ਰਾਜਵੰਤ ਸਿੰਘ ਘੁੱਲੀ ਮਾਰਕਿਟ ਕਮੇਟੀ ਧੂਰੀ ਦੇ ਮੁੜ ਚੇਅਰਮੈਨ ਨਿਯੁਕਤ
ਧੂਰੀ, 24 ਅਗਸਤ (ਲਖਵੀਰ ਸਿੰਘ ਧਾਂਦਰਾ) - ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੇ ਕੀਤੇ ਗਏ ਨਵੇਂ ਐਲਾਨਾਂ ਦਰਮਿਆਨ ਸਥਾਨਕ ਮੁੱਖ ਮੰਤਰੀ ਕੈਂਪਸ ਦਫ਼ਤਰ ਦੇ ਇੰਚਾਰਜ ਰਾਜਵੰਤ ਸਿੰਘ ਘੁੱਲੀ ਨੂੰ ਮਾਰਕਿਟ ਕਮੇਟੀ ਧੂਰੀ ਦਾ ਦੂਸਰੀ ਵਾਰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਹਾਲਾਂਕਿ ਰਾਜਵੰਤ ਸਿੰਘ ਘੁੱਲੀ ਇਸ ਸਮੇਂ ਆਪਣੇ ਨਿੱਜੀ ਦੌਰੇ ‘ਤੇ ਆਸਟ੍ਰੇਲੀਆ ਗਏ ਹੋਏ ਹਨ, ਪਰ ਉਨ੍ਹਾਂ ਨੇ ਵਿਦੇਸ਼ ਤੋਂ ਫ਼ੋਨ ‘ਤੇ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ ਹੈ।
ਰ
ਰਾਜਵੰਤ ਸਿੰਘ ਘੁੱਲੀ
25-08-2026
ਧੂਰੀ, 24 ਅਗਸਤ (ਲਖਵੀਰ ਸਿੰਘ ਧਾਂਦਰਾ) - ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੇ ਕੀਤੇ ਗਏ ਨਵੇਂ ਐਲਾਨਾਂ ਦਰਮਿਆਨ ਸਥਾਨਕ ਮੁੱਖ ਮੰਤਰੀ ਕੈਂਪਸ ਦਫ਼ਤਰ ਦੇ ਇੰਚਾਰਜ ਰਾਜਵੰਤ ਸਿੰਘ ਘੁੱਲੀ ਨੂੰ ਮਾਰਕਿਟ ਕਮੇਟੀ ਧੂਰੀ ਦਾ ਦੂਸਰੀ ਵਾਰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਹਾਲਾਂਕਿ ਰਾਜਵੰਤ ਸਿੰਘ ਘੁੱਲੀ ਇਸ ਸਮੇਂ ਆਪਣੇ ਨਿੱਜੀ ਦੌਰੇ ‘ਤੇ ਆਸਟ੍ਰੇਲੀਆ ਗਏ ਹੋਏ ਹਨ, ਪਰ ਉਨ੍ਹਾਂ ਨੇ ਵਿਦੇਸ਼ ਤੋਂ ਫ਼ੋਨ ‘ਤੇ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਉਨ੍ਹਾਂ ‘ਤੇ ਮੁੜ ਵਿਸ਼ਵਾਸ ਪ੍ਰਗਟਾ ਕੇ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਅੱਗੇ ਗੱਲਬਾਤ ਕਰਦਿਆਂ ਆਖਿਆ ਕਿ ਧੂਰੀ ਹਲਕਾ ਮੁੱਖ ਮੰਤਰੀ ਦਾ ਆਪਣਾ ਗ੍ਰਹਿ ਹਲਕਾ ਹੋਣ ਕਰਕੇ ਇੱਥੋਂ ਦੇ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਅਨਾਜ ਮੰਡੀਆਂ ਵਿੱਚ ਫ਼ਸਲਾਂ ਦੀ ਖ਼ਰੀਦ-ਵੇਚ ਅਤੇ ਚੁਕਾਈ ਦੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣਾ ਉਨ੍ਹਾਂ ਦੀ ਮੁੱਖ ਪ੍ਰਾਥਮਿਕਤਾ ਰਹੇਗੀ। ਇਸ ਮੌਕੇ ਹਲਕੇ ਦੇ ਆਪ ਆਗੂਆਂ ਅਤੇ ਵਰਕਰਾਂ ਨੇ ਰਾਜਵੰਤ ਸਿੰਘ ਘੁੱਲੀ ਨੂੰ ਮੁੜ ਚੇਅਰਮੈਨ ਬਣਨ ‘ਤੇ ਵਧਾਈ ਦਿੰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਆਗੂਆਂ ਦਾ ਕਹਿਣਾ ਸੀ ਕਿ ਘੁੱਲੀ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਦੇਖਦੇ ਹੋਏ ਹੀ ਪਾਰਟੀ ਨੇ ਉਨ੍ਹਾਂ ਨੂੰ ਇਹ ਵੱਡਾ ਮਾਣ ਬਖ਼ਸ਼ਿਆ ਹੈ।