25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਮਾਨ ਸਰਕਾਰ ਨੇ ਚੋਣਾਂ ਦੌਰਾਨ ਕੀਤੀਆਂ ਗਰੰਟੀਆਂ 100 ਫ਼ੀਸਦੀ ਪੂਰੀਆਂ ਕੀਤੀਆਂ- ਕਮਲਜੀਤ ਉੱਭੀ

ਅਹਿਮਦਗੜ੍ਹ, 24 ਅਗਸਤ (ਸੁਖਜੀਤ ਸਿੰਘ ਖੇੜਾ) - ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਇਤਿਹਾਸ ਦੀ ਪਹਿਲੀ ਸਰਕਾਰ ਹੈ ਜਿਸ ਨੇ ਚੋਣਾਂ ਦੌਰਾਨ ਜਨਤਾ ਨਾਲ ਚੋਣਾ ਤੋਂ ਪਹਿਲਾਂ ਕੀਤੀਆਂ ਗਰੰਟੀਆਂ ਚੋਂ 100 ਫੀਸਦੀ ਪੂਰੀਆਂ ਕੀਤੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਸਰਦਾਰ ਕਮਲਜੀਤ ਸਿੰਘ ਉੱਭੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 25-08-2026
ਅਹਿਮਦਗੜ੍ਹ, 24 ਅਗਸਤ (ਸੁਖਜੀਤ ਸਿੰਘ ਖੇੜਾ) - ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਇਤਿਹਾਸ ਦੀ ਪਹਿਲੀ ਸਰਕਾਰ ਹੈ ਜਿਸ ਨੇ ਚੋਣਾਂ ਦੌਰਾਨ ਜਨਤਾ ਨਾਲ ਚੋਣਾ ਤੋਂ ਪਹਿਲਾਂ ਕੀਤੀਆਂ ਗਰੰਟੀਆਂ ਚੋਂ 100 ਫੀਸਦੀ ਪੂਰੀਆਂ ਕੀਤੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਸਰਦਾਰ ਕਮਲਜੀਤ ਸਿੰਘ ਉੱਭੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਨੇ ਚੋਣ ਗਰੰਟੀਆਂ ਨੂੰ ਪੂਰਾ ਕਰਨ ਲਈ ਬਹੁਤ ਹੀ ਗੰਭੀਰਤਾ ਨਾਲ ਕੰਮ ਕੀਤਾ ਹੈ। ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਮਾਵਾਂ ਭੈਣਾ ਦੇ ਸਤਿਕਾਰ ਲਈ ਰਾਸ਼ੀ ਅਤੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਾਰਨ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਾਨ ਸਰਕਾਰ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਰਾਹ ’ਤੇ ਲੈ ਕੇ ਜਾਣ ਲਈ ਵਚਨਬੱਧ ਹੈ ਅਤੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ। ਸਰਦਾਰ ਉੱਭੀ ਨੇ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੇ ਜਾਣ ਕਰਕੇ ਪੰਜਾਬ ਦੇ ਲੋਕ ਇੱਕ ਵਾਰੀ ਫੇਰ ਆਪ ਦੀ ਸਰਕਾਰ ਬਨਾਊਣਗੇ।
ਪਿਛਲੀ ਖ਼ਬਰ ਵਾਹਨਾਂ ’ਤੇ ਕਾਲੀਆਂ ਫਿਲਮਾਂ, ਕਾਲੀਆਂ ਜਾਲੀਆਂ, ਧੁਨੀ ਪ੍ਰਦੂਸ਼ਣ ਫੈਲਾਉਣ ਅਤੇ ਪਟਾਕੇ ਪਾਉਣ ਵਾਲਿਆਂ ਖ਼ਿਲਾਫ਼ ਜ਼ਿਲ੍ਹਾ... ਅਗਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ 26 ਨੂੰ ਧੂਰੀ ਇਲਾਕੇ ਵਿੱਚ ਪਹੁੰਚੇਗਾ- ਜਥੇਦਾਰ ਭਲਵਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।