸੂਬੇ ਭਰ ਤੋਂ ਹਜ਼ਾਰਾਂ ਦੀ ਤਾਦਾਦ ਵਿਚ ਲੋਕਾਂ ਨੇ ਪੁੱਜ ਕੇ ਜਿੱਥੇ ਨਵਾਂ ਇਤਿਹਾਸ ਸਿਰਜਿਆ ਉੱਥੇ ਆਪ ਪਾਰਟੀ ਦੀ ਦੁਬਾਰਾ ਸਰਕਾਰ ਆਉਣ ਦਾ ਮੁੱਢ ਵੀ ਬੰਨ੍ਹ ਦਿੱਤਾ। ਰਾਮਗੜ੍ਹੀਆ ਨੇ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਬੇਹੱਦ ਖ਼ੁਸ਼ ਹਨ ਤੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਜੋ ਪੰਜਾਬ ਦੇ ਲੋਕਾਂ ਨਾਲ ਪੰਜ ਗਰੰਟੀਆਂ ਦਿੱਤੀਆਂ ਸਨ ਉਨ੍ਹਾਂ ਨੂੰ 4 ਸਾਲ ਵਿਚ ਪੂਰਾ ਕਰ ਲਿਆ ਗਿਆ ਤੇ ਹੁਣ ਵੀ ਇਸ ਰੈਲੀ ਵਿਚ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜੇਕਰ 2027 ਚੋਣਾਂ ਵਿਚ ਮਾਨ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਇਹ ਗਰੰਟੀਆਂ ਇਸੇ ਤਰ੍ਹਾਂ ਹੀ ਜਾਰੀ ਰਹਿਣਗੀਆਂ ਜਦ ਕਿ ਵਿਰੋਧੀ ਪਾਰਟੀਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਤੇ ਉਹ ਲੋਕਾਂ ਨੂੰ ਗੁਮਰਾਹ ਕਰਨ ‘ਤੇ ਲੱਗੇ ਹੋਏ ਹਨ। ਅਕਾਲੀ ਭਾਜਪਾ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਇਹ ਗੱਠਜੋੜ ਕੁਰਸੀ ਦਾ ਗੱਠਜੋੜ ਹੈ ਜਿਸ ਵਿਚ ਲਾਲਸਾ ਸਪਸ਼ਟ ਝਲਕਦੀ ਹੈ ਤੇ ਸੱਤਾ ‘ਤੇ ਕਾਬਜ਼ ਹੋਣ ਲਈ ਇਹ ਦੋਨੋਂ ਪਾਰਟੀਆਂ ਕਿਸੇ ਵੀ ਹੱਦ ਤੱਕ ਜਾ ਸਕਦੀਆਂ ਹਨ। ਕੁਲਵੰਤ ਸਿੰਘ ਰਾਮਗੜ੍ਹੀਆ ਨੇ ਦਾਅਵਾ ਕੀਤਾ ਕਿ 2027 ਚੋਣਾਂ ਵਿਚ ਆਪ ਪਾਰਟੀ ਦੁਬਾਰਾ ਸੱਤਾ ਵਿਚ ਆਵੇਗੀ ਕਿਉਂਕਿ ਸੂਬੇ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਗੁਜ਼ਾਰੀ ਤੋਂ ਬੇਹੱਦ ਖ਼ੁਸ਼ ਨਜ਼ਰ ਆ ਰਹੇ ਹਨ ਤੇ ਇਹੀ ਕਾਰਨ ਹੈ ਕਿ ਸੂਬਾ ਪੱਧਰੀ ਰੈਲੀ ਵਿਚ ਆਪ ਮੁਹਾਰੇ ਲੋਕਾਂ ਦਾ ਆਉਣਾ ਇਹ ਸ਼ੁੱਭ ਸੰਕੇਤ ਹੈ।