30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਤੀਆਂ ਦਾ ਮੇਲਾ ਧੂਮਧਾਮ ਨਾਲ ਮਨਾਇਆ

ਧੂਰੀ, 29 ਅਗਸਤ (ਲਖਵੀਰ ਸਿੰਘ ਧਾਂਦਰਾ) ਆਸਰਾ ਵੈਲਫ਼ੇਅਰ ਫਾਊਂਡੇਸ਼ਨ ਧੂਰੀ ਅਤੇ ਗ੍ਰਾਮ ਪੰਚਾਇਤ ਧਾਂਦਰਾ ਵੱਲੋਂ ਪਿੰਡ ਧਾਂਦਰਾ ਵਿਖੇ ਪ੍ਰਧਾਨ ਪ੍ਰਿਤਪਾਲ ਸਿੰਘ ਪ੍ਰੀਤ ਢੀਂਡਸਾ ਦੀ ਰਹਿਨੁਮਾਈ ਹੇਠ ‘ਤੀਆਂ ਦਾ ਮੇਲਾ’ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ। ਇਸ ਸੱਭਿਆਚਾਰਕ ਸਮਾਗਮ ਵਿੱਚ ਪਿੰਡ ਅਤੇ ਆਸ-ਪਾਸ ਦੇ ਇਲਾਕੇ ਦੀਆਂ ਧੀਆਂ-ਭੈਣਾਂ ਅਤੇ ਮੁਟਿਆਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 30-08-2026
ਧੂਰੀ, 29 ਅਗਸਤ (ਲਖਵੀਰ ਸਿੰਘ ਧਾਂਦਰਾ) ਆਸਰਾ ਵੈਲਫ਼ੇਅਰ ਫਾਊਂਡੇਸ਼ਨ ਧੂਰੀ ਅਤੇ ਗ੍ਰਾਮ ਪੰਚਾਇਤ ਧਾਂਦਰਾ ਵੱਲੋਂ ਪਿੰਡ ਧਾਂਦਰਾ ਵਿਖੇ ਪ੍ਰਧਾਨ ਪ੍ਰਿਤਪਾਲ ਸਿੰਘ ਪ੍ਰੀਤ ਢੀਂਡਸਾ ਦੀ ਰਹਿਨੁਮਾਈ ਹੇਠ ‘ਤੀਆਂ ਦਾ ਮੇਲਾ’ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ। ਇਸ ਸੱਭਿਆਚਾਰਕ ਸਮਾਗਮ ਵਿੱਚ ਪਿੰਡ ਅਤੇ ਆਸ-ਪਾਸ ਦੇ ਇਲਾਕੇ ਦੀਆਂ ਧੀਆਂ-ਭੈਣਾਂ ਅਤੇ ਮੁਟਿਆਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮਾਗਮ ਦੌਰਾਨ ਪੰਜਾਬੀ ਸੱਭਿਆਚਾਰ ਦੇ ਰੰਗ ਪੂਰੀ ਤਰ੍ਹਾਂ ਨਾਲ ਬਿਖਰੇ ਹੋਏ ਨਜ਼ਰ ਆਏ। ਇਸ ਮੋਕੇ ਧੀਆਂ ਨੂੰ ਸੰਧਾਰੇ ਵੀ ਦਿੱਤੇ ਗਏ ਅਤੇ ਜਿਨ੍ਹਾਂ ਭੇਣਾਂ ਦੇ ਭਰਾ ਨਹੀਂ, ਉਨ੍ਹਾਂ ਭੇਣਾਂ ਤੋ ਸੰਸਥਾ ਦੇ ਪ੍ਰਧਾਨ ਪ੍ਰੀਤ ਢੀਂਡਸਾ ਨੇ ਰੱਖੜੀਆਂ ਬਣਵਾਇਆਂ। ਇਸ ਮੌਕੇ ਰੰਗ-ਬਿਰੰਗੀਆਂ ਪੁਸ਼ਾਕਾਂ ਵਿੱਚ ਸਜੀਆਂ ਮੁਟਿਆਰਾਂ ਨੇ ਲੋਕ-ਗੀਤਾਂ ਅਤੇ ਗਿੱਧੇ ਦੀਆਂ ਧਮਾਲਾਂ ਨਾਲ ਸਮੁੱਚੇ ਮਾਹੌਲ ਨੂੰ ਖੁਸ਼ਨੁਮਾ ਅਤੇ ਰੰਗਲਾ ਬਣਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਪ੍ਰਿਤਪਾਲ ਸਿੰਘ ਪ੍ਰੀਤ ਢੀਂਡਸਾ ਨੇ ਆਖਿਆ ਕਿ ਅਜਿਹੇ ਮੇਲੇ ਸਾਡੇ ਅਮੀਰ ਵਿਰਸੇ ਅਤੇ ਭਾਈਚਾਰਕ ਸਾਂਝ ਦੇ ਪ੍ਰਤੀਕ ਹਨ। ਪੱਛਮੀ ਸੱਭਿਆਚਾਰ ਦੇ ਪ੍ਰਭਾਵ ਹੇਠ ਅਲੋਪ ਹੋ ਰਹੇ ਸਾਡੇ ਪੁਰਾਤਨ ਤਿਉਹਾਰਾਂ ਨੂੰ ਜਿਉਂਦਾ ਰੱਖਣ ਲਈ ਅਜਿਹੇ ਉਪਰਾਲੇ ਸਮੇਂ ਦੀ ਮੁੱਖ ਲੋੜ ਹਨ। ਉਨ੍ਹਾਂ ਕਿਹਾ ਕਿ ਆਸਰਾ ਵੈਲਫ਼ੇਅਰ ਫਾਊਂਡੇਸ਼ਨ ਸਮਾਜ ਸੇਵੀ ਕਾਰਜਾਂ ਦੇ ਨਾਲ-ਨਾਲ ਪੰਜਾਬੀ ਵਿਰਸੇ ਦੇ ਸੰਭਾਲ ਲਈ ਹਮੇਸ਼ਾ ਵਚਨਬੱਧ ਹੈ। ਸਮਾਗਮ ਦੇ ਅੰਤ ਵਿੱਚ ਫਾਊਂਡੇਸ਼ਨ ਦੇ ਪ੍ਰਬੰਧਕਾਂ ਵੱਲੋਂ ਮੇਲੇ ਵਿੱਚ ਸ਼ਿਰਕਤ ਕਰਨ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਮੁਟਿਆਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਜਸਪਾਲ ਸਿੰਘ ਮਿਸਰਾ ਅਤੇ ਸੰਸਥਾ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਮੁਲਾਜ਼ਮਾਂ ਦੀ ਹੜਤਾਲ ਬਾਰੇ ਐਕਸ ’ਤੇ ਕੀਤੀ ਪੋਸਟ ਨਿਰੀ ਬੌਖਲਾਹਟ ਅਗਲੀ ਖ਼ਬਰ ਥੰਮ੍ਹ ਪੇਟਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।