ਪਿੰਡ ਰੌਂਤਾ ਵਿਖੇ ਵਿਧਾਇਕ ਬਿਲਾਸਪੁਰ ਨੇ ਵੰਡੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਸਿਹਤ ਬੀਮਾ ਕਾਰਡ
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰੌਂਤਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰਨ ਵਾਲੇ ਸਿਹਤ ਬੀਮਾ ਕਾਰਡ ਵੰਡੇ ਗਏ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਪ
ਪਿੰਡ ਰੌਂਤਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਲਾਭਪਾਤਰੀਆਂ ਨੂੰ ਵੰਡਣ ਸਮੇਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ। ਅਜੀਤ ਤਸਵੀਰ
29-11-2026
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰੌਂਤਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰਨ ਵਾਲੇ ਸਿਹਤ ਬੀਮਾ ਕਾਰਡ ਵੰਡੇ ਗਏ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਸਿਹਤ ਯੋਜਨਾ ਆਮ ਲੋਕਾਂ ਲਈ ਇਕ ਵੱਡੀ ਰਾਹਤ ਹੈ, ਜਿਸ ਤਹਿਤ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ ਮਿਲੇਗੀ। ਇਸ ਯੋਜਨਾ ਨਾਲ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝੇ ਰਹਿ ਜਾਣ ਵਾਲੇ ਪਰਿਵਾਰਾਂ ਨੂੰ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਸਿਹਤ ਸਹੂਲਤਾਂ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਇਲਾਜ ਲਈ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਪਿੰਡ ਵਾਸੀਆਂ ਵਲੋਂ ਆਪਣੇ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਵੀ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਵਿਧਾਇਕ ਬਿਲਾਸਪੁਰ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਮੌਕੇ ‘ਤੇ ਹੀ ਸਬੰਧਿਤ ਅਧਿਕਾਰੀਆਂ ਨਾਲ ਬੈਠਕ ਕਰ ਕੇ ਵਿਚਾਰ-ਵਟਾਂਦਰਾ ਕੀਤਾ ਅਤੇ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਅਤੇ ਯੋਜਨਾ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ, ਹਰਦੇਵ ਸਿੰਘ ਰੌਂਤਾ, ਸੰਦੀਪ ਸਿੰਘ ਰੌਂਤਾ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਪਿੰਡ ਵਾਸੀ ਹਾਜ਼ਰ ਸਨ।