24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮਾਪਿਆਂ ਵਲੋਂ ਧੂਰੀ ਦੀ ਧੀ ਨੇਹਾ ਨੂੰ ਸਹੁਰਿਆਂ ਵਲੋਂ ਮਾਰਨ ਦੇ ਦੋਸ਼

ਧੂਰੀ, 23 ਅਗਸਤ ( ਸੰਜੇ ਲਹਿਰੀ)-ਧੂਰੀ ਸ਼ਹਿਰ ਦੇ ਪ੍ਰਸਿੱਧ ਵਪਾਰੀ ਏ ਕੇ ਕਲੈਕਸ਼ਨ ਵਾਲੇ ਸ਼੍ਰੀ ਮੋਤੀ ਲਾਲ ਸਿੰਘਾਪੁਰੀਏ ਦੀ ਬੇਟੀ ਜਿਸ ਦੀ ਕਿ ਬੀਤੀ ਰਾਤ ਫੋਰਟਿਸ ਹਸਪਤਾਲ ਜਲੰਧਰ ਵਿੱਚ ਜੇਰੇ ਇਲਾਜ ਮੌਤ ਹੋ ਗਈ ਸੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ ਕਰੀਬ ਅੱਠ ਸਾਲ ਪਹਿਲਾਂ ਕਰਤਾਰਪੁਰ ਦੇ ਰਹਿਣ ਵਾਲੇ ਉਮੰਗ ਬੱਸੀ ਨਾਮੀ ਵਿਅਕਤੀ ਨਾਲ ਹੋਇਆ ਸੀ ਪਰਿਵਾਰ ਨੇ ਆਪਣੀ ਬੇਟੀ ਨੇਹਾ ਦੀ ਮੌਤ ਦੇ ਜਿੰਮੇਵਾਰ ਉਸਦੇ ਸਹੁਰੇ ਪਰਿਵਾਰ ਨੂੰ ਠਹਿਰਾਉਂਦਿਆਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ ਪਰਿਵਾਰ ਵੱਲੋਂ ਸੋਸ਼ਲ ਮੀਡੀਆ ’ਤੇ ਪਾਈ ਇੱਕ ਪੋਸਟ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੂੰ ਗੁਹਾਰ ਲਗਾਉਂਦਿਆਂ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਧੀ ਨੇਹਾ ਦੇ ਸਹੁਰੇ ਪਰਿਵਾਰ ਵੱਲੋਂ ਉਸਨੂੰ ਕੋਈ ਜ਼ਹਿਰੀਲੀ ਚੀਜ਼ ਪਿਲਾਈ ਗਈ ਹੈ । ਮ੍ਰਿਤਕ ਨੇਹਾ ਦੇ ਭਰਾ ਨੇ ਭਰੇ ਮਨ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨੇਹਾ ਦੀ ਮ੍ਰਿਤਕ ਦੇਹ ਨੂੰ ਧੂਰੀ ਵਿਖੇ ਲਿਆਂਦਾ ਜਾ ਰਿਹਾ ਹੈ ਅਤੇ ਕੱਲ੍ਹ ਮਿਤੀ 24 ਅਗਸਤ ਨੂੰ ਉਸ ਦਾ ਅੰਤਿਮ ਸੰਸਕਾਰ ਰਾਮ ਬਾਗ ਧੂਰੀ ਵਿਖੇ ਕੀਤਾ ਜਾਵੇਗਾ ।

ਅਜੀਤ ਡੈਸਕ 24-08-2026
ਧੂਰੀ, 23 ਅਗਸਤ ( ਸੰਜੇ ਲਹਿਰੀ)-ਧੂਰੀ ਸ਼ਹਿਰ ਦੇ ਪ੍ਰਸਿੱਧ ਵਪਾਰੀ ਏ ਕੇ ਕਲੈਕਸ਼ਨ ਵਾਲੇ ਸ਼੍ਰੀ ਮੋਤੀ ਲਾਲ ਸਿੰਘਾਪੁਰੀਏ ਦੀ ਬੇਟੀ ਜਿਸ ਦੀ ਕਿ ਬੀਤੀ ਰਾਤ ਫੋਰਟਿਸ ਹਸਪਤਾਲ ਜਲੰਧਰ ਵਿੱਚ ਜੇਰੇ ਇਲਾਜ ਮੌਤ ਹੋ ਗਈ ਸੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ ਕਰੀਬ ਅੱਠ ਸਾਲ ਪਹਿਲਾਂ ਕਰਤਾਰਪੁਰ ਦੇ ਰਹਿਣ ਵਾਲੇ ਉਮੰਗ ਬੱਸੀ ਨਾਮੀ ਵਿਅਕਤੀ ਨਾਲ ਹੋਇਆ ਸੀ ਪਰਿਵਾਰ ਨੇ ਆਪਣੀ ਬੇਟੀ ਨੇਹਾ ਦੀ ਮੌਤ ਦੇ ਜਿੰਮੇਵਾਰ ਉਸਦੇ ਸਹੁਰੇ ਪਰਿਵਾਰ ਨੂੰ ਠਹਿਰਾਉਂਦਿਆਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ ਪਰਿਵਾਰ ਵੱਲੋਂ ਸੋਸ਼ਲ ਮੀਡੀਆ ’ਤੇ ਪਾਈ ਇੱਕ ਪੋਸਟ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੂੰ ਗੁਹਾਰ ਲਗਾਉਂਦਿਆਂ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਧੀ ਨੇਹਾ ਦੇ ਸਹੁਰੇ ਪਰਿਵਾਰ ਵੱਲੋਂ ਉਸਨੂੰ ਕੋਈ ਜ਼ਹਿਰੀਲੀ ਚੀਜ਼ ਪਿਲਾਈ ਗਈ ਹੈ । ਮ੍ਰਿਤਕ ਨੇਹਾ ਦੇ ਭਰਾ ਨੇ ਭਰੇ ਮਨ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨੇਹਾ ਦੀ ਮ੍ਰਿਤਕ ਦੇਹ ਨੂੰ ਧੂਰੀ ਵਿਖੇ ਲਿਆਂਦਾ ਜਾ ਰਿਹਾ ਹੈ ਅਤੇ ਕੱਲ੍ਹ ਮਿਤੀ 24 ਅਗਸਤ ਨੂੰ ਉਸ ਦਾ ਅੰਤਿਮ ਸੰਸਕਾਰ ਰਾਮ ਬਾਗ ਧੂਰੀ ਵਿਖੇ ਕੀਤਾ ਜਾਵੇਗਾ । ਮ੍ਰਿਤਕ ਨੇਹਾ ਦੇ ਪਿਤਾ ਸ੍ਰੀ ਮੋਤੀ ਲਾਲ ਨੇ ਦੱਸਿਆ ਕਿ ਉਸਦੀ ਧੀ ਨੇਹਾ ਦੀ ਸੱਸ ਸ਼੍ਰੀਮਤੀ ਕੁਸਮ ਬੱਸੀ ਅਤੇ ਨੇਹਾ ਦੇ ਪਤੀ ਉਮੰਗ ਬੱਸੀ ਖਿਲਾਫ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ ਪਰਿਵਾਰ ਵੱਲੋਂ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਕੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਧੂਰੀ ਸ਼ਹਿਰ ਵਿਖੇ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਸੋਗ ਦੀ ਲਹਿਰ ਹੈ ਅਤੇ ਸ਼ਹਿਰ ਨਿਵਾਸੀਆਂ ਵੱਲੋਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਜਾ ਰਹੀ ਹੈ।
ਪਿਛਲੀ ਖ਼ਬਰ ਥੋੜ੍ਹੀ ਜਿਹੀ ਬਰਸਾਤ ਨੇ ਸਰਕਾਰ ਦੇ ਵਿਕਾਸ ਕਾਰਜਾਂ ਦੀ ਖੋਲ੍ਹੀ ਪੋਲ ਅਗਲੀ ਖ਼ਬਰ ਅਮਰੀਕ ਸਿੰਘ ਮਾਨਾਂ ਵਿਗਿਆਨਕ ਅਤੇ ਵੈਲਫੇਅਰ ਕਲੱਬ ਅਮਰਗੜ੍ਹ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।