28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮਾਤਾ ਹਰਪਾਲ ਕੌਰ ਨੇ ਸਵ. ਨੇਹਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਧੂਰੀ, 27 ਅਗਸਤ (ਲਖਵੀਰ ਸਿੰਘ ਧਾਂਦਰਾ) - ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਜੀ ਮਾਤਾ ਹਰਪਾਲ ਕੌਰ ਨੇ ਅੱਜ ਸਵਰਗੀ ਨੇਹਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਸ ਦੁੱਖਦਾਈ ਘੜੀ ਵਿੱਚ ਉਨ੍ਹਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੇਹਾ ਦੀ ਬੇਵਕਤੀ ਮੌਤ ਬਹੁਤ ਹੀ ਦੁਖਦਾਈ ਅਤੇ ਦਿਲ ਨੂੰ ਝੰਜੋੜ ਦੇਣ ਵਾਲੀ ਘਟਨਾ ਹੈ।

ਮਾਤਾ ਹਰਪਾਲ ਕੋਰ ਦੀ ਫੋਟੋ। 28-08-2026
ਧੂਰੀ, 27 ਅਗਸਤ (ਲਖਵੀਰ ਸਿੰਘ ਧਾਂਦਰਾ) - ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਜੀ ਮਾਤਾ ਹਰਪਾਲ ਕੌਰ ਨੇ ਅੱਜ ਸਵਰਗੀ ਨੇਹਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਸ ਦੁੱਖਦਾਈ ਘੜੀ ਵਿੱਚ ਉਨ੍ਹਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੇਹਾ ਦੀ ਬੇਵਕਤੀ ਮੌਤ ਬਹੁਤ ਹੀ ਦੁਖਦਾਈ ਅਤੇ ਦਿਲ ਨੂੰ ਝੰਜੋੜ ਦੇਣ ਵਾਲੀ ਘਟਨਾ ਹੈ। ਮਾਤਾ ਹਰਪਾਲ ਕੌਰ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਅਤੇ ਸਮੁੱਚੀ ਸਰਕਾਰ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਨੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਨੇਹਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਧੂਰੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ।
ਪਿਛਲੀ ਖ਼ਬਰ ਜਥੇਦਾਰ ਗੜਗੱਜ ਅਤੇ ਪ੍ਰਧਾਨ ਧਾਮੀ ਵਲੋਂ ਇੰਦਰਜੀਤ ਸਿੰਘ ਮੁੰਡੇ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸਾਨੂੰ ਗੁਰੂ ਸਾਹਿਬਾਨਾਂ ਦੇ ਦੱਸੇ ਰਸਤੇ ’ਤੇ ਚੱਲਣਾ ਜ਼ਰੂਰੀ-ਪ੍ਰਧਾਨ ਗੁਰਦੀਪ ਸਿੰਘ ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।