ਮਾਲੇਰਕੋਟਲਾ ਦੀ ਨਵੀਂ ਅਨਾਜ ਮੰਡੀ ’ਚ ਬਾਸਮਤੀ 1509 ਦੀ ਪਹਿਲੀ ਖਰੀਦ 3895 ਰੁਪਏ ’ਚ ਹੋਈ
ਮਾਲੇਰਕੋਟਲਾ, 2 ਸਤੰਬਰ (ਮੁਹੰਮਦ ਹਨੀਫ਼ ਥਿੰਦ) - ਆੜ੍ਹਤੀਆ ਐਸੋਸੀਏਸ਼ਨ ਮਾਲੇਰਕੋਟਲਾ ਦੇ ਪ੍ਰਧਾਨ ਤੀਰਥ ਸਿੰਘ ਵੜੈਚ ਬੁਰਜ ਦੀ ਅਗਵਾਈ ਹੇਠ ਅੱਜ ਨਵੀਂ ਅਨਾਜ ਮੰਡੀ ਮਲੇਰਕੋਟਲਾ ਵਿਖੇ ਬਾਸਮਤੀ 1509 ਦੀ ਪਹਿਲੀ ਬੋਲੀ ਕਰਵਾਈ ਗਈ । ਉਪਰੋਕਤ ਜਾਣਕਾਰੀ ਦਿੰਦਿਆਂ ਪ੍ਰਧਾਨ ਤੀਰਥ ਸਿੰਘ ਵੜੈਚ ਨੇ ਦੱਸਿਆ ਕਿ ਬਾਸਮਤੀ 1509 ਦੀ ਪਹਿਲੀ ਢੇਰੀ ਅਤੁਲ ਟਰੇਡਰਜ਼ ਦੀ ਦੁਕਾਨ ‘ਤੇ 3895 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦ ਕੀਤੀ ਗਈ।
ਮਾਲੇਰਕੋਟਲਾ, 2 ਸਤੰਬਰ (ਮੁਹੰਮਦ ਹਨੀਫ਼ ਥਿੰਦ) - ਆੜ੍ਹਤੀਆ ਐਸੋਸੀਏਸ਼ਨ ਮਾਲੇਰਕੋਟਲਾ ਦੇ ਪ੍ਰਧਾਨ ਤੀਰਥ ਸਿੰਘ ਵੜੈਚ ਬੁਰਜ ਦੀ ਅਗਵਾਈ ਹੇਠ ਅੱਜ ਨਵੀਂ ਅਨਾਜ ਮੰਡੀ ਮਲੇਰਕੋਟਲਾ ਵਿਖੇ ਬਾਸਮਤੀ 1509 ਦੀ ਪਹਿਲੀ ਬੋਲੀ ਕਰਵਾਈ ਗਈ । ਉਪਰੋਕਤ ਜਾਣਕਾਰੀ ਦਿੰਦਿਆਂ ਪ੍ਰਧਾਨ ਤੀਰਥ ਸਿੰਘ ਵੜੈਚ ਨੇ ਦੱਸਿਆ ਕਿ ਬਾਸਮਤੀ 1509 ਦੀ ਪਹਿਲੀ ਢੇਰੀ ਅਤੁਲ ਟਰੇਡਰਜ਼ ਦੀ ਦੁਕਾਨ ‘ਤੇ 3895 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦ ਕੀਤੀ ਗਈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਨਾਜ ਮੰਡੀ ਵਿਖੇ ਆਪਣੀ ਸੁੱਕੀ ਹੋਈ ਫਸਲ ਹੀ ਲੈ ਕੇ ਆਉਣ ਤਾਂ ਜੋ ਕਿਸੇ ਵੀ ਵਰਗ ਨੂੰ ਕਿਸੇ ਵੀ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ । ਉਹਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇਕ-ਇਕ ਦਾਣਾ ਸਮੇਂ ਸਿਰ ਚੁੱਕੇਗੀ। ਜੇਕਰ ਕਿਸੇ ਵੀ ਵਰਗ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਆਉਂਦੀ ਹੈ ਤਾਂ ਉਹ ਉਹਨਾਂ ਨਾਲ ਰਾਬਤਾ ਕਰ ਸਕਦੇ ਹਨ। ਇਸ ਮੌਕੇ ਵਾਈਸ ਪ੍ਰਧਾਨ ਐਡਵੋਕੇਟ ਸੁਖਚੈਨ ਸਿੰਘ ਭੂਦਨ, ਖਜ਼ਾਨਚੀ ਨਛੱਤਰ ਸਿੰਘ ਭੂਦਨ, ਮੀਤ ਪ੍ਰਧਾਨ ਚੌਧਰੀ ਮੁਹੰਮਦ ਸ਼ਬੀਰ ਅਬਦਾਲੀ, ਸਾਬਕਾ ਪ੍ਰਧਾਨ ਵਿਕਾਸ ਜੈਨ, ਰਾਕੇਸ਼ ਗਰਗ ਰੌਕੀ, ਸੰਜੇ ਜਿੰਦਲ, ਸਮਰ ਸ਼ਾਹੀ, ਅਮਰਿੰਦਰ ਸਿੰਘ ਮੰਨਵੀਂ, ਨਸੀਮ ਕਾਜੀ, ਅਭੇ ਜੈਨ, ਅਤੁਲ ਸਿੰਗਲਾ, ਅਸ਼ੀਸ਼ ਕੁਮਾਰ ਆਦਿ ਹਾਜ਼ਰ ਸਨ।