25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਿਵਲ ਹਸਪਤਾਲ ਧੂਰੀ ਨੂੰ ਮਿਲੇ ਨਵੇਂ ਮੈਡੀਕਲ ਅਫ਼ਸਰ

ਧੂਰੀ, 24 ਅਗਸਤ (ਲਖਵੀਰ ਸਿੰਘ ਧਾਂਦਰਾ) - ਸਥਾਨਕ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਘਾਟ ਨੂੰ ਪੂਰਾ ਕਰਨ ਲਈ ਧੂਰੀ ਵਿਕਾਸ ਮੰਚ ਵੱਲੋਂ ਕੀਤੇ ਜਾ ਰਹੇ ਲਗਾਤਾਰ ਯਤਨਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ। ਮੰਚ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਓ.

ਅਜੀਤ ਡੈਸਕ 25-08-2026
ਧੂਰੀ, 24 ਅਗਸਤ (ਲਖਵੀਰ ਸਿੰਘ ਧਾਂਦਰਾ) - ਸਥਾਨਕ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਘਾਟ ਨੂੰ ਪੂਰਾ ਕਰਨ ਲਈ ਧੂਰੀ ਵਿਕਾਸ ਮੰਚ ਵੱਲੋਂ ਕੀਤੇ ਜਾ ਰਹੇ ਲਗਾਤਾਰ ਯਤਨਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ। ਮੰਚ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨਾਲ ਕੀਤੀਆਂ ਜਾ ਰਹੀਆਂ ਨਿਰੰਤਰ ਮੁਲਾਕਾਤਾਂ ਅਤੇ ਮੰਗਾਂ ਤੋਂ ਬਾਅਦ ਸਿਹਤ ਵਿਭਾਗ ਪੰਜਾਬ ਨੇ ਹਸਪਤਾਲ ਵਿੱਚ ਨਵੇਂ ਮੈਡੀਕਲ ਅਫ਼ਸਰਾਂ ਦੀ ਤੈਨਾਤੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ 21 ਅਗਸਤ ਨੂੰ ਜਾਰੀ ਪੱਤਰ ਅਨੁਸਾਰ ਡਾ. ਜੀਨਤ ਮਹਿੰਦਰੂ (ਮੈਡੀਸਨ) ਦੀ ਡਿਊਟੀ ਹਫ਼ਤੇ ਵਿੱਚ ਤਿੰਨ ਦਿਨ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ—ਲਈ ਸਿਵਲ ਹਸਪਤਾਲ ਧੂਰੀ ਵਿਖੇ ਲਗਾਈ ਗਈ ਹੈ। ਇਸ ਤੋਂ ਇਲਾਵਾ, ਪ੍ਰਮੁੱਖ ਸਕੱਤਰ ਦੇ ਹੁਕਮਾਂ ਅਨੁਸਾਰ ਡਾ. ਅਸ਼ਵਿੰਦਰ ਕੌਰ, ਡਾ. ਜਸਬੀਰ ਕੌਰ, ਡਾ. ਖੁਸ਼ਬੂ, ਡਾ. ਨਵਜੋਤ ਕੌਰ, ਡਾ. ਲਵਕੇਸ਼ ਸ਼ਰਮਾ ਅਤੇ ਡਾ. ਪਲਕ ਬੱਗਾ ਸਮੇਤ ਹੋਰ ਨਵੇਂ ਡਾਕਟਰਾਂ ਨੂੰ ਵੀ ਸਿਵਲ ਹਸਪਤਾਲ ਧੂਰੀ ਵਿਖੇ ਤੈਨਾਤ ਕੀਤਾ ਗਿਆ ਹੈ। ਨਵੇਂ ਮੈਡੀਕਲ ਅਫ਼ਸਰਾਂ ਦੀ ਨਿਯੁਕਤੀ ਨਾਲ ਧੂਰੀ ਅਤੇ ਆਸ-ਪਾਸ ਦੇ ਇਲਾਕੇ ਦੇ ਮਰੀਜ਼ਾਂ ਨੂੰ ਹੁਣ ਬਿਹਤਰ ਅਤੇ ਨਿਰਵਿਘਨ ਸਿਹਤ ਸਹੂਲਤਾਂ ਮਿਲ ਸਕਣਗੀਆਂ। ਇਸ ਸ਼ਲਾਘਾਯੋਗ ਕਦਮ ਲਈ ਧੂਰੀ ਵਿਕਾਸ ਮੰਚ ਦੇ ਨੁਮਾਇੰਦਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਹਲਕਾ ਵਿਧਾਨਕਾਰ ਭਗਵੰਤ ਮਾਨ ਸਮੇਤ ਓ.ਐੱਸ.ਡੀ. ਸੁਖਵੀਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਮੰਚ ਦੇ ਆਗੂਆਂ ਨੇ ਆਸ ਪ੍ਰਗਟਾਈ ਕਿ ਇਹ ਨਿਯੁਕਤੀਆਂ ਹਸਪਤਾਲ ਵਿੱਚ ਆਮ ਲੋਕਾਂ ਨੂੰ ਵਧੀਆ ਇਲਾਜ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੀਆਂ।
ਪਿਛਲੀ ਖ਼ਬਰ ਬਜ਼ੁਰਗਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ ਮੁੱਖ ਮੰਤਰੀ ਤੀਰਥ ਯਾਤਰਾ-ਸੁਖਵੀਰ ਸਿੰਘ ਅਗਲੀ ਖ਼ਬਰ ਪਿੰਡ-ਪਿੰਡ ਜਾ ਕੇ ਲਾਵਾਂਗੇ , ‘ਟਰਾਲੀ ਚੋਰੋ-ਸ਼ੰਭੂ, ਖਨੌਰੀ ਮੋਰਚੇ ਤੋਂ ਲੁੱਟਿਆ ਸਾਮਾਨ ਮੋੜੋ’ ਦੇ ਬੈਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।