04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਟੈਗੋਰ ਵਿਦਿਆਲਿਆ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਚੈਂਪੀਅਨਸ਼ਿਪ ’ਚ ਜਿੱਤੇ 33 ਤਗਮੇ

ਲੌਂਗੋਵਾਲ, 3 ਸਤੰਬਰ (ਵਿਨੋਦ ਸ਼ਰਮਾ) - ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਦੇ ਵਿਦਿਆਰਥੀਆਂ ਨੇ 70ਵੀਂ ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਉਮਰ ਵਰਗਾਂ ’ਚ 33 ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਅਥਲੈਟਿਕਸ ਲੜਕੀਆਂ ਦੇ ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਨੇ 7 ਸੋਨੇ, 6 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤ ਕੇ ਸ਼ਾਨਦਾਰ ਪ੍ਰਾਪਤੀ ਕੀਤੀ ਹੈ ।

ਅਜੀਤ ਡੈਸਕ 04-09-2026
ਲੌਂਗੋਵਾਲ, 3 ਸਤੰਬਰ (ਵਿਨੋਦ ਸ਼ਰਮਾ) - ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਦੇ ਵਿਦਿਆਰਥੀਆਂ ਨੇ 70ਵੀਂ ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਉਮਰ ਵਰਗਾਂ ’ਚ 33 ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਅਥਲੈਟਿਕਸ ਲੜਕੀਆਂ ਦੇ ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਨੇ 7 ਸੋਨੇ, 6 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤ ਕੇ ਸ਼ਾਨਦਾਰ ਪ੍ਰਾਪਤੀ ਕੀਤੀ ਹੈ । ਇਸੇ ਤਰ੍ਹਾਂ ਲੜਕਿਆਂ ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਵਿੱਚ ਵਿਦਿਆਰਥੀਆਂ ਨੇ 3 ਸੋਨੇ, 6 ਚਾਂਦੀ ਅਤੇ 7 ਕਾਂਸੀ ਦੇ ਤਗਮੇ ਜਿੱਤੇ ਹਨ। ਸਕੂਲ ਦੀ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ । ਸਕੂਲ ਦੇ ਮੈਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਖੇਡ ਅਧਿਆਪਕਾਂ ਡੀ.ਪੀ. ਈ. ਗੁਰਪ੍ਰੀਤ ਸਿੰਘ, ਮੈਡਮ ਸੁਨੀਤਾ ਸ਼ਰਮਾ ਅਤੇ ਪਰਮਿੰਦਰ ਸਿੰਘ ਨੂੰ ਵਧਾਈ ਦਿੱਤੀ ਹੈ।
ਪਿਛਲੀ ਖ਼ਬਰ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕੀਰਤਨ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।