ਪੱਕੇ ਮੋਰਚੇ ਲਈ ਕਿਸਾਨਾਂ ਨੂੰ ਕੀਤਾ ਲਾਮਬੰਦ
ਭਵਾਨੀਗੜ੍ਹ, 27 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਸੱਤ ਦਿਨਾਂ ਲਈ ਲਗਾਏ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ ਸਮੇਤ ਹੋਰ ਕਿਸਾਨ ਆਗੂਆਂ ਵੱਲੋਂ ਬਲਾਕ ਭਵਾਨੀਗੜ੍ਹ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਜਨਰਲ ਸਕੱਤਰ ਜਸਵਿੰਦਰ ਸਿੰਘ ਕਪਿਆਲ, ਕਸ਼ਮੀਰ ਸਿੰਘ ਤੇ ਯਾਦਵਿੰਦਰ ਸਿੰਘ ਘਰਾਚੋਂ, ਸਿਕੰਦਰ ਸਿੰਘ ਤੇ ਅਮ੍ਰਿਤ ਸਿੰਘ ਅਕਬਰਪੁਰ, ਬਲਜਿੰਦਰ ਸਿੰਘ, ਰੋਹੀ ਸਿੰਘ ਸੰਗਰੇੜੀ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
ਭਵਾਨੀਗੜ੍ਹ, 27 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਸੱਤ ਦਿਨਾਂ ਲਈ ਲਗਾਏ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ ਸਮੇਤ ਹੋਰ ਕਿਸਾਨ ਆਗੂਆਂ ਵੱਲੋਂ ਬਲਾਕ ਭਵਾਨੀਗੜ੍ਹ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਜਨਰਲ ਸਕੱਤਰ ਜਸਵਿੰਦਰ ਸਿੰਘ ਕਪਿਆਲ, ਕਸ਼ਮੀਰ ਸਿੰਘ ਤੇ ਯਾਦਵਿੰਦਰ ਸਿੰਘ ਘਰਾਚੋਂ, ਸਿਕੰਦਰ ਸਿੰਘ ਤੇ ਅਮ੍ਰਿਤ ਸਿੰਘ ਅਕਬਰਪੁਰ, ਬਲਜਿੰਦਰ ਸਿੰਘ, ਰੋਹੀ ਸਿੰਘ ਸੰਗਰੇੜੀ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ। ਆਗੂਆਂ ਨੇ ਬਾਸੀਅਰਖ, ਅਕਬਰਪੁਰ, ਸੰਘਰੇੜੀ, ਨਾਗਰਾ, ਆਲੋਅਰਖ ਅਤੇ ਰਾਏ ਸਿੰਘ ਵਾਲਾ ਆਦਿ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਚੰਡੀਗੜ੍ਹ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ।