24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਜੀ.ਟੀ.ਬੀ. ਸਕੂਲ ਬਰੜ੍ਹਵਾਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ’ਚ ਗੱਡੇ ਝੰਡੇ, ਸਟੇਟ ਲਈ ਹੋਈ ਚੋਣ

ਧੂਰੀ, 23 ਅਗਸਤ (ਲਖਵੀਰ ਸਿੰਘ ਧਾਂਦਰਾ) - ਸਥਾਨਕ ਪੁਲਿਸ ਲਾਈਨਜ਼ ਸੰਗਰੂਰ ਵਿਖੇ ਆਯੋਜਿਤ ਕੀਤੀਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਗੁਰੂ ਤੇਗ ਬਹਾਦਰ (ਜੀ. ਟੀ.

ਜੀ.ਟੀ.ਬੀ. ਸਕੂਲ ਬਰੜ੍ਹਵਾਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ’ਚ ਗੱਡੇ ਝੰਡੇ, ਸਟੇਟ ਲਈ ਹੋਈ ਚੋਣ 24-08-2026
ਧੂਰੀ, 23 ਅਗਸਤ (ਲਖਵੀਰ ਸਿੰਘ ਧਾਂਦਰਾ) - ਸਥਾਨਕ ਪੁਲਿਸ ਲਾਈਨਜ਼ ਸੰਗਰੂਰ ਵਿਖੇ ਆਯੋਜਿਤ ਕੀਤੀਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਗੁਰੂ ਤੇਗ ਬਹਾਦਰ (ਜੀ.ਟੀ.ਬੀ.) ਪਬਲਿਕ ਸਕੂਲ ਬਰੜ੍ਹਵਾਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਖੇਡਾਂ ਦੇ ਅੰਡਰ-14 ਲੜਕੀਆਂ ਦੇ ਬੈਡਮਿੰਟਨ ਮੁਕਾਬਲਿਆਂ ਵਿੱਚ ਸਕੂਲ ਦੀ ਹੋਣਹਾਰ ਵਿਦਿਆਰਥਣ ਮਨਸੀਰਤ ਕੌਰ (ਪੁੱਤਰੀ ਰੁਪਿੰਦਰ ਸਿੰਘ) ਅਤੇ ਚਾਰੂਲ (ਪੁੱਤਰੀ ਅਮਰਜੀਤ) ਨੇ ਆਪਣੀ ਖੇਡ ਦਾ ਬਹਿਤਰੀਨ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ (ਸਿਲਵਰ ਮੈਡਲ) ਪ੍ਰਾਪਤ ਕੀਤਾ, ਜਦਕਿ ਦੂਜੇ ਪਾਸੇ, ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਆਪਣਾ ਦਬਦਬਾ ਕਾਇਮ ਰੱਖਦਿਆਂ ਉਪਰਾਜ ਜੁਝਾਰ ਸਿੰਘ (ਪੁੱਤਰ ਸ਼੍ਰੀ ਰੁਪਿੰਦਰ ਸਿੰਘ) ਅਤੇ ਸਮਰਾਟਦੀਪ ਸਿੰਘ (ਪੁੱਤਰ ਸ਼੍ਰੀ ਗਗਨਦੀਪ ਸਿੰਘ ਰਾਜਪੂਤ) ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦੇ ਹੋਏ ਸੋਨੇ ਦਾ ਤਗਮਾ ਆਪਣੇ ਨਾਂ ਕੀਤਾ। ਇਸ ਬਹਿਤਰੀਨ ਜਿੱਤ ਦੀ ਬਦੌਲਤ ਇਹਨਾਂ ਚਾਰੇ ਖਿਡਾਰੀਆਂ ਨੇ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਆਪਣੀ ਥਾਂ ਪੱਕੀ ਕਰ ਲਈ ਹੈ। ਇਹਨਾਂ ਜੇਤੂ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਲਈ ਮੁੱਖ ਮੰਤਰੀ ਫੀਲਡ ਅਫ਼ਸਰ ਅਰਵਿੰਦ ਕੁਮਾਰ (ਪੀ.ਸੀ.ਐੱਸ.), ਮੁੱਖ ਮੰਤਰੀ ਕੈਂਪਸ ਦਫ਼ਤਰ ਦੇ ਇੰਚਾਰਜ ਡਾ. ਅਨਵਰ ਭਸੌੜ ਅਤੇ ਬੈਡਮਿੰਟਨ ਕੋਚ ਸ੍ਰੀ ਪਰਮਿੰਦਰ ਸਿੰਘ ਵਿੱਕੀ ਉਚੇਚੇ ਤੌਰ ‘ਤੇ ਹੋਣਹਾਰ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਸਟੇਟ ਤੇ ਨੈਸ਼ਨਲ ਪੱਧਰ ‘ਤੇ ਹੋਰ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਮੁਕੇਸ਼ ਜੁਨੇਜਾ ਮਾਰਕੀਟ ਕਮੇਟੀ ਸੁਨਾਮ ਦੇ ਮੁੜ ਤੋਂ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਫਤਿਹਗੜ੍ਹ ਪੰਜਗਰਾਈਆਂ ਤੋਂ ਖੁਰਦ ਨੂੰ ਜਾਂਦੇ ਕੱਚੇ ਰਸਤੇ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।