25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਡਾ. ਸ਼ੀਸ਼ਪਾਲ ਆਨੰਦ ਮੁੜ ਤਿੰਨ ਸਾਲ ਲਈ ਮਾਰਕੀਟ ਕਮੇਟੀ ਲਹਿਰਾਗਾਗਾ ਦੇ ਚੇਅਰਮੈਨ ਨਿਯੁਕਤ

ਲਹਿਰਾਗਾਗਾ, 24 ਅਗਸਤ (ਅਸ਼ੋਕ ਗਰਗ) - ਪੰਜਾਬ ਸਰਕਾਰ ਵੱਲੋਂ ਮਾਰਕੀਟ ਕਮੇਟੀ ਲਹਿਰਾਗਾਗਾ ਦੇ ਮੌਜੂਦਾ ਚੇਅਰਮੈਨ ਡਾ. ਸ਼ੀਸ਼ਪਾਲ ਆਨੰਦ ਨੂੰ ਮੁੜ ਤਿੰਨ ਸਾਲ ਲਈ ਦੂਸਰੀ ਵਾਰ ਮਾਰਕੀਟ ਕਮੇਟੀ ਲਹਿਰਾਗਾਗਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 25-08-2026
ਲਹਿਰਾਗਾਗਾ, 24 ਅਗਸਤ (ਅਸ਼ੋਕ ਗਰਗ) - ਪੰਜਾਬ ਸਰਕਾਰ ਵੱਲੋਂ ਮਾਰਕੀਟ ਕਮੇਟੀ ਲਹਿਰਾਗਾਗਾ ਦੇ ਮੌਜੂਦਾ ਚੇਅਰਮੈਨ ਡਾ. ਸ਼ੀਸ਼ਪਾਲ ਆਨੰਦ ਨੂੰ ਮੁੜ ਤਿੰਨ ਸਾਲ ਲਈ ਦੂਸਰੀ ਵਾਰ ਮਾਰਕੀਟ ਕਮੇਟੀ ਲਹਿਰਾਗਾਗਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਮੁੜ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਉਨ੍ਹਾਂ ਦੇ ਸਮਰਥਕਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਆਪਣੀ ਮੁੜ ਨਿਯੁਕਤੀ ’ਤੇ ਡਾ. ਸ਼ੀਸ਼ਪਾਲ ਆਨੰਦ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ‘ਤੇ ਮੁੜ ਭਰੋਸਾ ਪ੍ਰਗਟਾਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਸਹਿਯੋਗ ਅਤੇ ਭਰੋਸੇ ਲਈ ਉਹ ਹਮੇਸ਼ਾ ਧੰਨਵਾਦੀ ਰਹਿਣਗੇ। ਡਾ. ਆਨੰਦ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਯਤਨਸ਼ੀਲ ਰਹਿਣਗੇ ਅਤੇ ਮਾਰਕੀਟ ਕਮੇਟੀ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਲਈ ਉਪਰਾਲੇ ਕਰਨਗੇ। ਇਸ ਮੌਕੇ ਟਰੇਡ ਵਿੰਗ ਦੇ ਚੇਅਰਮੈਨ ਪ੍ਰਿੰਸ ਗਰਗ, ਕਾਨੂੰਨ ਵਿੰਗ ਐਡਵੋਕੇਟ ਰਾਧੇ ਗੋਇਲ, ਸਰਪੰਚ ਜਗਜੀਵਨ ਸਿੰਘ ਲਹਿਲ ਖੁਰਦ, ਸੰਜੇ ਸਿੰਗਲਾ ਖਨੋਰੀ, ਅਜੇ ਕੁਮਾਰ ਠੋਲੀ ਮੌਜੂਦ ਸਨ।
ਪਿਛਲੀ ਖ਼ਬਰ 28 ਨੂੰ ਡੀ.ਐਸ.ਪੀ. ਮੂਨਕ ਦੇ ਦਫ਼ਤਰ ਅੱਗੇ ਦਿੱਤਾ ਜਾਵੇਗਾ ਇੱਕ ਰੋਜ਼ਾ ਧਰਨਾ ਅਗਲੀ ਖ਼ਬਰ ਅੱਜ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਪਿੰਡਾਂ ਵਿੱਚ ਲਗਾਏ ਜਾਣਗੇ ਪੋਸਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।