01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਢੰਡੋਲੀ ਕਲਾਂ ’ਚ 6 ਕਰੋੜ ਤੋਂ ਵੱਧ ਦੇ ਵਿਕਾਸ ਕਾਰਜਾਂ ਨੂੰ ਮਿਲੀ ਰਫ਼ਤਾਰ

ਦਿੜ੍ਹਬਾ ਮੰਡੀ , 31 ਅਗਸਤ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਛਾਜਲੀ) - ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਢੰਡੋਲੀ ਕਲਾਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ. ਵੀ.

ਅਜੀਤ ਡੈਸਕ 01-09-2026
ਦਿੜ੍ਹਬਾ ਮੰਡੀ , 31 ਅਗਸਤ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਛਾਜਲੀ) - ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਢੰਡੋਲੀ ਕਲਾਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਅਤੇ 1 ਕਰੋੜ 14 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਪਾਣੀ ਵਾਲੀ ਟੈਂਕੀ ਦੇ ਕੰਮ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਢੰਡੋਲੀ ਕਲਾਂ ਤੋਂ ਰੋਗਲਾ ਤੱਕ 4 ਕਿਲੋਮੀਟਰ ਸੜਕ ਦੇ ਨਿਰਮਾਣ ’ਤੇ 2 ਕਰੋੜ 60 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਨੂੰ ਅਗਲੇ 10 ਤੋਂ 15 ਦਿਨਾਂ ਵਿੱਚ ਮੁਕੰਮਲ ਕਰਨ ਦਾ ਟੀਚਾ ਹੈ। ਇਸ ਤੋਂ ਇਲਾਵਾ ਪਿੰਡ ਵਿੱਚ 1 ਕਰੋੜ 44 ਲੱਖ ਰੁਪਏ ਦੀ ਲਾਗਤ ਨਾਲ ਬਹੁ-ਮੰਤਵੀ ਸਟੇਡੀਅਮ ਦਾ ਕੰਮ ਵੀ ਜਾਰੀ ਹੈ, ਜਿੱਥੇ ਫੁਟਬਾਲ, ਹਾਕੀ, ਕ੍ਰਿਕਟ, ਕਬੱਡੀ ਅਤੇ ਵਾਲੀਬਾਲ ਸਮੇਤ ਵੱਖ-ਵੱਖ ਖੇਡਾਂ ਦੀਆਂ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਪਿੰਡ ਦੇ ਟੋਭੇ ਦੀ 20 ਲੱਖ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਵੀ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ, ਖੇਡਾਂ ਅਤੇ ਰੋਜ਼ਗਾਰ ਦੇ ਮੌਕੇ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਸਮੇਤ ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡ ਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਦਿੜ੍ਹਬਾ ’ਚ ਆਂਗਣਵਾੜੀ ਤੇ ਆਸ਼ਾ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਸਿਲਾਈ ਤੇ ਕਢਾਈ ਸਿਖਲਾਈ ਸੈਂਟਰ ਦਾ ਦੌਰਾ ਕਰਕੇ ਧ... ਅਗਲੀ ਖ਼ਬਰ ਸਾਹਿਤ ਸਭਾ ਧੂਰੀ ਵਲੋਂ ਪਵਨ ਹਰਚੰਦਪੁਰੀ ਦੀ ਪੁਸਤਕ, ਬਲਦੇਵ ਸਿੰਘ ਬੱਦਨ ਦੇ ਕਾਵਿ ਸੰਸਾਰ ਦਾ ਲੋਕ ਅਲੋਚਨਾ ਵਿਧੀ ਅਧਿਐਨ ‘...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।