03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਅੰਤਰ ਸਕੂਲ ਅਥਲੈਟਿਕਸ ਚੈਪੀਅਨਸ਼ਿਪ ਕਰਵਾਈ

ਚੀਮਾ ਮੰਡੀ, 2 ਸਤੰਬਰ (ਗੁਰਜੀਤ ਸਿੰਘ ਚਹਿਲ) - ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਕੌਮੀ ਖੇਡ ਦਿਵਸ ਨੂੰ ਸਮਰਪਿਤ ਸੈਂਟਰ ਪੱਧਰੀ ਇੰਟਰ ਪ੍ਰਾਇਮਰੀ ਸਕੂਲ ਅਥਲੈਟਿਕਸ ਚੈਪੀਅਨਸ਼ਿਪ ਕਰਵਾਈ ਗਈ, ਜਿਸ ਦੀ ਸ਼ੁਰੂਆਤ ਸ਼ੁਰੂਆਤ ਅਕੈਡਮੀ ਵਿਦਿਆਰਥੀਆ ਵਲੋਂ ਕੀਤੇ ਰਸਭਿੰਨੇ ਸ਼ਬਦ ਕੀਰਤਨ ਰਾਹੀਂ ਹੋਈ । ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਪ੍ਰਿੰਸੀਪਲ ਅਨੁਰਾਧਾ ਬੱਬਰ ਅਤੇ ਉਪ ਪ੍ਰਿੰਸੀਪਲ ਰਜੀਵ ਅਰੋੜਾ ਵਲੋਂ ਵੱਖ-ਵੱਖ ਸਕੂਲਾਂ ਤੋਂ ਪੁੱਜੇ ਅਧਿਆਪਕਾਂ ਅਤੇ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ ।

ਅਜੀਤ ਡੈਸਕ 03-09-2026
ਚੀਮਾ ਮੰਡੀ, 2 ਸਤੰਬਰ (ਗੁਰਜੀਤ ਸਿੰਘ ਚਹਿਲ) - ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਕੌਮੀ ਖੇਡ ਦਿਵਸ ਨੂੰ ਸਮਰਪਿਤ ਸੈਂਟਰ ਪੱਧਰੀ ਇੰਟਰ ਪ੍ਰਾਇਮਰੀ ਸਕੂਲ ਅਥਲੈਟਿਕਸ ਚੈਪੀਅਨਸ਼ਿਪ ਕਰਵਾਈ ਗਈ, ਜਿਸ ਦੀ ਸ਼ੁਰੂਆਤ ਸ਼ੁਰੂਆਤ ਅਕੈਡਮੀ ਵਿਦਿਆਰਥੀਆ ਵਲੋਂ ਕੀਤੇ ਰਸਭਿੰਨੇ ਸ਼ਬਦ ਕੀਰਤਨ ਰਾਹੀਂ ਹੋਈ ।ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਪ੍ਰਿੰਸੀਪਲ ਅਨੁਰਾਧਾ ਬੱਬਰ ਅਤੇ ਉਪ ਪ੍ਰਿੰਸੀਪਲ ਰਜੀਵ ਅਰੋੜਾ ਵਲੋਂ ਵੱਖ-ਵੱਖ ਸਕੂਲਾਂ ਤੋਂ ਪੁੱਜੇ ਅਧਿਆਪਕਾਂ ਅਤੇ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ । ਐਥਲੈਟਿਕ ਮੀਟ ਦੌਰਾਨ ਇਲਾਕੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲਾਂ ਦੇ ਪ੍ਰਾਇਮਰੀ ਖਿਡਾਰੀਆਂ ਨੇ ਵੱਖ-ਵੱਖ ਐਥਲੈਟਿਕਸ ਮੁਕਾਬਲੇ ‘ਚ ਉਤਸ਼ਾਹ ਨਾਲ ਭਾਗ ਲਿਆ । ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਖਿਡਾਰੀਆਂ ਨੇ ਵੀ ਆਪਣੀ ਚੰਗੀ ਖੇਡ ਸਦਕਾ ਪੁਜ਼ੀਸ਼ਨਾਂ ਹਾਸਲ ਕੀਤੀਆਂ । ਅਕਾਲ ਅਕੈਡਮੀ ਦੇ ਖਿਡਾਰੀਆਂ ’ਚੋਂ ਕਮਲਪ੍ਰੀਤ ਕੌਰ ਨੇ 200 ਮੀਟਰ ਦੌੜ ’ਚ ਦੂਜਾ ਸਥਾਨ, ਆਗਮਦੀਪ ਸਿੰਘ ਨੇ ਗੋਲਾ ਸੁੱਟਣ ’ਚ ਦੂਜਾ ਸਥਾਨ, ਅਮਨਵੀਰ ਕੌਰ ਨੇ ਗੋਲਾ ਸੁੱਟਣ ’ਚ ਦੂਜਾ ਸਥਾਨ ਅਤੇ ਕੋਮਲਪ੍ਰੀਤ ਕੌਰ ਨੇ ਗੋਲਾ ਸੁੱਟਣ ’ਚ ਤੀਜਾ ਸਥਾਨ ਹਾਸਲ ਕੀਤਾ । ਇਸ ਮੌਕੇ ਖੇਡ ਕਮੇਟੀ ਦੇ ਮੈਂਬਰ ਸ੍ਰੀ ਕੁਲਦੀਪ ਸਿੰਘ ‘ਮਲੂਕਾ’, ਸੈਂਟਰ ਹੈੱਡ ਟੀਚਰ ਕਣਕਵਾਲ; ਹਰਦੀਪ ਸਿੰਘ ਮੁੱਖ ਅਧਿਆਪਕ ਧਰਮਗੜ੍ਹ, ਅਮਰਜੀਤ ਕੌਰ ਮੁੱਖ ਅਧਿਆਪਕ ਰਤਨਗੜ੍ਹ ਪਾਟਿਆਵਾਲੀ, ਕਰਮਜੀਤ ਕੌਰ ਮੁੱਖ ਅਧਿਆਪਕਾ ਦੌਲਾ ਸਿੰਘ ਵਾਲਾ, ਵੀਰਪਾਲ ਕੌਰ ਗੰਢੂਆ ਮੁੱਖ ਅਧਿਆਪਕਾ ਫਤਿਹਗੜ੍ਹ ਅਤੇ ਗੁਰਪ੍ਰੀਤ ਸਿੰਘ ਕਣਕਵਾਲ ਨੇ ਅਕਾਲ ਅਕੈਡਮੀ ਦੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ।
ਪਿਛਲੀ ਖ਼ਬਰ ਬਿਜਲੀ ਉਪ-ਮੰਡਲ ਨੂੰ ਦੋ ਹਿੱਸਿਆਂ ਵਿੱਚ ਵੰਡਣ ਅਤੇ ਖਾਲੀ ਅਸਾਮੀਆਂ ਭਰਨ ਦੀ ਮੰਗ ਅਗਲੀ ਖ਼ਬਰ ਕਾਂਗਰਸ ਪਾਰਟੀ ਦਲਿਤਾਂ ਦੇ ਖਾਤਰ ਹਰ ਮੋਰਚੇ ’ ਤੇ ਡਟੇਗੀ - ਕਮਲ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।