31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਖਨੌਰੀ ਕੰਨਿਆ ਸਕੂਲ ਦੀਆਂ ਜੂਡੋ ਖਿਡਾਰਨਾਂ ਨੇ ਜ਼ਿਲ੍ਹਾ ਪੱਧਰ ’ਤੇ ਗੱਡੇ ਜਿੱਤ ਦੇ ਝੰਡੇ

ਖਨੌਰੀ, 30 ਅਗਸਤ (ਬਲਵਿੰਦਰ ਸਿੰਘ ਥਿੰਦ) - ਪੀ. ਐੱਮ.

ਅਜੀਤ ਡੈਸਕ 31-08-2026
ਖਨੌਰੀ, 30 ਅਗਸਤ (ਬਲਵਿੰਦਰ ਸਿੰਘ ਥਿੰਦ) - ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ), ਖਨੌਰੀ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਜੂਡੋ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 9 ਸੋਨੇ ਅਤੇ 2 ਚਾਂਦੀ ਦੇ ਤਮਗੇ ਜਿੱਤ ਕੇ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਖੇਡ ਪ੍ਰੇਮੀਆਂ ਵਲੋਂ ਵੀ ਜੇਤੂ ਖਿਡਾਰਨਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਸੰਗਰੂਰ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਜੂਡੋ ਖੇਡਾਂ ਵਿੱਚ ਖਨੌਰੀ ਦੇ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਬੰਗਾ ਜ਼ੋਨ ਵਲੋਂ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੌਰਾਨ ਖਿਡਾਰਨਾਂ ਨੇ ਪੂਰੀ ਮਿਹਨਤ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨਾਲ ਖੇਡਦਿਆਂ ਵੱਖ-ਵੱਖ ਵਰਗਾਂ ਵਿੱਚ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ। ਸਕੂਲ ਦੀਆਂ ਵਿਦਿਆਰਥਣਾਂ ਵਿੱਦਿਆ ਭਾਰਤੀ, ਜਸਵਿੰਦਰ ਕੌਰ, ਤਮੰਨਾ, ਮਾਹੀਂ, ਦਿਪਾਂਸੀ, ਹਰਮਨ ਕੌਰ, ਮਨਜੋਤ ਕੌਰ, ਲਕਸ਼ਮੀ, ਦੇਵ ਕੰਨਿਆ ਅਤੇ ਸੇਜਲ ਨੇ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦ ਿਆਂ ਤਮਗੇ ਆਪਣੇ ਨਾਮ ਕੀਤੇ। ਇਨ੍ਹਾਂ ਖਿਡਾਰਨਾਂ ਦੀ ਬਿਹਤਰੀਨ ਕਾਰਗੁਜ਼ਾਰੀ ਸਦਕਾ ਬੰਗਾ ਜ਼ੋਨ ਨੇ ਜੂਡੋ ਵਿੱਚ ਓਵਰਆਲ ਟਰਾਫੀ ’ਤੇ ਕਬਜ਼ਾ ਕੀਤਾ। ਇਸ ਟਰਾਫੀ ਨੂੰ ਜਿੱਤਣ ਵਿੱਚ ਖਨੌਰੀ ਦੇ ਕੰਨਿਆ ਸਕੂਲ ਦੀਆਂ ਖਿਡਾਰਨਾਂ ਦਾ 100 ਫ਼ੀਸਦੀ ਯੋਗਦਾਨ ਰਿਹਾ। ਵਿਦਿਆਰਥਣਾਂ ਦੀ ਇਸ ਉਪਲਬਧੀ ’ਤੇ ਸਕੂਲ ਦੇ ਪ੍ਰਿੰਸੀਪਲ ਬਲਵਿੰਦਰ ਕੁਮਾਰ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਬਲਵਿੰਦਰ ਕੁਮਾਰ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਮਹੱਤਵਪੂਰਨ ਹੈ। ਇਸ ਮੌਕੇ ਡੀ.ਪੀ. ਗਗਨਦੀਪ ਸਿੰਘ ਅਤੇ ਮਨਪ੍ਰੀਤ ਕੌਰ ਨੇ ਵੀ ਜੂਡੋ ਖਿਡਾਰਨਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਹ ਕਾਮਯਾਬੀ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਹੋਣਹਾਰ ਖਿਡਾਰਨਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਕੇ ਸਕੂਲ ਅਤੇ ਖੇਤਰ ਦਾ ਨਾਮ ਹੋਰ ਰੌਸ਼ਨ ਕਰਨਗੀਆਂ। ਖਨੌਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲਿਆਂ ਵਿੱਚ 11 ਤਮਗੇ ਜਿੱਤਣਾ ਸਕੂਲ ਲਈ ਮਾਣ ਵਾਲੀ ਗੱਲ ਹੈ ਅਤੇ ਇਹ ਪ੍ਰਾਪਤੀ ਹੋਰਨਾਂ ਵਿਦਿਆਰਥਣਾਂ ਨੂੰ ਵੀ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪ੍ਰੇਰਣਾ ਦਾ ਸਰੋਤ ਬਣੇਗੀ।
ਪਿਛਲੀ ਖ਼ਬਰ ਮਿੱਡ-ਡੇ-ਮੀਲ ਵਰਕਰਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਬੀ.ਐੱਡ. ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।