28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਭਾਜਪਾ ਆਗੂਆਂ ਨੇ ਵਰਕਰਾਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ

ਬਾਘਾ ਪੁਰਾਣਾ, 28 ਨਵੰਬਰ (ਟਿੰਕੂ ਕਾਠਪਾਲ)-ਨਗਰ ਕੌਂਸਲ ਬਾਘਾ ਪੁਰਾਣਾ ਦੀਆਂ ਚੋਣਾਂ ਅੱਜ ਅਮਨ-ਅਮਾਨ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹ ਗਈਆਂ। ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਹਲਕਾ ਕਨਵੀਨਰ ਸੁਖਨੰਦਨ ਅਗਰਵਾਲ ਅਤੇ ਮੰਡਲ ਪ੍ਰਧਾਨ ਦੀਪਕ ਤਲਵਾੜ ਨੇ ਸਮੂਹ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ।

ਅਜੀਤ ਡੈਸਕ 29-11-2026
ਬਾਘਾ ਪੁਰਾਣਾ, 28 ਨਵੰਬਰ (ਟਿੰਕੂ ਕਾਠਪਾਲ)-ਨਗਰ ਕੌਂਸਲ ਬਾਘਾ ਪੁਰਾਣਾ ਦੀਆਂ ਚੋਣਾਂ ਅੱਜ ਅਮਨ-ਅਮਾਨ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹ ਗਈਆਂ। ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਹਲਕਾ ਕਨਵੀਨਰ ਸੁਖਨੰਦਨ ਅਗਰਵਾਲ ਅਤੇ ਮੰਡਲ ਪ੍ਰਧਾਨ ਦੀਪਕ ਤਲਵਾੜ ਨੇ ਸਮੂਹ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਅਤੇ ਆਪਣੇ ਉਮੀਦਵਾਰਾਂ ਦੀ ਜਿੱਤ ਲਈ ਵਰਕਰਾਂ ਨੇ ਪੂਰੀ ਮਿਹਨਤ, ਲਗਨ ਅਤੇ ਉਤਸ਼ਾਹ ਨਾਲ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਭਾਜਪਾ ਵਰਕਰਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਆਸ ਪ੍ਰਗਟਾਈ ਕਿ ਨਗਰ ਕੌਂਸਲ ਚੋਣਾਂ ਦੇ ਆਉਣ ਵਾਲੇ ਨਤੀਜੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪੱਖ ਵਿਚ ਹੋਣਗੇ। ਉਨ੍ਹਾਂ ਸਮੂਹ ਪਾਰਟੀ ਵਰਕਰਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਖੇਡਾਂ ਵਿਚ ਮੱਲ੍ਹਾਂ ਮਾਰ ਰਿਹਾ ਸਮਾਧ ਭਾਈ ਦਾ ਖਿਡਾਰੀ ਲਵਪ੍ਰੀਤ ਸਿੰਘ ਅਗਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਨੇ ਗਊਆਂ ਲਈ ਹਰੇ ਚਾਰੇ ਦੀ ਸੇਵਾ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।