27 ਦੀ ਹੜਤਾਲ ਵਿੱਚ 64 ਸਰਕਾਰੀ ਕਾਲਜਾਂ ਦੇ ਕਰਮਚਾਰੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ-ਆਗੂ
ਸੁਨਾਮ ਊਧਮ ਸਿੰਘ ਵਾਲਾ, 24 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਅਤੇ ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਦਰਜ਼ਾ ਤਿੰਨ ਅਤੇ ਚਾਰ ਕਰਮਚਾਰੀ ਯੂਨੀਅਨ ਪੰਜਾਬ ਦੇ ਸਰਪ੍ਰਸਤ ਰਾਮ ਲਾਲ ਰਾਮਾਂ,ਚੇਅਰਮੈਨ ਸੁਰਿੰਦਰ ਸਿੰਘ ਬੈਂਸ, ਪ੍ਰਧਾਨ ਗੁਰਤੇਜ ਸਿੰਘ ਗਿੱਲ, ਜਰਨਲ ਸਕੱਤਰ ਪਰਮਜੀਤ ਸਿੰਘ ਹਾਂਡਾ, ਮੁੱਖ ਸਲਾਹਕਾਰ ਰਾਮ ਯੋਧਾਂ ਪਟਿਆਲਾ, ਪ੍ਰੈਸ ਸਕੱਤਰ ਪਰਮਜੀਤ ਸਿੰਘ ਫਰੀਦਕੋਟ, ਵਾਇਸ ਚੇਅਰਮੈਨ ਕੇਵਲ ਸਿੰਘ ਮੁਕਤਸਰ, ਅਤੇ ਗੁਰਦੀਪ ਸਿੰਘ ਪਟਿਆਲਾ, ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ, ਕੁਲਵਿੰਦਰ ਸਿੰਘ ਲੁਧਿਆਣਾ, ਗੁਰਪ੍ਰੀਤ ਸਿੰਘ ਸ਼ਿਮਲਾਪੁਰੀ,ਰਾਜ ਕੁਮਾਰ ਰਾਜੂ, ਅਮਰਜੀਤ ਸਿੰਘ, ਕੁਲਦੀਪ ਸਿੰਘ ਕੋਟਕਪੂਰਾ, ਗਗਨਦੀਪ ਕੌਰ ਮਾਨਸਾ, ਜਗਦੀਸ਼ ਸਿੰਘ, ਦਵਿੰਦਰ ਸਿੰਘ ਢੁੱਡੀਕੇ, ਅਮ੍ਰਿਤਪਾਲ ਸਿੰਘ ਸਿੱਧੂ ਸੰਗਰੂਰ, ਸੀਮਾ ਜਲੰਧਰ, ਸੁਖਵਿੰਦਰ ਸਿੰਘ ਜ਼ੀਰਾ, ਕੁਲਦੀਪ ਸਿੰਘ ਸੁਨਾਮ, ਸੰਦੀਪ ਕੁਮਾਰ ਵਰਮਾ, ਬਲਜਿੰਦਰ ਸਿੰਘ ਰਾੜਾ ਸਾਹਿਬ, ਬਹਾਦਰ ਸਿੰਘ ਮਲੇਰਕੋਟਲਾ, ਸ਼ਨੀਲ ਕੁਮਾਰ ਅਵਤਾਰ ਸਿੰਘ ਰਮਨ, ਰਜਨੀ ਠਾਕਰ, ਆਦਿ ਸੁਬਾਈ ਆਗੂਆ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਲੱਗਭੱਗ 25- 30 ਸਾਲ ਤੋਂ ਪੱਕੀ ਭਰਤੀ ਨਹੀਂ ਹੋਈ ਕਰਮਚਾਰੀ ਨਿਗੁਣੀਆ ਤਨਖਾਹਾਂ ਤੇ ਕੰਮ ਕਰਨ ਲਈ ਮਜਬੂਰ ਹਨ ਉਨ੍ਹਾਂ ਨੇ ਕਿਹਾ ਕਿ ਕਈ ਕਰਮਚਾਰੀ ਆਪਣੀ ਉਮਰ ਸੀਮਾ ਪੂਰੀ ਕਰਕੇ ਖ਼ਾਲੀ ਹੱਥ ਘਰਾਂ ਨੂੰ ਜਾਂ ਚੁੱਕੇ ਹਨ ਉਨ੍ਹਾਂ ਦੀ ਸਾਰੀ ਉਮਰ ਕਾਲਜਾਂ ਵਿੱਚ ਥੋੜੀ,ਥੋੜੀ ਤਨਖਾਹ ਤੇ ਕੰਮ ਕਰਦੇ ਆ ਦੀ ਲੰਘ ਗਈ ਹੈ ਉਨ੍ਹਾਂ ਦੀ ਪਹਿਲੀਆਂ ਸਰਕਾਰਾਂ ਅਤੇ ਹੁਣ ਵਾਲ਼ੀ ਆਮ ਆਦਮੀ ਪਾਰਟੀ ਦੀ ਸਰਕਾਰ ਜਿਹੜੀ ਕੱਚੇ ਮੁਲਾਜ਼ਮਾਂ ਨਾਲ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਕਾਲਜਾ ਮੁੱਖ ਦਫਤਰ ਮੋਹਾਲੀ ਵੱਲੋਂ ਜਾਰੀ ਪੱਤਰ ਨੂੰ ਪੰਜਾਬ ਦੇ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਵਲੋਂ ਕਾਲਜ ਵਿੱਚ ਲਾਗੂ ਨਹੀਂ ਕੀਤਾ ਜਾ ਰਿਹਾ ਉਸ ਨੇ ਵੀ ਸਾਡੇ ਚਾਰ ਸਾਲ ਤੋਂ ਵੱਧ ਸਮਾਂ ਹੋਣ ਤੇ ਵੀ ਕਿਸੇ ਕਾਲਜਾਂ ਵਿੱਚ ਕੰਮ ਕਰਦੇ ਕਰਮਚਾਰੀ ਨੂੰ ਪੱਕਾ ਨਹੀਂ ਕੀਤਾ ਝੂਠੇ ਲਾਰੇ ਲਾਕੇ ਸਮਾਂ ਲੰਘਾਇਆ ਜਾ ਰਿਹਾ ਹੈ ਜਦੋਂ ਕਿ ਵੱਖ ਵੱਖ ਸਮੇਂ ਤੇ ਕਾਲਜ ਕਰਮਚਾਰੀਆਂ ਵੱਲੋਂ ਮੁੱਖ ਮੰਤਰੀ ਪੰਜਾਬ , ਉਚੇਰੀ ਸਿੱਖਿਆ ਸਿੱਖਿਆ ਮੰਤਰੀ ਪੰਜਾਬ ਵਿਧਾਇਕਾਂ ਨੂੰ ਵੱਖ ਵੱਖ ਸਮੇਂ ਤੇ ਮੰਗ ਪੱਤਰ ਦਿੱਤੇ ਗਏ ਹਨ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ ਇਸ ਕਰਕੇ ਪੰਜਾਬ ਦੇ ਸਮੂਹ 64 ਸਰਕਾਰੀ ਕਾਲਜਾਂ ਦੇ ਕਰਮਚਾਰੀਆਂ ਵਿੱਚ ਪੰਜਾਬ ਸਰਕਾਰ ਪ੍ਰਤੀ ਬਹੁਤ ਰੋਸ਼ ਹੈ ਇਸ ਲਈ ਫੈਸਲਾ ਕੀਤਾ ਗਿਆ ਹੈ ਕਿ ਮਿਤੀ 27 ਅਗਸਤ 2026 ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਪੰਜਾਬ ਬੰਦ ਦੇ ਸੱਦੇ ਤੇ ਵੱਡੀ ਗਿਣਤੀ ਵਿੱਚ ਕਾਲਜਾਂ ਦੇ ਕਰਮਚਾਰੀ ਸ਼ਾਮਲ ਹੋਣਗੇ।