30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਅਕਾਲ ਕੌਂਸਲ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ‘ਰਾਸ਼ਟਰੀ ਖੇਡ ਦਿਵਸ’ ਸ਼ਾਨੋ-ਸ਼ੌਕਤ ਨਾਲ ਮਨਾਇਆ

ਮਸਤੂਆਣਾ ਸਾਹਿਬ, 29 ਅਗਸਤ (ਦਮਦਮੀ) - ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵੱਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੀ ਜਨਮ ਜਯੰਤੀ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਬੜੇ ਹੀ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਖੇਡ ਮੁਕਾਬਲਿਆਂ ਅਤੇ ਜਾਗਰੂਕਤਾ ਸਮਾਗਮਾਂ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ।

ਅਜੀਤ ਡੈਸਕ 30-08-2026
ਮਸਤੂਆਣਾ ਸਾਹਿਬ, 29 ਅਗਸਤ (ਦਮਦਮੀ) - ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵੱਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੀ ਜਨਮ ਜਯੰਤੀ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਬੜੇ ਹੀ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਖੇਡ ਮੁਕਾਬਲਿਆਂ ਅਤੇ ਜਾਗਰੂਕਤਾ ਸਮਾਗਮਾਂ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਅਤੇ ਯੂ.ਕੇ. ਸੇਵਾਵਾਂ ਸੰਗਰੂਰ ਦੇ ਸਹਿਯੋਗ ਨਾਲ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ਲੜਕੇ ਅਤੇ ਲੜਕੀਆਂ ਦੀ ਕ੍ਰਾਸ ਕੰਟਰੀ ਦੌੜ ਕਰਵਾਈ ਗਈ। ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਕ੍ਰਮਵਾਰ 4,000, 3,000 ਅਤੇ 2,000 ਰੁਪਏ ਦੇ ਨਕਦ ਇਨਾਮ ਦਿੱਤੇ ਗਏ। ਇਸਦੇ ਨਾਲ ਹੀ ਸ. ਮਨਜੀਤ ਸਿੰਘ ਬਾਲੀਆਂ ਵੱਲੋਂ ਆਪਣੇ ਸਪੁੱਤਰ ਦੀ ਯਾਦ ਵਿੱਚ ਜੇਤੂਆਂ ਨੂੰ ਟੀ-ਸ਼ਰਟਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਦ੍ਰੋਣਾਚਾਰੀਆ ਐਵਾਰਡੀ ਕੋਚ ਸ. ਜੀਵਨ ਜੋਤ ਸਿੰਘ ਤੇਜਾ ਡਾਇਰੈਕਟਰ ਪੀਆਈਐੱਸ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਜ਼ਿਲ੍ਹਾ ਪਰਿਸ਼ਦ ਸੰਗਰੂਰ ਦੇ ਚੇਅਰਮੈਨ ਸ. ਰਛਪਾਲ ਸਿੰਘ ਭੁੱਲਰਹੇੜੀ ਅਤੇ ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਸ. ਰਣਜੋਧ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ। ਬੁਲਾਰਿਆਂ ਨੇ ਨੌਜਵਾਨਾਂ ਨੂੰ ਮੇਜਰ ਧਿਆਨ ਚੰਦ ਜੀ ਦੇ ਅਨੁਸ਼ਾਸਨ ਤੋਂ ਪ੍ਰੇਰਣਾ ਲੈਣ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਊਣ ਦਾ ਹੋਕਾ ਦਿੱਤਾ। ਖੇਡ ਦਿਵਸ ਦੇ ਸਬੰਧ ਵਿੱਚ ਹੀ ਅਕਾਲ ਡਿਗਰੀ ਕਾਲਜ ਵਿਖੇ ਪ੍ਰਿੰਸੀਪਲ ਡਾ. ਅਮਨਦੀਪ ਕੌਰ ਦੀ ਅਗਵਾਈ ਅਤੇ ਪ੍ਰੋ. ਸੁਖਵਿੰਦਰ ਸਿੰਘ ਸੁੱਖੀ ਦੀ ਦੇਖ-ਰੇਖ ਹੇਠ ਰੱਸਾਕਸ਼ੀ ਦੇ ਫਸਵੇਂ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਅਤੇ ਸਟਾਫ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਅਕਾਲ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਵਿਖੇ ਪ੍ਰਿੰਸੀਪਲ ਡਾ. ਰਾਜਿੰਦਰ ਸਿੰਘ ਦੀ ਅਗਵਾਈ ਹੇਠ ਛੋਟੇ ਬੱਚਿਆਂ ਦੀ ਖਾਸ ‘ਮੌਰਨਿੰਗ ਯੋਗਾ ਕਲਾਸ’ ਲਗਾਈ ਗਈ ਅਤੇ ਸੀਨੀਅਰ ਕਲਾਸਾਂ ਦੇ ਵਿਦਿਆਰਥੀਆਂ ਨੇ ਪਿੰਡ ਵਿੱਚ ‘ਸਟੇਅ ਫਿੱਟ’ ਦੇ ਨਾਅਰੇ ਹੇਠ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ। ਇਸ ਮੌਕੇ ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਵੱਲੋਂ ਸਮੂਹ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇੱਕ ਚੰਗੇ ਭਵਿੱਖ ਲਈ ਜਿੱਥੇ ਉੱਚ-ਮਿਆਰੀ ਸਿੱਖਿਆ ਜ਼ਰੂਰੀ ਹੈ, ਉੱਥੇ ਹੀ ਖੇਡਾਂ ਮਨੁੱਖ ਨੂੰ ਸਰੀਰਕ, ਮਾਨਸਿਕ ਅਤੇ ਬੌਧਿਕ ਤੌਰ ‘ਤੇ ਮਜ਼ਬੂਤ ਬਣਾਉਂਦੀਆਂ ਹਨ। ਹਰੇਕ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ-ਨਾਲ ਕਿਸੇ ਨਾ ਕਿਸੇ ਖੇਡ ਦਾ ਹਿੱਸਾ ਜ਼ਰੂਰ ਬਣਨਾ ਚਾਹੀਦਾ ਹੈ ਤਾਂ ਜੋ ਅਨੁਸ਼ਾਸਨ ਅਤੇ ਸਕਾਰਾਤਮਿਕ ਸੋਚ ਨਾਲ ਸਮਾਜ ਦੀ ਬਿਹਤਰੀ ਵਿੱਚ ਯੋਗਦਾਨ ਪਾਇਆ ਜਾ ਸਕੇ। ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਕਾਲਜ ਮੈਨੇਜਮੈਂਟ ਵੱਲੋਂ ਸੀਨੀਅਰ ਕੌਂਸਲ ਮੈਂਬਰ ਬਲਦੇਵ ਸਿੰਘ ਭੰਮਾਵੱਦੀ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਕਾਕਾ ਹਰਿੰਦਰਵੀਰ ਸਿੰਘ ਫਤਿਹਗੜ੍ਹ, ਡਾ. ਜਤਿੰਦਰ ਦੇਵ ਅਤੇ ਹੋਰ ਵੱਖ ਵੱਖ ਵਿਦਿਅਕ ਸੰਸਥਾਵਾਂ ਦੇ ਸਟਾਫ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ ਅਗਲੀ ਖ਼ਬਰ ਜਲਵਾਣਾ ਸਕੂਲ ਦੇ ਜ਼ਿਲ੍ਹਾ ਪੱਧਰ ’ਤੇ ਜੇਤੂ ਰਹੇ ਖਿਡਾਰੀਆਂ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।