06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਾਬਕਾ ਵਿਧਾਇਕ ਝੂੰਦਾਂ ਨੇ ਹਲਕਾ ਅਮਰਗੜ੍ਹ ਵਿਚ ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਲਈ ਮੀਟਿੰਗਾਂ ਦਾ ਦੌਰ ਆਰੰਭਿਆ

ਅਹਿਮਦਗੜ੍ਹ 5 ਸਤੰਬਰ (ਰਣਧੀਰ ਸਿੰਘ ਮਹੋਲੀ) - ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਅਮਰਗੜ੍ਹ ਵਿੱਚ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਆਰੰਭ ਕਰ ਦਿੱਤਾ ਗਿਆ। ਇਸ ਤਹਿਤ ਅਹਿਮਦਗੜ੍ਹ ਛੰਨਾ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਵੱਲੋਂ ਕੀਤੀ ਅਹਿਮ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਨਗਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਅਜੋਕੇ ਦੌਰ ਦੌਰਾਨ ਸੂਬੇ ਦੇ ਰਾਜਸੀ, ਆਰਥਿਕ, ਸਮਾਜਿਕ ਅਤੇ ਦਿਸ਼ਾਹੀਣ ਹੋਏ ਢਾਂਚੇ ਨੂੰ ਮੁੜ ਤੋਂ ਲੀਹਾਂ ’ਤੇ ਲਿਆਉਣ ਲਈ ਨਿਧੜਕ ਅਤੇ ਇਮਾਨਦਾਰ ਆਗੂ ਅੰਮ੍ਰਿਤਪਾਲ ਸਿੰਘ ਦੇ ਹੱਥ ਵਿੱਚ ਸੂਬੇ ਦੀ ਵਾਗਡੋਰ ਦੇਣ ਦੀ ਵੱਡੀ ਲੋੜ ਹੈ।

ਅਜੀਤ ਡੈਸਕ 06-09-2026
ਅਹਿਮਦਗੜ੍ਹ 5 ਸਤੰਬਰ (ਰਣਧੀਰ ਸਿੰਘ ਮਹੋਲੀ) - ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਅਮਰਗੜ੍ਹ ਵਿੱਚ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਆਰੰਭ ਕਰ ਦਿੱਤਾ ਗਿਆ। ਇਸ ਤਹਿਤ ਅਹਿਮਦਗੜ੍ਹ ਛੰਨਾ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਵੱਲੋਂ ਕੀਤੀ ਅਹਿਮ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਨਗਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਅਜੋਕੇ ਦੌਰ ਦੌਰਾਨ ਸੂਬੇ ਦੇ ਰਾਜਸੀ, ਆਰਥਿਕ, ਸਮਾਜਿਕ ਅਤੇ ਦਿਸ਼ਾਹੀਣ ਹੋਏ ਢਾਂਚੇ ਨੂੰ ਮੁੜ ਤੋਂ ਲੀਹਾਂ ’ਤੇ ਲਿਆਉਣ ਲਈ ਨਿਧੜਕ ਅਤੇ ਇਮਾਨਦਾਰ ਆਗੂ ਅੰਮ੍ਰਿਤਪਾਲ ਸਿੰਘ ਦੇ ਹੱਥ ਵਿੱਚ ਸੂਬੇ ਦੀ ਵਾਗਡੋਰ ਦੇਣ ਦੀ ਵੱਡੀ ਲੋੜ ਹੈ। ਉਨ੍ਹਾਂ ਪੰਥ ਦਰਦੀਆਂ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚੋਂ ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਨਸ਼ਾ, ਗੈਂਗਸਟਰ ਅਤੇ ਅਪਰਾਧ ਤੰਤਰ ਪੈਦਾ ਕਰਨ ਵਾਲੇ ਘੁਸਪੈਠੀਆਂ ਨੂੰ ਸੂਬੇ ਵਿੱਚੋਂ ਬਾਹਰ ਕਰਨ ਦੀ ਵੱਡੀ ਲੋੜ ਹੈ। ਇਸ ਲਈ ਸੂਬੇ ਦੇ ਹਿੱਤਾਂ ਦੀ ਰਾਖੀ ਕਰ ਰਹੀ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਦਾ ਸਾਥ ਦਿੱਤਾ ਜਾਵੇ ਤਾਂ ਜੋ ਪੰਜਾਬ ਸੂਬੇ ਨੂੰ ਮੁੜ ਖੁਸ਼ਹਾਲੀ ਅਤੇ ਤਰੱਕੀ ਦੀਆਂ ਰਾਹਾਂ ਵੱਲ ਲਜਾਇਆ ਜਾ ਸਕੇ। ਸਾਬਕਾ ਵਿਧਾਇਕ ਝੂੰਦਾਂ ਨੇ ਕਿਹਾ ਕਿ ਇੱਕ ਮਹੀਨੇ ਦੇ ਵਿੱਚ ਸਮੁੱਚੇ ਹਲਕਾ ਅਮਰਗੜ੍ਹ ਦੇ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਸਮੁੱਚੇ ਹਲਕਾ ਵਾਸੀਆਂ ਨੂੰ ਲਾਮਬੰਦ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਯੂਨਿਟ ਸਥਾਪਿਤ ਕਰ ਦਿੱਤੇ ਜਾਣਗੇ। ਹਾਜ਼ਰੀਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ਪੂਰਨ ਸਹਿਯੋਗ ਅਤੇ ਡੱਟਵਾਂ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਬੋੜਹਾਈ, ਸਾਬਕਾ ਪ੍ਰਧਾਨ ਅਵਤਾਰ ਸਿੰਘ ਜੱਸਲ, ਸੀਨੀਅਰ ਆਗੂ ਹਰਪ੍ਰੀਤ ਸਿੰਘ ਬੋੜਹਾਈ, ਸੁਖਬੀਰ ਸਿੰਘ ਬਿੱਟੂ ਸਲੇਮਪੁਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਕੌਂਸਲਰ ਅਮਨ ਅਫਰੀਦੀ, ਪ੍ਰਧਾਨ ਕੁਲਵੰਤ ਸਿੰਘ ਸੋਹਲ, ਪਰਮਜੀਤ ਸਿੰਘ ਜਵੰਦਾ, ਮਾ. ਕੁਲਦੀਪ ਸਿੰਘ, ਸੁਪਰਡੈਂਟ ਮਨੋਜ ਗਰਗ, ਇੰਦਰ ਸਿੰਘ ਘਟੌੜਾ, ਜਸਵਿੰਦਰ ਸਿੰਘ ਜੱਸੀ, ਨਵਜੋਤ ਜੋਤੀ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਦਰਸ਼ਨ ਸਿੰਘ ਨੰਬਰਦਾਰ, ਬਲਵੰਤ ਸਿੰਘ ਕਾਲਾ, ਅਮਰਜੀਤ ਸਿੰਘ ਛੰਨਾ, ਸਾਬਕਾ ਸਰਪੰਚ ਅਵਤਾਰ ਸਿੰਘ ਉਮਰਪੁਰਾ, ਸਾਬਕਾ ਸਰਪੰਚ ਗੁਰਦੀਪ ਸਿੰਘ ਅਕਬਰਪੁਰ ਛੰਨਾ, ਜਸਪਾਲ ਸਿੰਘ ਪੰਚ, ਇੰਦਰਜੀਤ ਸਿੰਘ ਹੈਰੀ, ਪਰਮਜੀਤ ਸਿੰਘ, ਪਿੰਦਾ, ਦਿਲਬਾਗ ਸਿੰਘ ਖੇੜੀ ਸੋਢੀਆਂ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੰਤਰੀ ਅਮਨ ਅਰੋੜਾ ਦੇ ਘਰ ਕਾਲਾ ਝੰਡਾ ਲੈ ਕੇ ਪਹੁੰਚੀ ਦਾਮਨ ਥਿੰਦ ਬਾਜਵਾ ਝੰਡਾ ਲਹਿਰਾਉਣ ਮੌਕੇ ਦਾਮਨ ਨੇ ਕਿਹਾ ਕਿ ਜੇਕਰ... ਅਗਲੀ ਖ਼ਬਰ ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਵਲੋਂ ਬਾਬਾ ਜੀਵਨ ਸਿੰਘ (ਭਾਈ ਜੈਤਾ) ਜੀ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।