06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਵਲੋਂ ਬਾਬਾ ਜੀਵਨ ਸਿੰਘ (ਭਾਈ ਜੈਤਾ) ਜੀ ਦਾ ਜਨਮ ਦਿਹਾੜਾ ਮਨਾਇਆ

ਧੂਰੀ, 5 ਸਤੰਬਰ (ਲਖਵੀਰ ਸਿੰਘ ਧਾਂਦਰਾ) - ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਦੇ ਮੁੱਖ ਦਫਤਰ ਧੂਰੀ ਵਿਖੇ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ) ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਬਾਬਾ ਜੀਵਨ ਸਿੰਘ ਸਿੱਖੀ ਨੂੰ ਸਮਰਪਿਤ ਸਨ।

ਅਜੀਤ ਡੈਸਕ 06-09-2026
ਧੂਰੀ, 5 ਸਤੰਬਰ (ਲਖਵੀਰ ਸਿੰਘ ਧਾਂਦਰਾ) - ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਦੇ ਮੁੱਖ ਦਫਤਰ ਧੂਰੀ ਵਿਖੇ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ) ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਬਾਬਾ ਜੀਵਨ ਸਿੰਘ ਸਿੱਖੀ ਨੂੰ ਸਮਰਪਿਤ ਸਨ। ਸੰਨ 1675 ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਦਿੱਲੀ ਚਾਂਦਨੀ ਚੌਂਕ ਵਿਖੇ ਹੋਈ ਸ਼ਹੀਦੀ ਤੋਂ ਬਾਅਦ ਭਾਈ ਜੈਤਾ ਜੀ ਨੇ ਉਸ ਜਗ੍ਹਾ ਤੇ ਆਪਣੇ ਪਿਤਾ ਜੀ ਦਾ ਰੱਖ ਕੇ ਗੁਰੂ ਸਾਹਿਬ ਜੀ ਦਾ ਸੀਸ ਚੁੱਕਿਆ ਅਤੇ ਜੰਗਲੀ ਰਾਸਤੇ ਪਾਰ ਕਰਦੇ ਹੋਏ ਗੁਰੂ ਸਾਹਿਬ ਦਾ ਸੀਸ ਲੈ ਕੇ ਅਨੰਦਪੁਰ ਸਾਹਿਬ ਪਹੁੰਚੇ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਹਨਾਂ ਨੂੰ ਰੰਗਰੇਟੇ ਗੁਰੂ ਕੇ ਬੇਟੇ ਦਾ ਖਿਤਾਬ ਦਿੱਤਾ। ਉਸ ਤੋਂ ਬਾਅਦ ਗੁਰੂ ਜੀ ਨੇ ਬਾਬਾ ਜੀਵਨ ਸਿੰਘ ਜੀ ਨੂੰ ਆਪਣੀ ਖਾਲਸਾ ਫੌਜ ਦਾ ਸ਼ਿਰੋਮਣੀ ਜਰਨੈਲ ਬਣਾ ਦਿੱਤਾ। ਆਪ ਜੀ ਨੇ ਗੁਰੂ ਜੀ ਨਾਲ ਮਿਲ ਕੇ ਕਈ ਲੜਾਈਆਂ ਲੜੀਆਂ ਅਤੇ ਜਿੱਤ ਪ੍ਰਾਪਤ ਕੀਤੀ। ਬਾਬਾ ਜੀਵਨ ਸਿੰਘ ਜੀ ਨੇ ਸਾਰਾ ਪਰਿਵਾਰ ਗੁਰੂ ਸਾਹਿਬ ਨਾਲ ਲੜਾਈਆਂ ਵਿੱਚ ਵਾਰ ਦਿੱਤਾ। ਚਮਕੌਰ ਦੀ ਗੜ੍ਹੀ ਛੱਡਣ ਸਮੇਂ ਗੁਰੂ ਸਾਹਿਬ ਜੀ ਨੇ ਆਪ ਨੂੰ ਗੜੀ ਦੀ ਲੜਾਈ ਦੀ ਪੂਰੀ ਜਿੰਮੇਵਾਰੀ ਦਿੱਤੀ ਅਤੇ ਆਪ ਚਮਕੌਰ ਦੀ ਗੜੀ ਦੇ ਆਖਰੀ ਸ਼ਹੀਦ ਸਨ। ਇਸ ਮੌਕੇ ਵਿੱਕੀ ਪਰੋਚਾ ਕੌਮੀ ਪ੍ਰਧਾਨ ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਅਤੇ ਸੀਨੀਅਰ ਬੀ ਜੇ ਪੀ ਆਗੂ ਹਲਕਾ ਮਹਿਲ ਕਲਾਂ , ਲੈਫਟੀਨੈਂਟ ਦਰਸ਼ਨ ਸਿੰਘ, ਅਜੇ ਪਰੋਚਾ ਐਮ ਸੀ, ਗੁਰਵਿੰਦਰ ਸਿੰਘ, ਹਿਮਾਂਸ਼ੂ, ਮਨਜਿੰਦਰ ਸਿੰਘ, ਲਵਪ੍ਰੀਤ ਸਿੰਘ, ਲਾਡੀ ਅਤੇ ਹੋਰ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਝੂੰਦਾਂ ਨੇ ਹਲਕਾ ਅਮਰਗੜ੍ਹ ਵਿਚ ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਲਈ ਮੀਟਿੰਗਾਂ ਦਾ ਦੌ... ਅਗਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿੱਚ ਮਨਾਇਆ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।