ਹੁਣ ਹਿੰਦੂ ਧਾਰਮਿਕ ਸਥਾਨਾਂ ਦੀ ਤੀਰਥ ਯਾਤਰਾ ਵੀ ਹੋਈ ਸ਼ੁਰੂ
ਸੰਗਰੂਰ, 22 ਅਗਸਤ (ਧੀਰਜ ਪਸ਼ੌਰੀਆ) - ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ 5000 ਦੇ ਕਰੀਬ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਈ ਜਾ ਚੁੱਕੀ ਹੈ ਜੋ ਲਗਾਤਾਰ ਜਾਰੀ ਹੈ। ਹੁਣ ਹਲਕੇ ਦੇ ਯਾਤਰੀਆਂ ਲਈ ਹਿੰਦੂ ਧਾਰਮਿਕ ਸਥਾਨਾਂ ਦੀ ਯਾਤਰਾ ਸ਼ੁਰੂ ਹੋ ਗਈ ਹੈ ਸੰਗਰੂਰ ਵਿਖੇ ਰੇੜੀ ਰੋਡ ਕਰਤਾਰਪੁਰਾ, ਬੀਐਸਐਨਐਲ ਐਕਸਚੇਂਜ ਰੋਡ ਕਾਲੀ ਮਾਤਾ ਮੰਦਰ ਸੰਗਰੂਰ ਨੇੜਿਓਂ ਹਿੰਦੂ ਤੀਰਥ ਸਥਾਨਾਂ ਲਈ ਤਿੰਨ ਬੱਸਾਂ ਨੂੰ ਰਵਾਨਾ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਦੀ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ।
ਕ
ਕਰਵਾਏ ਗਏ ਤੀਆਂ ਦੀਆਂ ਵੱਖ –ਵੱਖ ਝਲਕੀਆਂ। ਤਸਵੀਰ – ਮੁਕੇਸ਼ ਕੁਮਾਰ
23-08-2026
ਸੰਗਰੂਰ, 22 ਅਗਸਤ (ਧੀਰਜ ਪਸ਼ੌਰੀਆ) - ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ 5000 ਦੇ ਕਰੀਬ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਈ ਜਾ ਚੁੱਕੀ ਹੈ ਜੋ ਲਗਾਤਾਰ ਜਾਰੀ ਹੈ। ਹੁਣ ਹਲਕੇ ਦੇ ਯਾਤਰੀਆਂ ਲਈ ਹਿੰਦੂ ਧਾਰਮਿਕ ਸਥਾਨਾਂ ਦੀ ਯਾਤਰਾ ਸ਼ੁਰੂ ਹੋ ਗਈ ਹੈ ਸੰਗਰੂਰ ਵਿਖੇ ਰੇੜੀ ਰੋਡ ਕਰਤਾਰਪੁਰਾ, ਬੀਐਸਐਨਐਲ ਐਕਸਚੇਂਜ ਰੋਡ ਕਾਲੀ ਮਾਤਾ ਮੰਦਰ ਸੰਗਰੂਰ ਨੇੜਿਓਂ ਹਿੰਦੂ ਤੀਰਥ ਸਥਾਨਾਂ ਲਈ ਤਿੰਨ ਬੱਸਾਂ ਨੂੰ ਰਵਾਨਾ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਦੀ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਨਾਲ ਨਾਲ ਹੁਣ ਮਥੁਰਾ, ਬਰਿੰਦਾਵਨ, ਖਾਟੂ ਸ਼ਾਮ, ਸਾਲਾਸਰ, ਹਰਿਦੁਵਾਰ, ਰਿਸ਼ੀਕੇਸ਼ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਹਨ। ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਲਈ ਹੈ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੀ ਮੁਫ਼ਤ ਠਹਿਰ ਅਤੇ ਖਾਣੇ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਜਾਂਦਾ ਹੈ ਅਤੇ ਰਜਿਸਟ੍ਰੇਸ਼ਨ ਲਈ ਵੋਟਰ ਆਈਡੀ ਕਾਰਡ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਮਾਜ ਦਾ ਇੱਕ ਵੱਡਾ ਵਰਗ ਕਿਸੇ ਨਾ ਕਿਸੇ ਕਾਰਨ ਕਰ ਕੇ ਦੇਸ਼ ਭਰ ਵਿੱਚ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਿਆ। ਸੂਬਾ ਸਰਕਾਰ ਨੇ ਇਹ ਯੋਜਨਾ ਦੇਸ਼ ਅਤੇ ਸੂਬੇ ਭਰ ਦੇ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਾਸਤੇ ਸ਼ੁਰੂ ਕੀਤੀ ਹੈ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਤੀਰਥ ਯਾਤਰਾ ਲਈ ਰਵਾਨਾ ਹੋਏ ਬਜ਼ੁਰਗਾਂ ਨੂੰ ਮੰਗਲਮਈ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ।