04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ‘ਅਸੁਰੱਖਿਅਤ ਹਾਲਤ’ ’ਚ ਮਿਲੇ ਮਾਸੂਮ ਬੱਚੇ ਨੂੰ ਬਾਲ ਸੁਰੱਖਿਆ ਟੀਮ ਨੇ ਪਰਿਵਾਰ ਨਾਲ ਮਿਲਾਇਆ

ਮਾਲੇਰਕੋਟਲਾ, 3 ਸਤੰਬਰ ( ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਬੱਚਿਆਂ ਦੀ ਸੁਰੱਖਿਆ ਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਲੋਂ ਮਾਲੇਰਕੋਟਲਾ ਵਿਖੇ ਅਸੁਰੱਖਿਅਤ ਹਾਲਤ ’ਚ ਮਿਲੇ ਇੱਕ ਮਾਸੂਮ ਬੱਚੇ ਨੂੰ ਸੁਰੱਖਿਅਤ ਢੰਗ ਨਾਲ ਉਸ ਦੇ ਪਰਿਵਾਰ ਨਾਲ ਮਿਲਾਇਆ ਗਿਆ ।

ਅਜੀਤ ਡੈਸਕ 04-09-2026
ਮਾਲੇਰਕੋਟਲਾ, 3 ਸਤੰਬਰ ( ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਬੱਚਿਆਂ ਦੀ ਸੁਰੱਖਿਆ ਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਲੋਂ ਮਾਲੇਰਕੋਟਲਾ ਵਿਖੇ ਅਸੁਰੱਖਿਅਤ ਹਾਲਤ ’ਚ ਮਿਲੇ ਇੱਕ ਮਾਸੂਮ ਬੱਚੇ ਨੂੰ ਸੁਰੱਖਿਅਤ ਢੰਗ ਨਾਲ ਉਸ ਦੇ ਪਰਿਵਾਰ ਨਾਲ ਮਿਲਾਇਆ ਗਿਆ । ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੀ ਟੀਮ ਨੇ ਦੱਸਿਆ ਕਿ ਸੁਰੱਖਿਆ ਦਫ਼ਤਰ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਇੱਕ ਬੱਚਾ ਕਲੱਬ ਚੌਂਕ ਨੇੜੇ ਰਾਤ ਸਮੇਂ ਅਸੁਰੱਖਿਅਤ ਹਾਲਤ ’ਚ ਮਿਲਿਆ ਹੈ । ਸੂਚਨਾ ਮਿਲਦਿਆਂ ਹੀ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਚਾਈਲਡ ਹੈਲਪਲਾਈਨ ਟੀਮ ਤੇ ਬਾਲ ਸੁਰੱਖਿਆ ਸਟਾਫ਼ ਵਲੋਂ ਤੁਰੰਤ ਕਾਰਵਾਈ ਕੀਤੀ ਗਈ । ਬਾਲ ਸੁਰੱਖਿਆ ਟੀਮ ਦੇ ਤੁਰੰਤ ਯਤਨਾਂ ਸਦਕਾ ਬੱਚੇ ਦੇ ਪਰਿਵਾਰ ਨਾਲ ਸੰਪਰਕ ਸਥਾਪਿਤ ਕੀਤਾ ਤੇ ਉਸ ਦੇ ਮਾਪਿਆਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਬੁਲਾਇਆ ਗਿਆ । ਇਸ ਉਪਰੰਤ ਬੱਚੇ ਤੇ ਉਸ ਦੇ ਮਾਪਿਆਂ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ । ਕਮੇਟੀ ਵਲੋਂ ਬੱਚੇ ਦੀ ਸੁਰੱਖਿਆ, ਭਲਾਈ ਤੇ ਪਰਿਵਾਰਕ ਸਥਿਤੀ ਸਬੰਧੀ ਲੋੜੀਂਦੀ ਜਾਣਕਾਰੀ ਪ੍ਰਾਪਤ ਕਰਨ ਉਪਰੰਤ ਬੱਚੇ ਨੂੰ ਉਨ੍ਹਾਂ ਦੇ ਪਰਿਵਾਰ ਦੇ ਸੁਰੱਖਿਅਤ ਹਵਾਲੇ ਕਰ ਦਿੱਤਾ ਗਿਆ । ਇਸ ਮੌਕੇ ਸੰਬੰਧਿਤ ਵਿਭਾਗ ਦੇ ਕਈ ਅਧਿਕਾਰੀ ਹਾਜ਼ਰ ਸਨ ।
ਪਿਛਲੀ ਖ਼ਬਰ ਸਿਆਸੀ ਬਦਲਾਖੋਰੀ ਤਹਿਤ ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਂਅ ਹਟਾਉਣਾ ਗ਼ੈਰ-ਜਮਹੂਰੀ- ਦਿਓਲ ਕਿਹਾ, ਚੋਣ ਕਮਿਸ਼ਨ ਦੇ ਨ... ਅਗਲੀ ਖ਼ਬਰ ਸ਼ਹਿਰ ’ਚ ਕੱਢੀ ਵਿਸ਼ਾਲ ਕਲਸ਼ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।