30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਫ਼ੰਡ ਇਕੱਤਰ ਕੀਤਾ

ਕਿਸ਼ਨਪੁਰਾ ਕਲਾਂ, 29 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਕਸਬਾ ਕਿਸ਼ਨਪੁਰਾ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਜਥੇਬੰਦੀ ਦੇ ਆਗੂਆਂ ਵਲੋਂ ਪਿੰਡ ਵਾਸੀਆਂ ਤੋਂ ਨਕਦ ਰਾਸ਼ੀ ਇਕੱਤਰ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਕਿਸਾਨ ਜਥੇਬੰਦੀ ਨੂੰ ਭਰਵਾਂ ਸਹਿਯੋਗ ਦਿੱਤਾ ਗਿਆ।

ਅਜੀਤ ਡੈਸਕ 30-11-2026
ਕਿਸ਼ਨਪੁਰਾ ਕਲਾਂ, 29 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਕਸਬਾ ਕਿਸ਼ਨਪੁਰਾ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਜਥੇਬੰਦੀ ਦੇ ਆਗੂਆਂ ਵਲੋਂ ਪਿੰਡ ਵਾਸੀਆਂ ਤੋਂ ਨਕਦ ਰਾਸ਼ੀ ਇਕੱਤਰ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਕਿਸਾਨ ਜਥੇਬੰਦੀ ਨੂੰ ਭਰਵਾਂ ਸਹਿਯੋਗ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਅਤੇ ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ ਨੇ ਦੱਸਿਆ ਕਿ ਕਿਸ਼ਨਪੁਰਾ ਕਲਾਂ ਦੇ ਵਸਨੀਕਾਂ ਵਲੋਂ ਜਥੇਬੰਦੀ ਨੂੰ ਬਹੁਤ ਹੀ ਵਧੀਆ ਸਹਿਯੋਗ ਮਿਲ ਰਿਹਾ ਹੈ, ਜਿਸ ਲਈ ਉਹ ਸਮੂਹ ਪਿੰਡ ਵਾਸੀਆਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਵਲੋਂ ਕਿਸਾਨ ਜਥੇਬੰਦੀ ਪ੍ਰਤੀ ਦਿਖਾਈ ਜਾ ਰਹੀ ਹਮਦਰਦੀ ਅਤੇ ਸਹਿਯੋਗ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਦਾ ਹੈ। ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਅਤੇ ਪ੍ਰਧਾਨ ਅਜਮੇਰ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਹਮੇਸ਼ਾ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਭਵਿੱਖ ਵਿਚ ਵੀ ਲੋਕਾਂ ਦੇ ਮਸਲਿਆਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ, ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ, ਸੁਖਵਿੰਦਰ ਸਿੰਘ ਕਾਲੂ, ਨਿਰਮਲ ਸਿੰਘ ਸੰਘਾ ਪੇਂਟਰ, ਬਿੱਲੂ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਧਰਮਸ਼ਾਲਾ ਰਾਜਾ ਰਾਮ ਮੋਗਾ ਵਾਲੇ ਟਰੱਸਟ ਦੇ 50 ਸਾਲ ਪੂਰੇ ਹੋਣ ’ਤੇ ਮਨਾਈ ਜਾਵੇਗੀ ਸੁਨਹਿਰੀ ਜੁਬਲੀ ਅਗਲੀ ਖ਼ਬਰ ਸੋਮਵਾਰ, 30 ਨਵੰਬਰ, 2026 ਸੇਵਾ ਮੁਕਤੀ ’ਤੇ ਵਿਸ਼ੇਸ਼- ਖੇਤੀਬਾੜੀ ਡਿਪਟੀ ਡਾਇਰੈਕਟਰ ਡਾ. ਨਵਦੀਪ ਸਿੰਘ ਜੌੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।