ਕੈਬਨਿਟ ਵਜ਼ੀਰੀ ਤੋਂ ਅਸਤੀਫ਼ਾ ਦੇਣ ਅਮਨ ਅਰੋੜਾ- ਖਡਿਆਲ -ਮਾਮਲਾ ਅੰਮ੍ਰਿਤਧਾਰੀ ਨੌਜਵਾਨ ’ਤੇ ਪੁਲਿਸ ਵਲੋਂ ਕੀਤੇ ਕਥਿਤ ਤਸ਼ੱਦਦ ਦਾ-
ਸੁਨਾਮ ਊਧਮ ਸਿੰਘ ਵਾਲਾ, 6 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਹਰ ਵੇਲੇ ਨੈਤਿਕਤਾ ਦੀ ਦੁਹਾਈ ਪਾਉਣ ਵਾਲੇ ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਹੁਣ ਮੋਹਨਜੀਤ ਸਿੰਘ ਸ਼ੇਰੋਂ ’ਤੇ ਪੁਲਿਸ ਵਲੋਂ ਕੀਤੇ ਗਏ ਬੇਹਤਾਸ਼ਾ ਤਸ਼ੱਦਦ ਨੂੰ ਲੈ ਕੇ ਹੁਣ ਨੈਤਿਕਤਾ ਦੇ ਅਾਧਾਰ ’ਤੇ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ । ਅਕਾਲੀ ਆਗੂ ਵਿਨਰਜੀਤ ਸਿੰਘ ਖਡਿਆਲ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸ਼ੋਸ਼ਲ ਮੀਡੀਆ ਜਰੀਏ ਦਿੱਤੇ ਗਏ ਉਸ ਬਿਆਨ ’ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ਕਰ ਰਹੇ ਸਨ।
ਗੱਲਬਾਤ ਕਰਦੇ ਹੋਏ ਮੁਲਾਜ਼ਮ ਆਗੂ। ਤਸਵੀਰ: ਸਰੌਦ
ਵਿਨਰਜੀਤ ਸਿੰਘ ਖਡਿਆਲ
07-09-2026