24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮੁਫ਼ਤ ਮੈਡੀਕਲ ਕੈਂਪ ਲਗਾਇਆ

ਭਵਾਨੀਗੜ੍ਹ, 23 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਪਿੰਡ ਬਟੜਿਆਣਾ ਵਿਖੇ ਅਮਨ ਝਨੇੜੀ ਵੱਲੋਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਵੱਲੋਂ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

ਅਜੀਤ ਡੈਸਕ 24-08-2026
ਭਵਾਨੀਗੜ੍ਹ, 23 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਪਿੰਡ ਬਟੜਿਆਣਾ ਵਿਖੇ ਅਮਨ ਝਨੇੜੀ ਵੱਲੋਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਵੱਲੋਂ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਕੈਂਪ ਵਿਚ ਅੱਖਾਂ ਦੀ ਜਾਂਚ ਲਈ ਗੋਬਿੰਦ ਹਸਪਤਾਲ ਪਟਿਆਲਾ, ਹੱਡੀਆਂ ਦੀ ਜਾਂਚ ਲਈ ਰਹਿਬਰ ਹਸਪਤਾਲ ਭਵਾਨੀਗੜ੍ਹ, ਦੰਦਾਂ ਦੀ ਜਾਂਚ ਲਈ ਗੁਰੂ ਨਾਨਕ ਹਸਪਤਾਲ ਭਵਾਨੀਗੜ੍ਹ ਅਤੇ ਟੈਸਟਾਂ ਲਈ ਹੈਰੀ ਲੈਬਾਰਟਰੀ ਭਵਾਨੀਗੜ੍ਹ ਦੀਆਂ ਟੀਮਾਂ ਨੇ ਸੇਵਾਵਾਂ ਦਿੱਤੀਆਂ। ਕੈਂਪ ਦੌਰਾਨ ਲਗਭਗ 200 ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਅਮਨ ਝਨੇੜੀ ਅਤੇ ਪਿੰਡ ਦੇ ਨੌਜਵਾਨਾਂ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਲੋਕ-ਭਲਾਈ ਕਾਰਜਾਂ ਨਾਲ ਲੋੜਵੰਦ ਲੋਕਾਂ ਨੂੰ ਆਪਣੇ ਪਿੰਡ ਵਿਚ ਹੀ ਮਿਆਰੀ ਸਿਹਤ ਸਹੂਲਤਾਂ ਮਿਲਦੀਆਂ ਹਨ। ਇਸ ਮੌਕੇ ਬਾਲਾ ਸਿੰਘ, ਮਹਿੰਗਾ ਸਿੰਘ, ਧਰਮਾ ਸਿੰਘ, ਅਵਤਾਰ ਸਿੰਘ ਤਾਰੀ, ਹਰਜਿੰਦਰ ਸਿੰਘ, ਰਵੀ ਝਨੇੜੀ, ਗੁਰਵਿੰਦਰ ਸਿੰਘ, ਕਮਲ ਬਟੜਿਆਣਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰੀ ਸਿੰਘ ਫੱਗੂਵਾਲਾ, ਪ੍ਰਗਟ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਡੋਰੀ ਨੇ ਪੰਚਾਇਤਾਂ ਨੂੰ 1 ਕਰੋੜ 25 ਲੱਖ ਦੀਆਂ ਗ੍ਰਾਂਟਾਂ ਵੰਡੀਆਂ ਅਗਲੀ ਖ਼ਬਰ ਅਕਾਲ ਅਕੈਡਮੀ ਦੇ ਖਿਡਾਰੀ ਨੇ ਰਾਜ ਪੱਧਰੀ ਕਰਾਟੇ ਚੈਂਪੀਅਨਸ਼ਿਪ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।