28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਅਕਾਲ ਕਾਲਜ ਆਫ਼ ਐਜੂਕੇਸ਼ਨ ਵਿਖੇ ‘ਖੇਲ੍ਹੋ ਇੰਡੀਆ ਸੰਵਾਦ’ ਪ੍ਰੋਗਰਾਮ ਕਰਵਾਇਆ

ਮਸਤੂਆਣਾ ਸਾਹਿਬ, 27 ਅਗਸਤ (ਦਮਦਮੀ) - ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਭਾਰਤ ਸਰਕਾਰ ਦੇ ਯੂਥ ਅਫੇਅਰਜ਼ ਐਂਡ ਸਪੋਰਟਸ ਮੰਤਰਾਲੇ ਵੱਲੋਂ ‘ਨੈਸ਼ਨਲ ਸਪੋਰਟਸ ਡੇ’ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ‘ਖੇਲ੍ਹੋ ਇੰਡੀਆ ਸੰਵਾਦ–ਖੇਲ੍ਹ ਕੀ ਬਾਤ, ਪੀ. ਐਮ.

ਅਜੀਤ ਡੈਸਕ 28-08-2026
ਮਸਤੂਆਣਾ ਸਾਹਿਬ, 27 ਅਗਸਤ (ਦਮਦਮੀ) - ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਭਾਰਤ ਸਰਕਾਰ ਦੇ ਯੂਥ ਅਫੇਅਰਜ਼ ਐਂਡ ਸਪੋਰਟਸ ਮੰਤਰਾਲੇ ਵੱਲੋਂ ‘ਨੈਸ਼ਨਲ ਸਪੋਰਟਸ ਡੇ’ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ‘ਖੇਲ੍ਹੋ ਇੰਡੀਆ ਸੰਵਾਦ–ਖੇਲ੍ਹ ਕੀ ਬਾਤ, ਪੀ.ਐਮ. ਕੇ ਸਾਥ’ ਪ੍ਰੋਗਰਾਮ ਉਤਸ਼ਾਹਪੂਰਵਕ ਕਰਵਾਇਆ ਗਿਆ। ਜ਼ਿਲ੍ਹੇ ਦੇ ਬੀ-ਕੈਟਾਗਰੀ ਕਾਲਜ ਵਜੋਂ ਚੁਣੇ ਗਏ ਇਸ ਅਦਾਰੇ ਦੇ ਵਿਦਿਆਰਥੀਆਂ ਨੇ ਵਰਚੂਅਲ ਮਾਧਿਅਮ ਰਾਹੀਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਦੇ ਪ੍ਰੇਰਣਾਦਾਇਕ ਵਿਚਾਰ ਸੁਣੇ। ਸਮਾਗਮ ਦੇ ਮੁੱਖ ਮਹਿਮਾਨ ਅਕਾਲ ਕਾਲਜ ਕੌਂਸਲ ਦੇ ਮੈਂਬਰ ਮਨਜੀਤ ਸਿੰਘ ਬਾਲੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਖੇਲੋਂ ਇੰਡੀਆ’ ਯੋਜਨਾ ਦਾ ਮੁੱਖ ਉਦੇਸ਼ ਦੇਸ਼ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ, ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਨ੍ਹਾਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਣ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮਸਤੂਆਣਾ ਸਾਹਿਬ ਵਿਖੇ ਹਾਕੀ, ਕਬੱਡੀ ਅਤੇ ਹੈਂਡਬਾਲ ਦੀਆਂ ਤਿੰਨ ਪੰਜਾਬ ਅਕੈਡਮੀਆਂ ਰਾਹੀਂ 12 ਸਾਲ ਦੀ ਉਮਰ ਤੋਂ ਬੱਚਿਆਂ ਨੂੰ ਵਿਗਿਆਨਕ ਢੰਗ ਨਾਲ ਖੇਡ ਸਿਖਲਾਈ ਦਿੱਤੀ ਜਾ ਰਹੀ ਹੈ। ਵਿਸ਼ੇਸ਼ ਮਹਿਮਾਨ ਡਾ. ਜਤਿੰਦਰ ਦੇਵ ਨੇ ਕਿਹਾ ਕਿ ਖੇਡਾਂ ਮਨੁੱਖ ਨੂੰ ਸਿਰਫ਼ ਸਰੀਰਕ ਤੌਰ ’ਤੇ ਤੰਦਰੁਸਤ ਹੀ ਨਹੀਂ ਰੱਖਦੀਆਂ, ਸਗੋਂ ਮਾਨਸਿਕ ਮਜ਼ਬੂਤੀ, ਅਨੁਸ਼ਾਸਨ, ਟੀਮ ਭਾਵਨਾ ਅਤੇ ਆਗੂਪਣ ਵਰਗੇ ਗੁਣਾਂ ਦਾ ਵੀ ਵਿਕਾਸ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਵੱਲੋਂ ਵਿਦਿਆਰਥੀਆਂ ਨੂੰ ਦੇਸ਼ ਪੱਧਰੀ ਯੁਵਾ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ‘ ਮਾਈ ਭਾਰਤ’ ਪੋਰਟਲ ’ਤੇ ਰਜਿਸਟ੍ਰੇਸ਼ਨ ਵੀ ਕਰਵਾਈ ਗਈ। ਪ੍ਰੋਗਰਾਮ ਦਾ ਮੰਚ ਸੰਚਾਲਨ ਡਾ. ਰੂਬੀ ਨੇ ਬਾਖ਼ੂਬੀ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਖਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਅਕਾਲ ਕਾਲਜ ਆਫ਼ ਐਜੂਕੇਸ਼ਨ ਨੂੰ ਇਸ ਮਹੱਤਵਪੂਰਨ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਲਈ ਚੁਣਿਆ ਜਾਣਾ ਸਮੁੱਚੇ ਕਾਲਜ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਸਮੂਹ ਵਿਭਾਗਾਂ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ। ਅੰਤ ਵਿੱਚ ਰਾਸ਼ਟਰੀ ਗੀਤ ਨਾਲ ਇਸ ਪ੍ਰੇਰਣਾਦਾਇਕ ਅਤੇ ਉਤਸ਼ਾਹਪੂਰਵਕ ਸਮਾਗਮ ਦੀ ਸਮਾਪਤੀ ਹੋਈ।
ਪਿਛਲੀ ਖ਼ਬਰ ਹਲਕਾ ਅਮਰਗੜ੍ਹ ਦੀ ਸੀਨੀਅਰ ਲੀਡਰਸ਼ਿਪ ਵਲੋਂ ਮੁਲਾਜ਼ਮਾਂ ਦੇ ‘ਮਹਾਂ ਹੜਤਾਲ’ ਨੂੰ ਦਿੱਤਾ ਪੂਰਨ ਸਮਰਥਨ ਅਗਲੀ ਖ਼ਬਰ ਧੂਰੀ ਦੇ ਖ਼ੂਨੀ ਕੱਕੜਵਾਲ ਚੌਂਕ ਦੀਆਂ ਲਾਈਟਾਂ ਦਾ ਮਸਲਾ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪੁੱਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।