31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਤੀਆਂ ਦਾ ਤਿਉਹਾਰ ਮਨਾਇਆ

ਲਹਿਰਾਗਾਗਾ, 30 ਅਗਸਤ (ਅਸ਼ੋਕ ਗਰਗ) - ਨੇੜਲੇ ਪਿੰਡ ਰਾਏਧਰਾਣਾ ਵਿਖੇ ਪਿੰਡ ਦੇ ਸਰਪੰਚ ਗੁਰਜੀਤ ਸਿੰਘ ਫੌਜੀ ਦੀ ਧਰਮ ਪਤਨੀ ਗੁਰਵਿੰਦਰ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਪੰਜਾਬੀ ਸੱਭਿਆਚਾਰਕ ਰੰਗ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਔਰਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਦਿਆਂ ਤੀਆਂ ਦੀਆਂ ਰਵਾਇਤੀ ਖੁਸ਼ੀਆਂ ਸਾਂਝੀਆਂ ਕੀਤੀਆਂ।

ਅਜੀਤ ਡੈਸਕ 31-08-2026
ਲਹਿਰਾਗਾਗਾ, 30 ਅਗਸਤ (ਅਸ਼ੋਕ ਗਰਗ) - ਨੇੜਲੇ ਪਿੰਡ ਰਾਏਧਰਾਣਾ ਵਿਖੇ ਪਿੰਡ ਦੇ ਸਰਪੰਚ ਗੁਰਜੀਤ ਸਿੰਘ ਫੌਜੀ ਦੀ ਧਰਮ ਪਤਨੀ ਗੁਰਵਿੰਦਰ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਪੰਜਾਬੀ ਸੱਭਿਆਚਾਰਕ ਰੰਗ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਔਰਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਦਿਆਂ ਤੀਆਂ ਦੀਆਂ ਰਵਾਇਤੀ ਖੁਸ਼ੀਆਂ ਸਾਂਝੀਆਂ ਕੀਤੀਆਂ।ਸਮਾਗਮ ਵਿਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਧਰਮ ਪਤਨੀ ਸੀਮਾ ਗੋਇਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਹੋਇਆ ਮਹੱਤਵਪੂਰਨ ਤਿਉਹਾਰ ਹੈ, ਜੋ ਔਰਤਾਂ ਨੂੰ ਆਪਣੀਆਂ ਪੁਰਾਣੀਆਂ ਰਵਾਇਤਾਂ, ਲੋਕ ਗੀਤਾਂ ਅਤੇ ਸੱਭਿਆਚਾਰ ਨਾਲ ਜੋੜਦਾ ਹੈ। ਉਨ੍ਹਾਂ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਇਸ ਤਰ੍ਹਾਂ ਦੇ ਸੱਭਿਆਚਾਰਕ ਸਮਾਗਮ ਕਰਵਾਉਣ ਦੀ ਸ਼ਲਾਘਾ ਕੀਤੀ। ਇਸ ਦੌਰਾਨ ਔਰਤਾਂ ਨੇ ਪੰਜਾਬੀ ਲੋਕ ਗੀਤਾਂ ਅਤੇ ਬੋਲੀਆਂ ਦਾ ਆਨੰਦ ਮਾਣਿਆ ਅਤੇ ਤੀਆਂ ਦੀ ਰਵਾਇਤੀ ਰੌਣਕ ਨੂੰ ਹੋਰ ਵਧਾਇਆ। ਇਸ ਮੌਕੇ ਸਾਬਕਾ ਸਰਪੰਚ ਰਾਮਪਾਲ ਸਿੰਘ ਵਲੋਂ ਪਹੁੰਚੇ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ਨੂੰ ਸਫਲ ਬਣਾਉਣ ਵਿੱਚ ਗੁਰਵਿੰਦਰ ਕੌਰ ਅਤੇ ਪਿੰਡ ਦੀਆਂ ਔਰਤਾਂ ਨੇ ਅਹਿਮ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਵਿਦਿਆਰਥੀਆਂ ਤੇ ਸਟਾਫ਼ ਦੀ ਭਲਾਈ ਲਈ ਨਿੱਜੀ ਹਸਪਤਾਲ ਨਾਲ ਮੈਡੀਕਲ ਸਮਝੌਤਾ ਅਗਲੀ ਖ਼ਬਰ ਪੰਜਾਬ ਤੋਂ ਚੰਡੀਗੜ੍ਹ ਧਰਨੇ ਲਈ ਵੱਡੀ ਗਿਣਤੀ ’ਚ ਕਿਸਾਨ ਪਹੁੰਚਣਗੇ - ਸੂਬਾ ਪ੍ਰਧਾਨ ਕਾਦੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।