ਨਗਰ ਕੀਰਤਨ ਸਜਾਇਆ
ਸੁਨਾਮ ਊਧਮ ਸਿੰਘ ਵਾਲਾ, 1 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਗੁਰਦੁਆਰਾ ਗੋਬਿੰਦਪੁਰਾ ਸਾਹਿਬ ਪਾਤਿਸ਼ਾਹੀ ਦਸਵੀਂ ਮੁਹੱਲਾ ਕੋਕੋ ਮਾਜਰੀ ਸੁਨਾਮ ਊਧਮ ਸਿੰਘ ਵਾਲਾ ਦੀ ਗੁਰੂ ਘਰ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਜਗਤ ਜੋਤ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ । ਸ਼ਹਿਰ ਦੇ ਵੱਖ-ਵੱਖ ਬਜਾਰਾਂ ਵਿਚ ਨਗਰ ਕੀਰਤਨ ਦਾ ਥਾਂ- ਥਾਂ ਸਵਾਗਤ ਕੀਤਾ ਗਿਆ ਅਤੇ ਦੁਕਾਨਦਾਰਾਂ ਵਲੋਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਤੇ ਚਾਹ-ਪਕੌੜਿਆਂ ਦੇ ਲੰਗਰ ਵੀ ਲਗਾਏ ਗਏ।
ਸੁਨਾਮ ਊਧਮ ਸਿੰਘ ਵਾਲਾ, 1 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਗੁਰਦੁਆਰਾ ਗੋਬਿੰਦਪੁਰਾ ਸਾਹਿਬ ਪਾਤਿਸ਼ਾਹੀ ਦਸਵੀਂ ਮੁਹੱਲਾ ਕੋਕੋ ਮਾਜਰੀ ਸੁਨਾਮ ਊਧਮ ਸਿੰਘ ਵਾਲਾ ਦੀ ਗੁਰੂ ਘਰ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਜਗਤ ਜੋਤ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ । ਸ਼ਹਿਰ ਦੇ ਵੱਖ-ਵੱਖ ਬਜਾਰਾਂ ਵਿਚ ਨਗਰ ਕੀਰਤਨ ਦਾ ਥਾਂ- ਥਾਂ ਸਵਾਗਤ ਕੀਤਾ ਗਿਆ ਅਤੇ ਦੁਕਾਨਦਾਰਾਂ ਵਲੋਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਤੇ ਚਾਹ-ਪਕੌੜਿਆਂ ਦੇ ਲੰਗਰ ਵੀ ਲਗਾਏ ਗਏ। ਇਸ ਸਮੇ ਭਾਈ ਚਮਕੌਰ ਸਿੰਘ ਚਮਕ ਸੰਗਰੂਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਵਲੋਂ ਸੰਗਤ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਅਤੇ ਗਤਕਾ ਪਾਰਟੀਆਂ ਵਲੋਂ ਆਪਣੀ ਕਲ੍ਹਾ ਦੇ ਜੌਹਰ ਵੀ ਵਿਖਾਏ ਗਏ। ਇਸ ਮੌਕੇ ਬਲਜਿੰਦਰ ਸਿੰਘ, ਬਖਸ਼ੀਸ਼ ਸਿੰਘ, ਰਣਜੀਤ ਸਿੰਘ, ਰਿੰਕੂ ਸਿੰਘ, ਮਨਿੰਦਰ ਸਿੰਘ, ਰਮੀ ਸਿੰਘ, ਹਰਕੇਵਲ ਸਿੰਘ ਅਤੇ ਕਰਨਵੀਰ ਸਿੰਘ ਆਦਿ ਸ਼ਾਮਿਲ ਸਨ।