ਐਸ.ਐਮ.ਡੀ. ਸਕੂਲ ਨੂੰ ਪੜ੍ਹਾਈ ਅਤੇ ਖੇਡਾਂ ਵਿਚ ਨੈਸ਼ਨਲ ਐਵਾਰਡ ਮਿਲਿਆ
ਨੱਥੂਵਾਲਾ ਗਰਬੀ, 29 ਨਵੰਬਰ (ਨਵਦੀਪ ਸਿੰਘ)- ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਆਯੋਜਿਤ ਕੀਤੇ ਰਾਸ਼ਟਰ ਪੱਧਰੀ ‘ਨੈਸ਼ਨਲ ਫੈਪ ਐਵਾਰਡ 2026 ’ਚ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ ਨੂੰ ਪੂਰੇ ਭਾਰਤ ਦੇਸ਼ ਵਿਚ ਚੁਣੇ ਗਏ ਸਰਵੋਤਮ ਸਕੂਲਾਂ ਦੀ ਸ਼੍ਰੇਣੀ ਵਿਚ ਸ਼ਾਮਿਲ ਕੀਤਾ ਗਿਆ।
‘
‘ਫੈਪ ਨੈਸ਼ਨਲ ਐਵਾਰਡ’ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਕੂਲ ਸਟਾਫ਼ ਨਾਲ। ਤਸਵੀਰ : ਨਵਦੀਪ ਸਿੰਘ
30-11-2026
ਨੱਥੂਵਾਲਾ ਗਰਬੀ, 29 ਨਵੰਬਰ (ਨਵਦੀਪ ਸਿੰਘ)- ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਆਯੋਜਿਤ ਕੀਤੇ ਰਾਸ਼ਟਰ ਪੱਧਰੀ ‘ਨੈਸ਼ਨਲ ਫੈਪ ਐਵਾਰਡ 2026 ’ਚ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ ਨੂੰ ਪੂਰੇ ਭਾਰਤ ਦੇਸ਼ ਵਿਚ ਚੁਣੇ ਗਏ ਸਰਵੋਤਮ ਸਕੂਲਾਂ ਦੀ ਸ਼੍ਰੇਣੀ ਵਿਚ ਸ਼ਾਮਿਲ ਕੀਤਾ ਗਿਆ। ਇਹ ਚੋਣ ਸਕੂਲ ਦੇ ਬੋਰਡ ਕਲਾਸਾਂ ਦੇ ਨਤੀਜੇ ਅਤੇ ਖੇਡ ਗਤੀਵਿਧੀਆਂ ਨੂੰ ਅਧਾਰ ਬਣਾ ਕੇ ਕੀਤੀ ਗਈ। ਇਸ ਸੰਸਥਾ ਨੇ ਸਾਲ 2025-26 ਦੀ ਅਕਾਦਮਿਕ ਨਤੀਜਿਆਂ ਵਿਚ ਵਧੀਆ ਕਾਰਗੁਜ਼ਾਰੀ ਕਰਨ ਕਰਕੇ ਭਾਰਤ ਭਰ ਵਿਚੋਂ ਸਰਵੋਤਮ ਸਥਾਨ ਹਾਸਿਲ ਕੀਤਾ। ਇਸ ਐਵਾਰਡ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆਂ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਾਜ ਸਭਾ ਦੇ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ। ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਅਕਾਦਮਿਕ ਸਰਵੋਤਮ ਸਕੂਲ ਅਤੇ ਸਪੋਰਟਸ ਸਰਵੋਤਮ ਹੋਣ ਦਾ ਐਵਾਰਡ ਸਕੂਲ ਦੇ ਰਗਬੀ ਕੋਚ ਗੁਰਮੇਜ ਸਿੰਘ ਵਲੋਂ ਪ੍ਰਾਪਤ ਕੀਤਾ ਗਿਆ। ਇੱਥੇ ਇਹ ਵਰਨਣਯੋਗ ਹੈ ਕਿ ਸਕੂਲ ਦੇ ਸੈਸ਼ਨ 2025-26 ਲਈ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਬੋਰਡ ਨਤੀਜਿਆਂ ਵਿਚ ਪੰਜਾਬ ਭਰ ਵਿਚ ਪੁਜ਼ੀਸ਼ਨਾਂ ਹਾਸਲ ਕਰਨ ’ਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਕੁੱਲ 4 ਵਿਦਿਆਰਥੀਆਂ ਨੂੰ ਵਧੀਆ ਵਿਦਿਆਰਥੀ ਅਵਾਰਡ (ਪਰਾਈਡ ਆਫ਼ ਇੰਡੀਆ ਅਕਾਦਮਿਕ) ਦਿੱਤੇ ਗਏ, ਜਿਨ੍ਹਾਂ ਨੇ ਬੋਰਡ ਦੇ ਇਮਤਿਹਾਨਾਂ ਵਿਚ 97 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ। ਇਸੇ ਤਰ੍ਹਾਂ ਹੀ ਖੇਡਾਂ ਦੇ ਖੇਤਰ ’ਚ ਵਧੀਆ ਪ੍ਰਦਰਸ਼ਨ ਕਰਨ ’ਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਕੁੱਲ 9 ਵਿਦਿਆਰਥੀਆਂ ਨੂੰ ਵਧੀਆ ਵਿਦਿਆਰਥੀ ਐਵਾਰਡ (ਪਰਾਈਡ ਆਫ਼ ਇੰਡੀਆ ਖੇਡਾਂ) ਦਿੱਤੇ ਗਏ, ਜਿਨ੍ਹਾਂ ਨੇ ਪੰਜਾਬ ਰਾਜ ਖੇਡਾਂ ਵਿਚ ਰਗਬੀ ਖੇਡ ਖੇਡਦੇ ਹੋਏ ਗੋਲਡ ਮੈਡਲ ਪ੍ਰਾਪਤ ਕੀਤਾ। ਜਿਸ ਵਿਚ ਵੰਸ਼ ਥਾਪਰ, ਸਿਮਰਨਜੀਤ ਕੌਰ, ਰਾਜਵੀਰ ਕੌਰ, ਸੁਖਮਨਦੀਪ ਕੌਰ, ਜਸ਼ਨਪ੍ਰੀਤ ਕੌਰ, ਪ੍ਰਵੀਨ ਕੌਰ, ਸਤਵੀਰ ਕੌਰ, ਗੁਰਪ੍ਰੀਤ ਕੌਰ ਅਤੇ ਰਾਜਵੀਰ ਕੌਰ ਸ਼ਾਮਿਲ ਹਨ। ਪ੍ਰਾਈਵੇਟ ਸਕੂਲਾਂ ਦੀ ਜਥੇਬੰਦੀ ‘ਆਸਾ’ ਦੇ ਪ੍ਰਧਾਨ ਬਲਜੀਤ ਸਿੰਘ ਹਰੀ ਨੌਂ, ਪ੍ਰਿੰਸੀਪਲ ਕਰਨੈਲ ਸਿੰਘ ਮੱਕੜ, ਐਡਵੋਕੇਟ ਜੈਪਾਲ ਸ਼ਰਮਾ, ਪ੍ਰਿੰਸੀਪਲ ਰਾਕੇਸ਼ ਸ਼ਰਮਾ, ਪ੍ਰਿੰਸੀਪਲ ਪ੍ਰਤੀਬਾਲਾ ਸ਼ਰਮਾ ਅਤੇ ਹਰਮਨਪ੍ਰੀਤ ਸਿੰਘ ਵਾੜਾ ਦੜਾਕਾ ਨੇ ਸਕੂਲ ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਗੱਲ ਕਰਦਿਆਂ ਸੰਸਥਾ ਦੇ ਡਿਪਟੀ ਡਾਇਰੈਕਟਰ ਸੰਦੀਪ ਕੁਮਾਰ ਥਾਪਰ ਨੇ ਕਿਹਾ ਕਿ ਸੰਸਥਾ ਦੀਆਂ ਇਹ ਪ੍ਰਾਪਤੀਆਂ ਸਕੂਲ ਦੇ ਸਵਰਗਵਾਸੀ ਪ੍ਰਿੰਸੀਪਲ ਸਵਰਨਜੀਤ ਕੌਰ ‘ਸਿੰਮੀ’ ਥਾਪਰ ਨੂੰ ਸਮਰਪਿਤ ਹਨ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰ ਮੈਡਮ ਮੇਘਾ ਥਾਪਰ, ਪ੍ਰਿੰਸੀਪਲ ਮੈਡਮ ਰੇਨੂਕਾ, ਕੈਂਪਸ ਇੰਚਾਰਜ ਮਨਜੀਤ ਕੌਰ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਮੋਹਨ ਸਿੰਘ, ਸੁਪਰਡੈਂਟ ਲਖਵੀਰ ਸ਼ਰਮਾ, ਜਸਪਾਲ ਸਿੰਘ, ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ ਕੋਚਰ, ਦਰਸ਼ਨਾ ਕੌੜਾ ਤੇ ਅਨੂ ਬਾਲੀ ਹਾਜ਼ਰ ਸਨ।