29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਬਲੌਜ਼ਮਜ਼ ਕਾਨਵੈਂਟ ਸਕੂਲ ਨੂੰ ‘ਫੈਪ’ ਵਲੋਂ ਸਰਵੋਤਮ ਸਕੂਲ ਮਿਲਿਆ ਐਵਾਰਡ

ਕਿਸ਼ਨਪੁਰਾ ਕਲਾਂ, 28 ਨਵੰਬਰ (ਅਮੋਲਕ ਸਿੰਘ ਕਲਸੀ)-ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਬਲੌਜ਼ਮਜ਼ ਕਾਨਵੈਂਟ ਸਕੂਲ ਲੀਲ੍ਹਾਂ ਮੇਘ ਸਿੰਘ ਨੇ ਇਕ ਹੋਰ ਮਾਣਮੱਤੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ (ਫੈਪ) ਵਲੋਂ ਸਕੂਲ ਨੂੰ ਉਸ ਦੀਆਂ ਸ਼ਾਨਦਾਰ ਵਿੱਦਿਅਕ ਪ੍ਰਾਪਤੀਆਂ ਅਤੇ ਸਿੱਖਿਆ ਦੇ ਖੇਤਰ ਵਿਚ ਪਾਏ ਯੋਗਦਾਨ ਲਈ ਅਲੱਗ-ਅਲੱਗ ਸਟੇਟਾਂ ਵਿਚੋਂ ਪਹਿਲੇ ਪੰਜਾਹ ਸਕੂਲਾਂ ਵਿਚ ਆਉਣ ‘ਤੇ ਸਰਵੋਤਮ ਸਕੂਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 29-11-2026
ਕਿਸ਼ਨਪੁਰਾ ਕਲਾਂ, 28 ਨਵੰਬਰ (ਅਮੋਲਕ ਸਿੰਘ ਕਲਸੀ)-ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਬਲੌਜ਼ਮਜ਼ ਕਾਨਵੈਂਟ ਸਕੂਲ ਲੀਲ੍ਹਾਂ ਮੇਘ ਸਿੰਘ ਨੇ ਇਕ ਹੋਰ ਮਾਣਮੱਤੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ (ਫੈਪ) ਵਲੋਂ ਸਕੂਲ ਨੂੰ ਉਸ ਦੀਆਂ ਸ਼ਾਨਦਾਰ ਵਿੱਦਿਅਕ ਪ੍ਰਾਪਤੀਆਂ ਅਤੇ ਸਿੱਖਿਆ ਦੇ ਖੇਤਰ ਵਿਚ ਪਾਏ ਯੋਗਦਾਨ ਲਈ ਅਲੱਗ-ਅਲੱਗ ਸਟੇਟਾਂ ਵਿਚੋਂ ਪਹਿਲੇ ਪੰਜਾਹ ਸਕੂਲਾਂ ਵਿਚ ਆਉਣ ‘ਤੇ ਸਰਵੋਤਮ ਸਕੂਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੂੰ ਇਹ ਵੱਕਾਰੀ ਐਵਾਰਡ ਪ੍ਰਦਾਨ ਕੀਤਾ ਗਿਆ। ਇਸ ਦੇ ਨਾਲ ਹੀ ਪਿਛਲੇ ਵਿੱਦਿਅਕ ਵਰ੍ਹੇ ਦੌਰਾਨ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿਚ ਬਾਰ੍ਹਵੀਂ ਜਮਾਤ ਦੇ ਹਿਊਮੈਨਿਟੀਜ਼ ਗਰੁੱਪ ਦੀਆਂ ਵਿਦਿਆਰਥਣਾਂ ਮਨਦੀਪ ਕੌਰ (99.4 ਫ਼ੀਸਦੀ) ਅਤੇ ਅਵਨੀਤ ਕੌਰ (97 ਫ਼ੀਸਦੀ) ਤੋਂ ਇਲਾਵਾ ਦਸਵੀਂ ਜਮਾਤ ਦੀ ਵਿਦਿਆਰਥਣ ਹਰਗੁਨਅੰਜਨ ਕੌਰ (98.2 ਫ਼ੀਸਦੀ) ਸ਼ਾਮਲ ਸਨ। ਇਸ ਮੌਕੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਐਵਾਰਡ ਸਕੂਲ ਦੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦੀ ਸਾਂਝੀ ਮਿਹਨਤ ਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਵਿੱਦਿਅਕ ਸਫਲਤਾ ਦਿਵਾਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜ ਕੇ ਇਕ ਜ਼ਿੰਮੇਵਾਰ ਅਤੇ ਆਤਮ-ਵਿਸ਼ਵਾਸੀ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਸਨਮਾਨਿਤ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਹੋਰ ਉੱਚੀਆਂ ਮੰਜ਼ਿਲਾਂ ਸਰ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰੈਜ਼ੀਡੈਂਟ ਮਨਪ੍ਰੀਤ ਸਿੰਘ ਬਰਾੜ ਨੇ ਇਸ ਪ੍ਰਾਪਤੀ ‘ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਦੀ ਅਸਲ ਪਛਾਣ ਉਸ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਦੇ ਚੰਗੇ ਸੰਸਕਾਰਾਂ ਤੋਂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਮਿਆਰੀ ਸਿੱਖਿਆ, ਅਨੁਸ਼ਾਸਨ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਰਿਹਾ ਹੈ। ਉਨ੍ਹਾਂ ਇਸ ਮਾਣਮੱਤੀ ਪ੍ਰਾਪਤੀ ਲਈ ਪ੍ਰਿੰਸੀਪਲ, ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਨਵੀਆਂ ਉਪਲਬਧੀਆਂ ਹਾਸਲ ਕਰਨ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਸੁਪਰੀਮ ਕੋਰਟ ਦੇ ਹੁਕਮਾਂ ਨੇ ਬਾਘਾ ਪੁਰਾਣਾ ਦੇ ਉਮੀਦਵਾਰਾਂ ਨੂੰ ਲੋਕਾਂ ਦੀਆਂ ਬਰੂਹਾਂ ਤੱਕ ਪਹੁੰਚਣ ਲਈ ਕੀਤਾ ਮਜਬੂਰ ਅਗਲੀ ਖ਼ਬਰ ਚੋਟੀਆਂ ਦੇ ਗੁਰਦੁਆਰਾ ਸਾਹਿਬ ’ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।