04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਵਿਧਾਇਕਾ ਭਰਾਜ ਨੇ 1.21 ਕਰੋੜ ਦੇ ਸੜਕ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਸੰਗਰੂਰ, 3 ਸਤੰਬਰ: (ਧੀਰਜ ਪਸ਼ੌਰੀਆ)- ਸੰਗਰੂਰ ਸ਼ਹਿਰ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਕੁੱਲ 1. 21 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਸੜਕ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ ।

ਅਜੀਤ ਡੈਸਕ 04-09-2026
ਸੰਗਰੂਰ, 3 ਸਤੰਬਰ: (ਧੀਰਜ ਪਸ਼ੌਰੀਆ)- ਸੰਗਰੂਰ ਸ਼ਹਿਰ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਕੁੱਲ 1.21 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਸੜਕ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ । ਇਨ੍ਹਾਂ ਤਹਿਤ 76.04 ਲੱਖ ਰੁਪਏ ਦੀ ਲਾਗਤ ਨਾਲ ਉਭਾਵਾਲ ਰੋਡ ’ਤੇ ਪੈਟਰੋਲ ਪੰਪ ਦੇ ਸਾਹਮਣੇ ਤੋਂ ਯੂਨੀਅਨ ਬੈਂਕ ਤੱਕ ਅਤੇ ਉਭਾਵਾਲ ਫਾਟਕ ਤੋਂ ਟਿਊਬਵੈੱਲ ਤੱਕ ਦੀ ਸੜਕ ਦੇ ਪੁਨਰ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਗਿਆ । ਇਸ ਦੇ ਨਾਲ ਹੀ 45 ਲੱਖ ਰੁਪਏ ਦੀ ਲਾਗਤ ਨਾਲ ਹਰੇੜੀ ਰੋਡ ਦੇ ਪੁਨਰ ਨਿਰਮਾਣ ਕਾਰਜ ਦੀ ਵੀ ਸ਼ੁਰੂਆਤ ਕਰਵਾਈ ਗਈ । ਵਿਧਾਇਕਾ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੰਗਰੂਰ ਸ਼ਹਿਰ ’ਚ ਲੋਕਾਂ ਨੂੰ ਬਿਹਤਰ ਸੜਕਾਂ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਪੁਨਰ ਨਿਰਮਾਣ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਰਾਹਤ ਮਿਲੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਖੇਤਰਾਂ ’ਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ’ਤੇ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਮੁਕੰਮਲ ਕੀਤਾ ਜਾ ਰਿਹਾ ਹੈ । ਇਸ ਮੌਕੇ ਵਿਧਾਇਕਾ ਭਰਾਜ ਨੇ ਸੜਕ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਮੌਜੂਦ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਐਮ.ਸੀ. ਸਾਹਿਬਾਨ ਸਮੇਤ ਸਮੁੱਚੀ ਆਮ ਆਦਮੀ ਪਾਰਟੀ ਦੀ ਟੀਮ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਦੇ ਵਫ਼ਦ ਨੇ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਭਾਈ ਗੁਰਇਕਪ੍ਰੀਤ ਸਿੰਘ ਗੰਡਾ ਸਿੰਘ ਵਾਲਾ ਦੀ ਯਾਦ ’ਚ ਲਗਵਾਈ ਤਿਰਵੈਣੀ ’ਚੋਂ ਰੂਹ ਦਿਸੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।