31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅਮਰਗੜ੍ਹ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਮਰਗੜ੍ਹ, 30 ਅਗਸਤ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਮਨੁੱਖੀ ਅਧਿਕਾਰਾਂ ਦੀ ਰਾਖੀ ਨੂੰ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤ ਕਰਨ ਲਈ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ ਦੀ ਮੁਹਿੰਮ ਜਾਰੀ ਹੈ। ਇਸੇ ਤਹਿਤ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅਮਰਗੜ੍ਹ ਵਿਖੇ ਓਪਨ ਹੀਅਰਿੰਗ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਨਿਪਟਾਰੇ ਲਈ ਹਦਾਇਤਾਂ ਦਿੱਤੀਆਂ।

ਅਜੀਤ ਡੈਸਕ 31-08-2026
ਅਮਰਗੜ੍ਹ, 30 ਅਗਸਤ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਮਨੁੱਖੀ ਅਧਿਕਾਰਾਂ ਦੀ ਰਾਖੀ ਨੂੰ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤ ਕਰਨ ਲਈ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ ਦੀ ਮੁਹਿੰਮ ਜਾਰੀ ਹੈ। ਇਸੇ ਤਹਿਤ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅਮਰਗੜ੍ਹ ਵਿਖੇ ਓਪਨ ਹੀਅਰਿੰਗ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਨਿਪਟਾਰੇ ਲਈ ਹਦਾਇਤਾਂ ਦਿੱਤੀਆਂ।ਸਮਾਜ ਸੇਵੀ ਸਤੀਸ਼ ਐਨ.ਜੀ.ਓ ਵਰਕਰ ਅਮਰਗੜ੍ਹ ਵੱਲੋਂ ਆਪਣੇ ਸਾਥੀਆਂ ਸਮੇਤ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਆਪਣੇ ਸੰਬੋਧਨ ਦੌਰਾਨ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਨਾਗਰਿਕ ਦੇ ਮੂਲ ਅਤੇ ਮਾਨਵੀ ਅਧਿਕਾਰ ਸੁਰੱਖਿਅਤ ਰਹਿਣ। ਲੋਕਾਂ ਤੱਕ ਪਹੁੰਚ ਆਸਾਨ ਬਣਾਉਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ 10 ਤੋਂ 15 ਮੈਂਬਰਾਂ ਵਾਲੇ ਕੋਰ ਗਰੁੱਪ ਬਣਾਏ ਗਏ ਹਨ, ਜਿਨ੍ਹਾਂ ਵਿਚ ਐਡਵੋਕੇਟ, ਡਾਕਟਰ, ਸੇਵਾ-ਮੁਕਤ ਅਧਿਕਾਰੀ ਅਤੇ ਸੂਝਵਾਨ ਨੌਜਵਾਨ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਜਾਗਰੂਕਤਾ ਮੁਹਿੰਮਾਂ ਅਤੇ ਕੈਂਪਾਂ ਕਾਰਨ ਕਮਿਸ਼ਨ ਕੋਲ ਆਉਣ ਵਾਲੀਆਂ ਸ਼ਿਕਾਇਤਾਂ ਦੀ ਗਿਣਤੀ ਰੋਜ਼ਾਨਾ 10-15 ਤੋਂ ਵੱਧ ਕੇ ਲਗਭਗ 500 ਹੋ ਗਈ ਹੈ। ਉਨ੍ਹਾਂ ਕਿਹਾ ਕਿ ਬਕਾਇਆ ਬਿੱਲ ਦੇ ਨਾਂ ਤੇ ਮ੍ਰਿਤਕ ਦੇਹ ਰੋਕਣਾ ਗੰਭੀਰ ਮਨੁੱਖੀ ਅਧਿਕਾਰ ਮਾਮਲਾ ਹੈ। ਇਸ ਤੋਂ ਇਲਾਵਾ ਸਿਹਤ ਸੇਵਾਵਾਂ, ਐਂਬੂਲੈਂਸ, ਬਲੱਡ ਬੈਂਕ ਅਤੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ਨਾਲ ਸਬੰਧਤ ਸ਼ਿਕਾਇਤਾਂ ਨੂੰ ਵੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਸਮਾਜਿਕ ਸੰਸਥਾਵਾਂ ਅਤੇ ਜਾਗਰੂਕ ਨਾਗਰਿਕਾਂ ਨੂੰ ਕਮਿਸ਼ਨ ਦੇ ਅੱਖਾਂ ਅਤੇ ਕੰਨ ਬਣ ਕੇ ਲੋਕਾਂ ਦੇ ਹੱਕਾਂ ਦੀ ਰਾਖੀ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਿੰਪੀ ਗਰਗ,ਡੀ.ਐਸ.ਪੀ ਅਮਰਗੜ੍ਹ ਦੀਪਇੰਦਰ ਸਿੰਘ, ਸਤੀਸ਼ ਐਨ.ਜੀ.ਓ ਵਰਕਰ ਅਮਰਗੜ੍ਹ,ਨਗਰ ਪੰਚਾਇਤ ਅਮਰਗੜ੍ਹ ਦੇ ਪ੍ਰਧਾਨ ਮੈਡਮ ਰੁਚਿਕਾ ਕੌੜਾ ਦੇ ਪਤੀ ਸਮਾਜ ਸੇਵੀ ਦੀਪਕ ਕੌੜਾ,ਜ਼ਿਲ੍ਹਾ ਮਾਲ ਅਫ਼ਸਰ ਨਵਜੋਤ ਤਿਵਾੜੀ, ਨਿੱਜੀ ਸਕੱਤਰ ਟੂ ਮੈਂਬਰ ਬੀ.ਐਸ.ਬੇਦੀ,ਸਿਵਲ ਸਰਜਨ ਡਾ. ਪਰਦੀਪ ਕੁਮਾਰ, ਡੀ.ਐਫ.ਐਸ.ਸੀ ਮੁਨੀਸ ਪਜਨੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਬੜਿੰਗ, ਕਾਰਜ ਸਾਧਕ ਅਫਸਰ ਅਸ਼ੀਸ਼ ਕੁਮਾਰ, ਨਾਇਬ ਤਹਿਸੀਲਦਾਰ ਅਮਰਗੜ੍ਹ ਪ੍ਰਵੀਨ ਕੁਮਾਰ,ਵਿਧਾਇਕ ਦੇ ਨਿੱਜੀ ਸਕੱਤਰ ਅਭੀਜੋਤ ਸਿੰਘ ਨਾਗਰਾ, ਸਕੱਤਰ ਗੁਰਪ੍ਰੀਤ ਸਿੰਘ ਨਿਆਮਤਪੁਰ,ਸਰਪੰਚ ਮਨਪ੍ਰੀਤ ਸਿੰਘ ਮਨੀ ਨੰਗਲ,ਸਰਪੰਚ ਸੁਖਵਿੰਦਰ ਸਿੰਘ ਸਾਹੀ ਝੱਲ, ਲਵਦੀਪ ਸਿੰਘ ਮੰਨਵੀ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਪੰਚਾਇਤੀ ਨੁਮਾਇੰਦੇ, ਐਨ.ਜੀ.ਓਜ਼, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਅਤੇ ਹੋਰ ਪ੍ਰਮੁੱਖ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਾਨਦਾਰ ਪ੍ਰਬੰਧਾਂ ਲਈ ਮੈਨੇਜਰ ਅਮਰੀਕ ਸਿੰਘ ਬਰਨਾਲਾ ਦਾ ਸਨਮਾਨ ਅਗਲੀ ਖ਼ਬਰ ਟੈਗੋਰ ਵਿਦਿਆਲਿਆ ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।