25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਰਵਿੰਦਰ ਸਿੰਘ ਧਾਲੀਵਾਲ ਨੂੰ ਕੀਤਾ ਸਨਮਾਨਿਤ

ਅਹਿਮਦਗੜ, 24 ਅਗਸਤ (ਸੁਖਜੀਤ ਸਿੰਘ ਖੇੜਾ) - ਪੰਜਾਬ ਸਰਕਾਰ ਵੱਲੋਂ ਰਵਿੰਦਰ ਸਿੰਘ ਧਾਲੀਵਾਲ ਸਰਪੰਚ ਦਹਿਲੀਜ ਖੁਰਦ ਨੂੰ ਮਾਰਕੀਟ ਕਮੇਟੀ ਅਹਿਮਦਗੜ ਦਾ ਚੇਅਰਮੈਨ ਨਿਯੁਕਤ ਜਾਣ ਦਾ ਅਹਿਮਦਗੜ ਅਤੇ ਇਲਾਕੇ ਦੇ ਪੰਚਾਂ ਸਰਪੰਚਾਂ ਵੱਲੋਂ ਸਵਾਗਤ ਕੀਤਾ ਗਿਆ ਹੈ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਉਨ੍ਹਾਂ ਪੰਜਾਬ ਸਰਕਾਰ, ਮੰਡੀ ਬੋਰਡ ਅਤੇ ਖਾਸ ਕਰ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਾਰਕੀਟ ਕਮੇਟੀ ਨਾਲ ਸੰਬੰਧਿਤ ਕਿਸਾਨ ਭਰਾਵਾਂ ਦੇ ਕੰਮ ਪਹਿਲ ਦੇ ਅਧਾਰ ’ਤੇ ਕਰਵਾਉਣ ਲਈ ਯਤਨਸ਼ੀਲ ਰਹਿਣਗੇ ਅਤੇ ਕਿਸੇ ਵੀ ਕਿਸਾਨ ਵੀਰ ਨੂੰ ਮੰਡੀਕਰਨ ਵਿੱਚ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਮਾਰਕੀਟ ਕਮੇਟੀ ਅਹਿਮਦਗੜ ਦੇ ਨਵ-ਨਿਯੁਕਤ ਚੇਅਰਮੈਨ ਰਵਿੰਦਰ ਸਿੰਘ ਧਾਲੀਵਾਲ । ਤਸਵੀਰ : ਸੁਖਜੀਤ ਸਿੰਘ ਖੇੜਾ 25-08-2026
ਅਹਿਮਦਗੜ, 24 ਅਗਸਤ (ਸੁਖਜੀਤ ਸਿੰਘ ਖੇੜਾ) - ਪੰਜਾਬ ਸਰਕਾਰ ਵੱਲੋਂ ਰਵਿੰਦਰ ਸਿੰਘ ਧਾਲੀਵਾਲ ਸਰਪੰਚ ਦਹਿਲੀਜ ਖੁਰਦ ਨੂੰ ਮਾਰਕੀਟ ਕਮੇਟੀ ਅਹਿਮਦਗੜ ਦਾ ਚੇਅਰਮੈਨ ਨਿਯੁਕਤ ਜਾਣ ਦਾ ਅਹਿਮਦਗੜ ਅਤੇ ਇਲਾਕੇ ਦੇ ਪੰਚਾਂ ਸਰਪੰਚਾਂ ਵੱਲੋਂ ਸਵਾਗਤ ਕੀਤਾ ਗਿਆ ਹੈ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਉਨ੍ਹਾਂ ਪੰਜਾਬ ਸਰਕਾਰ, ਮੰਡੀ ਬੋਰਡ ਅਤੇ ਖਾਸ ਕਰ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਾਰਕੀਟ ਕਮੇਟੀ ਨਾਲ ਸੰਬੰਧਿਤ ਕਿਸਾਨ ਭਰਾਵਾਂ ਦੇ ਕੰਮ ਪਹਿਲ ਦੇ ਅਧਾਰ ’ਤੇ ਕਰਵਾਉਣ ਲਈ ਯਤਨਸ਼ੀਲ ਰਹਿਣਗੇ ਅਤੇ ਕਿਸੇ ਵੀ ਕਿਸਾਨ ਵੀਰ ਨੂੰ ਮੰਡੀਕਰਨ ਵਿੱਚ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਹਨਾਂ ਨੂੰ ਪਿੰਡ ਦਹਿਲੀਜ਼ ਖੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਪਿੰਡਾਂ ਦੇ ਪੰਚਾਂ ਸਰਪੰਚਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਜਗਦੀਪ ਸਿੰਘ ਮਹੇਰਨਾ, ਸਾਬਕਾ ਸਰਪੰਚ ਅਜਮਲ ਖਾਂ, ਅਕਬਰ ਨੰਬਰਦਾਰ ਤੇ ਪਿੰਡ ਵਾਸੀਆਂ ਤੋਂ ਇਲਾਵਾ ਮਾਰਕੀਟ ਕਮੇਟੀ ਅਹਿਮਦਗੜ ਦਾ ਚੇਅਰਮੈਨ ਬਣਾਏ ਜਾਣ ਤੇ ਸਨਮਾਨ ਕੀਤਾ ਗਿਆ। ਉਨ੍ਹਾਂ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਉਭੀ, ਕੌਸਲਰ ਬਿੱਲੂ ਮਾਜਰੀ, ਕੌਂਸਲਰ ਵਿੱਕੀ ਸ਼ਰਮਾਂ, ਸਾਬਕਾ ਪ੍ਰਧਾਨ ਜਤਿੰਦਰ ਕੁਮਾਰ ਭੋਲਾ, ਸਾਬਕਾ ਪ੍ਰਧਾਨ ਸਰਾਜ ਮੁਹੰਮਦ, ਪ੍ਧਾਨ ਮਨਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਪ੍ਰੀਤ , ਰੋਮੀ ਢੰਡ, ਗੁਰਪ੍ਰੀਤ ਸਿੰਘ ਸੌਂਦ, ਚੇਅਰਮੈਨ ਬਲਦੇਵ ਰਾਜ ਮਲੌਦ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਮਨੋਜ ਸ਼ਰਮਾ, ਕੁਲਦੀਪ ਸਿੰਘ ਛੰਨਾ, ਨਛੱਤਰ ਸਿੰਘ ਦਹਲੀਜ਼, ਮੇਹਰ ਸਿੰਘ ਦਹਲੀਜ, ਸੰਦੀਪ ਸਿੰਘ ਦਹਲੀਜ, ਅਮਨਦੀਪ ਸਿੰਘ, ਮਨਵੀਰ ਸਿੰਘ, ਗੁਰਮੁਖ ਸਿੰਘ, ਗੁਰਪ੍ਰੀਤ ਧਾਲੀਵਾਲ, ਰਜਿੰਦਰ ਸਿੰਘ, ਜਗਦੇਵ ਸਿੰਘ, ਇੰਦਰਜੀਤ ਸਿੰਘ, ਅਰਸ਼ਦੀਪ ਸਿੰਘ, ਬਾਬੂ ਖਾਨ, ਹਰਦੇਵ ਸਿੰਘ, ਮਲਕੀਤ ਦਾਸ, ਲਖਵੀਰ ਸਿੰਘ ਬ ਲਜਿੰਦਰ ਵੇਹਣੀਵਾਲ, ਸੁਖਜਿੰਦਰ ਸਿੰਘ ਰਾਜੜ, ਯਾਸ਼ੀਨ ਮੁਹੰਮਦ, ਯਾਸੀਨ ਲਾਡੂ, ਸਹਿਰੀ ਆਪ ਪ੍ਧਾਨ ਰਿੰਕੂ ਗਰਗ, ਸੁਰਿੰਦਰ ਗਰਗ, ਪਾਲੀ ਛੰਨਾ, ਸੰਕਰ ਦੱਤ ਪਾਠਕ, ਆਪ ਆਗੂ ਸ਼ਮਸ਼ਾਦ ਅਲੀ, ਆਪ ਆਗੂ ਹਾਸ਼ਮ ਸੂਫ਼ੀ, ਮੁਲਾਜ਼ਮ ਆਗੂ ਸੁਖਚਰਨਜੀਤ ਸ਼ਰਮਾ, ਬਿੰਦਰ ਜੰਡਾਲੀ, ਮਾਸਟਰ ਸੰਤ ਕੁਮਾਰ ਆਦਿ ਤੋਂ ਇਲਾਵਾ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਸਵਾਗਤ ਕੀਤਾ ਗਿਆ ਹੈ।
ਪਿਛਲੀ ਖ਼ਬਰ ਧੂਰੀ ਦੀਆਂ ਹੋਣਹਾਰ ਬੈਡਮਿੰਟਨ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਆਪ ਮੁਹਾਰੇ ਜੁੜ ਰਹੇ ਲੋਕ 2027 ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਬਣਨ ਦਾ ਸਭ ਤੋਂ ਵੱਡਾ ਸੰਕੇਤ–ਮਿਲਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।