25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਦੁੱਗਾਂ ਵਿਖੇ ਲਾਇਬ੍ਰੇਰੀ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਸਮਰਪਿਤ

ਮਸਤੂਆਣਾ ਸਾਹਿਬ, 24 ਅਗਸਤ (ਦਮਦਮੀ) - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਹਲਕਾ ਸੁਨਾਮ ਵਿਖੇ ਜਿਥੇ 4 ਕਰੋੜ 28 ਲੱਖ ਰੁਪਏ ਦੇ ਕਰੀਬ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ, ਉਥੇ ਪਿੰਡ ਦੁੱਗਾਂ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਲਾਇਬ੍ਰੇਰੀ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲਾਇਬ੍ਰੇਰੀਆਂ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਸੁਵਿਧਾਜਨਕ ਮਾਹੌਲ ਮੁਹੱਈਆ ਕਰਵਾਉਣ ਅਤੇ ਪੜ੍ਹਨ ਦੀ ਆਦਤ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਅਜੀਤ ਡੈਸਕ 25-08-2026
ਮਸਤੂਆਣਾ ਸਾਹਿਬ, 24 ਅਗਸਤ (ਦਮਦਮੀ) - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਹਲਕਾ ਸੁਨਾਮ ਵਿਖੇ ਜਿਥੇ 4 ਕਰੋੜ 28 ਲੱਖ ਰੁਪਏ ਦੇ ਕਰੀਬ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ, ਉਥੇ ਪਿੰਡ ਦੁੱਗਾਂ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਲਾਇਬ੍ਰੇਰੀ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲਾਇਬ੍ਰੇਰੀਆਂ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਸੁਵਿਧਾਜਨਕ ਮਾਹੌਲ ਮੁਹੱਈਆ ਕਰਵਾਉਣ ਅਤੇ ਪੜ੍ਹਨ ਦੀ ਆਦਤ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਦੇ ਲਾਭ ਨੂੰ ਸ਼ਹਿਰਾਂ ਤੱਕ ਸੀਮਤ ਨਾ ਰੱਖਦਿਆਂ ਪਿੰਡਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ ਅਤੇ ਪੰਜਾਬ ਦੇ ਪਿੰਡਾਂ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਸਕੇ। ਇਸ ਮੌਕੇ ਸਰਪੰਚ ਦਲਵੀਰ ਸਿੰਘ ਸਿੱਧੂ, ਆਪ ਆਗੂ ਜਸਪਾਲ ਸਿੰਘ ਸਿੱਧੂ, ਸਾਬਕਾ ਸਰਪੰਚ ਹਰਭਜਨ ਸਿੰਘ ਦੁੱਗਾਂ ਸਮੇਤ ਵੱਖ-ਵੱਖ ਅਹੁਦੇਦਾਰ, ਪਤਵੰਤੇ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ 26 ਨੂੰ ਧੂਰੀ ਇਲਾਕੇ ਵਿੱਚ ਪਹੁੰਚੇਗਾ- ਜਥੇਦਾਰ ਭਲਵਾਨ ਅਗਲੀ ਖ਼ਬਰ ਰਤਨਪਾਲ ਡੂਡੀਆਂ ਦਾ ਨਾਵਲ ‘ਹਨੇਰਿਆਂ ਦੇ ਚੰਨ’ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।